Menu

ਫਰਿਜ਼ਨੋ ਵਾਸੀਆਂ ਨੇ ਪੁਲਿਸ ਨੂੰ ਲਗਾਈ ਸਹਾਇਤਾ ਦੀ ਗੁਹਾਰ

ਫਰਿਜ਼ਨੋ(ਕੈਲੀਫੋਰਨੀਆਂ), 27 ਅਕਤੂਬਰ(ਗੁਰਿੰਦਰਜੀਤ ਨੀਟਾ ਮਾਛੀਕੇ)- ਪੂਰੇ ਫਰਿਜ਼ਨੋ ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲਾਂ ਨਾਲੋਂ ਇਸ ਸਾਲ ਕਾਫੀ ਵਾਧਾ ਹੋਇਆ ਹੈ। ਪੂਰੇ ਸ਼ਹਿਰ ਵਿਚ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਵੀ  ਵਧ ਰਹੀਆਂ ਹਨ। ਇਹਨਾਂ ਘਟਨਾਵਾਂ ਨਾਲ ਨਜਿੱਠਣ ਸੰਬੰਧੀ ਪੁਲਿਸ ਦੀਆਂ ਨੀਤੀਆਂ ਬਾਰੇ ਫਰਿਜ਼ਨੋ ਨਿਵਾਸੀ ਨਾਖੁਸ਼ ਹਨ। ਦੱਖਣੀ ਅਤੇ ਕੇਂਦਰੀ ਫਰਿਜ਼ਨੋ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਡਰ ਹੈ ਕਿ ਪੁਲਿਸ ਅਧਿਕਾਰੀ ਰੰਗ ਦੇ ਭੇਦਭਾਵ ਕਰਕੇ ਅਤੇ ਜਿੱਥੇ ਉਹਨਾਂ ਦੀ ਆਲੋਚਨਾ ਹੁੰਦੀ ਹੈ ਉਹਨਾਂ ਖੇਤਰਾਂ ਵਿੱਚ ਹਿੰਸਾ ਦਾ ਮੁਕਾਬਲਾ ਕਰਨ ਵਿੱਚ ਪਿੱਛੇ ਹੈ। ਇਸ ਮਾਮਲੇ ਵਿੱਚ ਪੱਛਮੀ ਫਰਿਜ਼ਨੋ ਨਿਵਾਸੀ ਸੀ ਬਾਰਬਰਾ ਫਿਸਕੇ ਨੇ ਕਿਹਾ ਕਿ ਹਾਲ ਹੀ ਦੇ ਮਹੀਨਿਆਂ ਵਿੱਚ ਪੁਲਿਸ ਦੀ ਪ੍ਰਤੀਕ੍ਰਿਆ ਅਪਰਾਧ ਪ੍ਰਭਾਵਿਤ ਖੇਤਰਾਂ ਵਿੱਚ ਹੌਲੀ ਰਹੀ ਹੈ। ਹਾਲਾਂਕਿ ਡਿਪਟੀ ਪੁਲਿਸ ਮੁਖੀ ਮਾਰਕ ਸਲਜ਼ਾਰ ਨੇ ਅਨੁਸਾਰ ਅਧਿਕਾਰੀ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਹਿੰਸਾ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਨੂੰ ਦੂਰ ਰੱਖਦੇ ਹਨ। ਪੁਲਿਸ ਕੋਲੋਂ ਇਨਸਾਫ ਪਾਉਣ ਸੰਬੰਧੀ ਬਹੁਤ ਸਾਰੇ ਪਰਿਵਾਰ ਸ਼ੁੱਕਰਵਾਰ ਨੂੰ ਸਿਟੀ ਹਾਲ ਦੇ ਬਾਹਰ ਇਕੱਠੇ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਦੀ ਜ਼ਰੂਰਤ ਹੈ।  ਉਹਨਾਂ ਨੇ ਪੁਲਿਸ ਨੂੰ ਅਣਸੁਲਝੇ ਕਤਲਾਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਸਹਾਇਤਾ ਕਰਨ ਦੀ ਫਰਿਆਦ ਕੀਤੀ। ਲਗਭੱਗ 160 ਲੋਕਾਂ ਦੇ ਪ੍ਰਦਰਸ਼ਨ ਦੌਰਾਨ ਭੀੜ ਨੂੰ ਸੰਬੋਧਨ ਕਰਦਿਆਂ, ਮਾਈਕ ਮੋਰਲੇਸ ਨੇ ਆਪਣੀ 16 ਸਾਲਾ ਬੇਟੀ ਅਲਾਈਜ਼ ਦੀ ਮੌਤ ਦਾ ਦੁੱਖ ਪ੍ਰਗਟ ਕੀਤਾ ਜਿਸ ਨੂੰ 10 ਅਕਤੂਬਰ ਨੂੰ ਗੋਲੀ ਮਾਰ ਦਿੱਤੀ ਗਈ ਸੀ ਅਤੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।ਇਸ ਘਟਨਾਂ ਵਿੱਚ ਪੁਲਿਸ ਵੱਲੋਂ ਕੋਈ ਗਿਰਫਤਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਕਿਸੇ ਸ਼ੱਕੀ ਵਿਅਕਤੀਆਂ ਦੀ ਜਨਤਕ ਤੌਰ ਤੇ ਪਛਾਣ ਕੀਤੀ ਗਈ ਹੈ। ਹੁਣ ਇਸ ਦੁਖੀ ਮਾਂ ਨੇ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ। ਫਰਿਜ਼ਨੋ ਵਿੱਚ ਵਧ ਰਹੀ ਹਿੰਸਾ ਕਰਕੇ 2020 ਵਿਚ 560 ਤੋਂ ਵੱਧ ਗੋਲੀਬਾਰੀ ਦੇ ਮਾਮਲੇ ਹੋਏ ਹਨ ਜੋ ਕਿ ਪਿਛਲੇ ਸਾਲ ਦੇ 10 ਮਹੀਨਿਆਂ ਦੀ ਮਿਆਦ ਨਾਲੋਂ ਦੁਗਣੇ ਹਨ। 1 ਜਨਵਰੀ ਤੋਂ ਹੁਣ ਤੱਕ 50 ਤੋਂ ਵੱਧ ਕਤਲੇ ਹੋਣ ਦੀ ਵੀ ਖ਼ਬਰ  ਹੈ, ਜੋ ਕਿ ਸਾਲ 2019 ਵਿਚ ਹੋਏ ਕੁੱਲ 34 ਕਤਲਾਂ ਨਾਲੋਂ ਕਿਤੇ ਵੱਧ ਹਨ। ਇਸ ਸ਼ਹਿਰ ਦੇ ਗਰੀਬ ਖੇਤਰਾਂ ਵਿੱਚ ਹਿੰਸਾ ਦੀ ਸਭ ਤੋਂ ਵੱਧ ਮਾਰ ਪਈ ਹੈ। ਉੱਤਰ ਪੂਰਬੀ ਫਰਿਜਨੋ ਨੇ ਇਸ ਸਾਲ 44 ਗੋਲੀਬਾਰੀ ਦੇ ਮਾਮਲੇ ਦਰਜ਼ ਕੀਤੇ ਹਨ ਜੋ ਕਿ ਪਿਛਲੇ ਸਾਲ  ਦੌਰਾਨ 33 ਦੇ ਮੁਕਾਬਲੇ ਜਿਆਦਾ ਹਨ। ਅਧਿਕਾਰੀਆਂ ਅਨੁਸਾਰ ਇਹਨਾਂ ਅਪਰਾਧਿਕ ਮਾਮਲਿਆਂ ਨੂੰ ਨੱਥ ਪਾਉਣ ਲਈ ਪੁਲਿਸ ਅਤੇ ਹਰ ਭਾਈਚਾਰੇ ਦੇ ਲੋਕਾਂ ਨੂੰ ਮਿਲ ਕੇ ਕਦਮ ਉਠਾਉਣੇ ਚਾਹੀਦੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans