Menu

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਚੰਡੀਗੜ੍ਹ,27 ਅਕਤੂਬਰ(ਹਰਜੀਤ ਮਠਾੜੂ)  –   ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਕੁਰਾਲੀ ਸਥਿਤ ਵਿਸ਼ਨੂੰ ਰਾਈਸ ਐਂਡ ਜਨਰਲ ਮਿੱਲਜ਼ ਕੁਰਾਲੀ ਜੋ ਕਿ ਪਨਸਪ ਨੂੰ ਅਲਾਟਡ ਹੈ, ਵਿਖੇ ਛਾਪਾਮਾਰੀ ਕੀਤੀ ਗਈ, ਜਿੱਥੋਂ 3000 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ।  ਉਹਨਾਂ ਦਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿੱਚ ਲੁਕੋ ਕੇ ਰੱਖੇ ਗਏ ਸਨ।  ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਖਰੜ ਸਥਿਤ ਖਰੜ ਰਾਈਸ ਮਿੱਲ ਜੋ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਅਲਾਟਡ ਹੈ, ਵਿੱਚ ਵੀ ਛਾਪੇਮਾਰੀ ਕੀਤੀ ਗਈ, ਜਿੱਥੋਂ 2200 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ।
 ਉਹਨਾਂ ਦਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿੱਚ ਲੁਕੋ ਕੇ ਰੱਖੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਇਹ ਚਾਵਲ ਦੂਸਰੇ ਰਾਜਾਂ ਤੋਂ ਘੱਟ ਕੀਮਤ ‘ਤੇ ਲਿਆਂਦੇ ਗਏ ਸਨ ਅਤੇ ਇਹਨਾਂ ਨੂੰ ਚਾਲੂ ਮੰਡੀ ਸੀਜ਼ਨ ਦੌਰਾਨ ਬੋਗਸ ਬਿਲਿੰਗ ਲਈ ਵਰਤਿਆ ਜਾਣਾ ਸੀ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਮੰਡੀ ਬੋਰਡ, ਪੰਜਾਬ ਪੁਲੀਸ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸਾਂਝੇ ਤੌਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans