Menu

ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 28 ਅਕਤੂਬਰ(ਹਰਜੀਤ ਮਠਾੜੂ) – ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

        ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

        ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਵਿੱਚੋਂ ਨਿਕਲਣ ਵਾਲੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਇਸ ਦੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

        ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39925 posts
  • 0 comments
  • 0 fans