Menu

ਭਾਜਪਾ ਵੱਲੋਂ ਵੱਖ ਵੱਖ ਰਾਜਾਂ ਲਈ ਜਾਇਦਾਦ ਦੀ ਮਲਕੀਅਤ ਦੇ ਹੱਕਾਂ ਤੋਂ ਫਿਰਕੂਵਾਦ ਦੀ ਬਦਬੂ ਆਉਂਦੀ ਹੈ : ਅਕਾਲੀ ਦਲ

ਚੰਡੀਗੜ, 29 ਅਕਤੂਬਰ ( ਹਰਜੀਤ ਮਠਾੜੂ) –  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੇ ਸਰਕਾਰ ਵੱਲੋਂ ਕੇਂਦਰ ਅਤੇ ਰਾਜਾਂ ਵਿਚ ਵੱਖ ਵੱਖ ਰਾਜਾਂ ਦੇ ਨਾਗਰਿਕਾਂ ਵਾਸਤੇ ਜ਼ਮੀਨ ਦੀ ਮਲਕੀਅਤ ਦੇ ਹੱਕ ਵੱਖ ਵੱਖ ਰੱਖਣ ਦੇ ਦੋਗਲੇਪਨ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਸਖ਼ਤ ਸ਼ਬਦਾਂ ਦੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫਿਰੂਕ ਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵੱਲੋਂ ਦੋਗਲਾਪਨ ਅਪਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੀ ਇਹ ਹੈਰਾਨੀਜਨਕ ਨਹੀਂ ਕਿ ਕੋਈ ਵੀ ਪੰਜਾਬ ਤੇ ਹੁਣ ਜੰਮੂ ਅਤੇ ਕਸ਼ਮੀਰ ਵਿਚ ਜ਼ਮੀਨ ਤੇ ਹੋਰ ਜਾਇਦਾਦ ਖਰੀਦ ਅਤੇ ਵੇਚ ਸਕਦਾ ਹੈ ਜਿਥੇ ਕਿ ਦੇਸ਼ ਦੀਆਂ ਦੋ ਘੱਟ ਗਿਣਤੀਆਂ ਬਹੁ ਗਿਣਤੀ ਵਿਚ ਹਨ ਜਦਕਿ ਪੰਜਾਬੀਆਂ ਨੂੰ ਹੋਰਨਾਂ ਰਾਜਾਂ ਖਾਸ ਤੌਰ ‘ਤੇ ਗੁਜਰਾਤ ਅਤੇ ਰਾਜਸਥਾਨ ਵਿਚ ਇਹ ਹੱਕ ਦੇਣ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਹਿਮਾਚਲ ਪ੍ਰਦੇਸ ਵਿਚ ਕੋਈ ਵੀ ਭਾਰਤੀ ਖੇਤੀਬਾੜੀ ਜ਼ਮੀਨ ਕਿਉਂ ਨਹੀਂ ਖਰੀਦ ਸਕਦਾ ? ਉਹਨਾਂ ਸਵਾਲ ਕੀਤਾ ਕਿ ਕੀ ਹਿਮਾਚਲ ਪ੍ਰਦੇਸ਼ ਦੇਸ਼ ਦਾ ਹਿੱਸਾ ਨਹੀਂ ਹੈ ?
ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਵਾਸਤੇ ਗੁਜਰਾਤ ਅਤੇ ਰਾਜਸਥਾਨ ਵਿਚ ਤਾਂ ਮੁਸ਼ਕਿਲਾਂ ਹੋਰ ਜ਼ਿਆਦਾ ਹੈ ਭਾਵੇਂ ਸਾਡੇ ਕਿਸਾਨਾਂ ਨੂੰ ਦੇਸ਼ ਦੇ ਹੋਰ ਭਾਗਾਂ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਗੁਜਰਾਤ ਵਿਚ ਭਾਜਪਾ ਦੇ ਰਾਜ ਵਿਚ ਪੰਜਾਬੀ ਕਿਸਾਨਾਂ ਜਿਹਨਾਂ ਨੇ ਦਹਾਕਿਆਂ ਦੀ ਮਿਹਨਤ ਸਦਕਾ ਬੰਜ਼ਰ ਜ਼ਮੀਨਾਂ ਆਬਾਦ ਕੀਤੀਆਂ ਤੇ ਇਹਨਾਂ ਨੂੰ ਉਪਜਾਊ ਜ਼ਮੀਨ ਬਣਾਇਆ, ਨੂੰ ਵੀ ਮੁਸ਼ਕਿਲਾਂ ਦਰਪੇਸ਼ ਹਨ। ਉਹਨਾਂ ਕਿਹਾ ਕਿ ਇਹ ਲੋਕ 60ਵਿਆਂ ਦੇ ਦਹਾਕੇ ਵਿਚ ਕੱਛ ਖੇਤਰ ਵਿਚ ਗਏ ਸਨ ਜਿਥੇ ਇਹਨਾਂ ਨੂੰ ਸੂਬਾ ਸਰਕਾਰ ਨੇ ਸੱਦਿਆ ਸੀ ਜਦੋਂ ਕੋਈ ਵੀ ਉਥੇ ਜਾਣ ਨੂੰ ਤਿਆਰ ਨਹੀਂ ਸੀ। ਉਹਨਾਂ ਕਿਹਾ ਕਿ ਜਦੋਂ ਪੰਜਾਬੀ ਕਿਸਾਨਾਂ ਨੇ  ਬੰਜ਼ਰ ਜ਼ਮੀਨਾਂ ਨੂੰ  ਉਪਜਾਊ ਜ਼ਮੀਨਾਂ ਵਿਚ ਤਬਦੀਲ ਕਰ ਦਿੱਤਾ ਤਾਂ ਉਹਨਾਂ ਨੂੰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਜ਼ਮੀਨਾਂ ਵਿਚੋਂ ਬਾਹਰ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹਾਈ ਕੋਰਟ ਦੇ ਹੁਕਮ ਦਾ ਸਨਮਾਨ ਕਰਨ ਦੀ ਥਾਂ ਗੁਜਰਾਤ ਦੀ ਭਾਜਪਾ ਸਰਕਾਰ ਨੇ ਮਾਮਲਾ ਸੁਪਰੀਮ ਕੋਰਟ ਵਿਚ ਲਿਜਾ ਕੇ ਪੰਜਾਬੀ ਕਿਸਾਨਾਂ ਨੂੰ ਉਹਨਾਂ ਦੇ ਹਾਲਾਤਾਂ ‘ਤੇ ਛੱਡ ਦਿੱਤਾ।
ਅਕਾਲੀ ਆਗੂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਮਾਮਲੇ ਵਿਚ ਵੀ ਪੰਜਾਬੀਆਂ ਨਾਲ ਵਿਤਕਰਾ ਜਾਰੀ ਹੈ ਕਿਉਂਕਿ ਉਹਨਾਂ ਦੀ ਮਾਂ ਬੋਲੀ ਨਾਲ ਵਿਤਕਰਾ ਕੀਤਾ ਗਿਆ ਤੇ ਇਸਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਗਿਆ ਜਦਕਿ ਵੱਡੀ ਗਿਣਤੀ ਵਿਚ ਕਸ਼ਮੀਰੀ ਪੰਜਾਬੀ ਨੂੰ ਆਪਣੀ ਮਾਂ ਬੋਲੀ ਵਜੋਂ ਬੋਲਦੇ ਹਨ ਅਤੇ ਇਸਨੂੰ ਵਾਦੀ ਵਿਚ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ ਵਾਦੀ ਮਹਾਰਾਜਾ ਰਣਜੀਤ ਸਿੰਘ ਦੇ ਰਾਜਕਾਲ ਦੌਰਾਨ ਖਾਲਸਾ ਰਾਜ ਦਾ ਹਿੱਸਾ ਸੀ।

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਕਸ਼ਮੀਰ ਵਿਚਾਲੇ ਸਭਿਆਚਾਰਕ ਸਾਂਝ ਹੈ, ਭਾਸ਼ਾਈ ਇਕਸਾਰਤਾ ਹੈ ਅਤੇ ਭੁਗੌਲਿਕ ਇਕਸੁਰਤਾ ਹੈ। ਇਹਨਾਂ ਮਜ਼ਬੂਤ ਕਾਰਨਾਂ ਕਰ ਕੇ ਹੀ ਗੈਰ ਕਸ਼ਮੀਰੀ ਨਾਗਰਿਕ ਜੇਕਰ ਕਸ਼ਮੀਰ ਵਿਚ ਜਾਇਦਾਦ ‘ਤੇ ਹੱਕ ਜਤਾਉਂਦੇ ਸਨ। ਪਰ ਭਾਜਪਾ ਸਰਕਾਰ ਨੇ ਪਹਿਲਾ ਪੰਜਾਬੀ ਵਿਰੋਧੀ ਸੰਦੇਸ਼ ਬਹੁਤ ਸਪਸ਼ਟ ਦਿੱਤਾ ਹੈ ਜਿਸ ਵਿਚ ਪੰਜਾਬੀ ਨੂੰ ਵਾਦੀ ਵਿਚ ਵਿਦੇਸ਼ੀ ਭਾਸ਼ਾ ਬਣਾ ਦਿੱਤਾ ਹੈ। ਅਜਿਹੀ ਫਿਰਕੂ ਵਿਤਕਰਾ ਕੌਮੀ ਹਿੱਤ ਦੇ ਵਿਚ ਨਹੀਂ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39933 posts
  • 0 comments
  • 0 fans