Menu

ਕੇਂਦਰੀ ਤਨਖ਼ਾਹ ਸਕੇਲ ਦਾ ਅਧਿਆਪਕ ਵਰਗ ਨੇ ਕਾਪੀਆਂ ਸਾੜ ਕੇ ਕੀਤਾ ਵਿਰੋਧ

 ਕਾਹਨੂੰਵਾਨ (ਕੁਲਦੀਪ ਜਾਫਲਪੁਰ) – ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਉੱਪਰ ਵੀ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਗੌਰਮਿੰਟ ਟੀਚਰ ਯੂਨੀਅਨ ਕਾਹਨੂੰਵਾਨ ਦੀ ਇਕਾਈ ਵੱਲੋਂ ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਕਾਹਨੂੰਵਾਨ ਦੇ ਪ੍ਰਧਾਨ ਲਵਪ੍ਰੀਤ ਸਿੰਘ ਰੋੜਾਂਵਾਲੀ ਪੰਜਾਬ ਸਰਵਿਸ ਫੈਡਰੇਸ਼ਨ ਦੇ ਪ੍ਰਧਾਨ ਉੱਤਮ ਸਿੰਘ ਮਨਹਾਸ ਨੇ ਦੱਸਿਆ ਕਿ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਨਾਲ ਨਵੀਆਂ ਭਾਰਤੀਆਂ ਅਤੇ ਪੁਰਾਣੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੱਡਾ ਪਾੜਾ ਪੈ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਨੂੰ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਜੋੜ ਕੇ ਵੇਖਦੇ ਹੋਏ ਕਈ ਤਰ੍ਹਾਂ ਦੀਆਂ ਖਾਮੀਆਂ ਨਜ਼ਰ ਆਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੌਂਨਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਵਰਗ ਲਈ ਮਾਰੂ ਸਿੱਧ ਹੋਣਗੀਆਂ।ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਖੇਤੀ ਕਨੂੰਨਾਂ ਤੇ ਕੇਂਦਰ ਸਰਕਾਰ ਨੂੰ ਭੰਡ ਰਹੀ ਹੈ ਅਤੇ ਦੂਸਰੇ ਪਾਸੇ ਮੁਲਾਜ਼ਮਾਂ ਵਰਗ ਉਪਰ ਕੇਂਦਰੀ ਸਕੇਲ ਲਾਗੂ ਕਰ ਰਹੀ ਹੈ।ਮੁਲਾਜ਼ਮਾਂ ਤੇ ਕੇਂਦਰੀ ਕਨੂੰਨ ਲਾਗੂ ਕਰਕੇ ਵੱਡੀ ਬੇ ਇਨਸਾਫੀ ਕੀਤੀ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਹੈ ਪੰਜਾਬ ਸਰਕਾਰ ਇਸ ਨੋਟੀਫਿਕੇਸ਼ਨ ਨੂੰ ਤੁਰੰਤਵਜੋਂ ਰੱਦ ਕਰੇ ਅਤੇ ਮੁਲਾਜ਼ਮਾਂ ਨਾਲ ਚੋਣਾਂ ਸਮੇਂ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾਣ। ਇਸ ਮੌਕੇ ਹਰਜੀਤ ਸਿੰਘ ਸੁਰਿੰਦਰ ਸਿੰਘ ਪਰਮਜੀਤ ਕੁਮਾਰ  ਗੋਬਿੰਦ ਸਿੰਘ ਓਮ ਪ੍ਰਕਾਸ਼ ਜਗਜੀਤ ਸਿੰਘ ਪਰਮਜੀਤ ਕੁਮਾਰ ਲਵਦੀਪ ਸਿੰਘ ਪਰਮਜੀਤ ਸਿੰਘ  ਗੁਰਿੰਦਰ ਸਿੰਘ ਸੈਮੂਅਲ ਮਸੀਹ ਆਦਿ ਹਾਜ਼ਰ ਸਨ।  ਕਾਹਨੂੰਵਾਨ ਵਿਖੇ ਨਵੇਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਦੇ ਹੋਏ ਅਧਿਆਪਕ ਯੂਨੀਅਨ ਦੇ ਆਗੂ

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans