Menu

ਬਿਜਲੀ ਮਾਫ਼ੀਆ ਹੱਥੋਂ ਲੋਕਾਂ ਦੀ ਅੰਨ੍ਹੀ, ਲੁੱਟ ਕਰਵਾ ਰਹੀ ਹੈ ਅਮਰਿੰਦਰ ਸਰਕਾਰ- ਅਮਨ ਅਰੋੜਾ

ਚੰਡੀਗੜ੍ਹ, 30 ਅਕਤੂਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਅਮਰਿੰਦਰ ਸਿੰਘ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਦੇ ਗੱਠਜੋੜ ਨਾਲ ਚੱਲ ਰਹੇ ਬਿਜਲੀ ਮਾਫ਼ੀਆ ਹੱਥੋਂ ਪੰਜਾਬ ਦੀ ਜਨਤਾ ਦੀ ਅੰਨ੍ਹੀ ਲੁੱਟ ਕਰਵਾ ਰਹੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹਰ ਫ਼ਰੰਟ ‘ਤੇ ਫ਼ੇਲ੍ਹ ਹੋਈ ਅਮਰਿੰਦਰ ਸਿੰਘ ਸਰਕਾਰ ਕਾਰਨ ਪੰਜਾਬ ਗੰਭੀਰ ਚੁਨੌਤੀਆਂ ‘ਚੋਂ ਗੁਜ਼ਰ ਰਹੀ ਹੈ। ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਸਾਰੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਅਮਨ ਅਰੋੜਾ ਨੇ ਪੰਜਾਬ ਦੇ ਤਿੰਨ ਨਿੱਜੀ ਥਰਮਲ ਪਲਾਂਟਾਂ (ਤਲਵੰਡੀ ਸਾਬੋ, ਰਾਜਪੁਰਾ ਤੇ ਗੋਇੰਦਵਾਲ ਸਾਹਿਬ) ਨੂੰ ਬਿਨਾ ਬਿਜਲੀ ਖ਼ਰੀਦੇ ਪਾਵਰਕਾਮ (ਸਰਕਾਰ) ਵੱਲੋਂ ਦਿੱਤੇ ਜਾ ਰਹੇ ਰੋਜ਼ਾਨਾ 5 ਕਰੋੜ ਰੁਪਏ ਦੇ ਫਿਕਸਡ ਚਾਰਜ ਨੂੰ ਖ਼ੁਦ ਸਰਕਾਰ ਵੱਲੋਂ ਬਿਜਲੀ ਮਾਫ਼ੀਆ ਹੱਥੋਂ ਸਾਰੇ ਬਿਜਲੀ ਖਪਤਕਾਰ ਦੀ ਅੰਨ੍ਹੀ ਲੁੱਟ ਕਰਵਾਈ ਜਾ ਰਹੀ ਹੈ।
ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਅਮਰਿੰਦਰ ਸਿੰਘ ਸਰਕਾਰ ਨੇ ਵੀ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਮੋਦੀ ਹਿੱਸਾ-ਪੱਤੀ ਬੰਨ੍ਹ ਲਈ ਹੈ। ਇਹੋ ਕਾਰਨ ਹੈ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਦੇ ਕੀਤੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਤੋਂ ਭੱਜ ਚੁੱਕੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕਰਨਾ ਤਾਂ ਦੂਰ ਮੁੱਖ ਮੰਤਰੀ ਅਮਰਿੰਦਰ ਸਿੰਘ ਬਿਜਲੀ ਖ਼ਰੀਦ ਸਮਝੌਤਿਆਂ ‘ਤੇ ਵਾਈਟ ਪੇਪਰ ਜਾਰੀ ਕਰਨ ਦੇ ਵਚਨਾਂ ਤੋਂ ਵੀ ਮੁੱਕਰ ਗਏ ਹਨ।
ਅਮਨ ਅਰੋੜਾ ਨੇ ਕਿਹਾ ਕਿ ਇੱਕ ਸਰਕਾਰ ਕੋਲ ਸਕੂਲੀ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਦੇ ਪੈਸੇ ਨਹੀਂ ਹਨ, ਦੂਜੇ ਪਾਸੇ ਬਿਨਾ ਬਿਜਲੀ ਖ਼ਰੀਦੇ ਇਨ੍ਹਾਂ ਤਿੰਨਾਂ ਥਰਮਲ ਪਲਾਂਟਾਂ ਨੂੰ ਪ੍ਰਤੀ ਮਹੀਨਾ 150 ਕਰੋੜ ਰੁਪਏ ਦਾ ਫਿਕਸਡ ਚਾਰਜ ਦਿੱਤਾ ਜਾ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਸਰਕਾਰ ਲੋਕਾਂ ਨੂੰ ਲੁੱਟ ਰਹੇ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ‘ਚ ਅਸਫਲ ਰਹੀ ਤਾਂ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਇਹ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਪੰਜਾਬ ਦੇ ਖਪਤਕਾਰਾਂ ਨੂੰ ਕੇਜਰੀਵਾਲ ਸਰਕਾਰ ਵਾਂਗ ਸਸਤੀ ਬਿਜਲੀ ਮੁਹੱਈਆ ਕੀਤੀ ਜਾਵੇਗੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans