Menu

ਭਾਜਪਾ ਨੂੰ ਤਕੜਾ ਝਟਕਾ, ਦਲਿਤ ਅਤੇ ਕਿਸਾਨ ਆਗੂ ਭਾਜਪਾ ਛੱਡ ਹੋਏ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 30 ਅਕਤੂਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਨੂੰ ਤਕੜਾ ਝਟਕਾ ਦਿੱਤਾ। ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ।
ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸੰਬੰਧਿਤ ਚੌਧਰੀ ਬਲਵਿੰਦਰ ਸਿੰਘ ਬਿੱਟੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਨਇੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਭਾਜਪਾ ਕਿਸਾਨ ਵਿੰਗ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਸਮੇਤ ਕਿਸਾਨ ਮੋਰਚਾ ਦੀ ਲਗਭਗ ਸਾਰੀ ਜ਼ਿਲ੍ਹਾ ਇਕਾਈ ਦੀ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾ ਲਈ। ਜਿੰਨਾ ‘ਚ ਜਰਨਲ ਸਕੱਤਰ ਬੇਅੰਤ ਸਿੰਘ ਅਤੇ ਦਰਸ਼ਨ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਸਿੰਘ ਅਤੇ ਦਰਸ਼ਨ ਸਿੰਘ, ਹਰਜੀਤ ਸਿੰਘ ਅਤੇ ਅਮਰੀਕ ਸਿੰਘ ਜਨਰਲ ਸਕੱਤਰ, ਸਾਬਕਾ ਸਰਪੰਚ ਵਜ਼ੀਰ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਅਤੇ ਆਟੋ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਗ਼ਰੀਬ ਸਿੰਘ ਬਾਲੀ, ਐਡਵੋਕੇਟ ਅਮਰਦੀਪ ਕੌਰ ਅਤੇ ਪਹਿਲਵਾਨ ਨਿਰਮਲ ਸਿੰਘ ਸ਼ਾਮਲ ਸਨ।

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39919 posts
  • 0 comments
  • 0 fans