Menu

ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਚੰਡੀਗੜ, 3 ਨਵੰਬਰ (ਹਰਜੀਤ ਮਠਾੜੂ) –  ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਕੇਂਦਰ ਸਰਕਾਰ ਉਤੇ ਹਰ ਹੀਲੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ, ਸ. ਬਿੰਦਰਾ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਦਿਆਂ ਭਾਜਪਾ ਸਰਕਾਰ ਨੇ ਪੰਜਾਬ ਰਾਜ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਧੋਖਾ ਕੀਤਾ ਹੈ।ਉਨਾਂ ਕਿਹਾ ਕਿ ਜਿੱਥੇ ਉਦਯੋਗਪਤੀ ਦੂਜੇ ਰਾਜਾਂ ਨੂੰ ਆਪਣਾ ਤਿਆਰ ਮਾਲ ਨਹੀਂ ਭੇਜ ਰਹੇ ਹਨ, ਉੱਥੇ ਮਾਲ ਰੇਲਗੱਡੀਆਂ ਦੇ ਠੱਪ ਹੋਣ ਨਾਲ ਕੱਚੇ ਮਾਲ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੇ ਨਾ ਸਿਰਫ਼ ਉਦਯੋਗ ਨੂੰ ਖ਼ਤਮ ਕੀਤਾ ਹੈ, ਸਗੋਂ ਹਰ ਪੱਖੋਂ ਪੰਜਾਬ ਦਾ ਵਿਨਾਸ਼ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨ ਰਹੀ।
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਸ. ਬਿੰਦਰਾ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਸ਼ਾਮਲ ਹੋਣ।ਉਨਾਂ ਕਿਹਾ ਕਿ ਜੇ ਕਿਸਾਨਾਂ ਦੀ ਲਹਿਰ ਲੰਬੇ ਸਮੇਂ ਤੱਕ ਚੱਲਦੀ ਰਹੀ ਤਾਂ ਇਸ ਵਾਰ ਦੀਵਾਲੀ ਸਾਰੇ ਵਰਗਾਂ ਲਈ ਘਾਟੇ ਵਾਲੀ ਹੋਵੇਗੀ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans