Menu

ਪੰਜਾਬ ਅਚੀਵਮੈਂਟ ਸਰਵੇਖਣ ਬਾਰੇ ਉਤਸ਼ਾਹਿਤ ਕਰਨਾ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ: ਡਾ. ਬੱਲ

ਫਾਜ਼ਿਲਕਾ 3 ਨਵੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁੁੁਮਾਰ ਦੀ ਯੋਗ ਅਗਵਾਈ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਮਿਲਣੀ ਹੋਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਡਾ ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਤੇ ਵਿਕਾਸ ਦੇ ਮੁਲਾਂਕਣ ਲਈ ਸਿੱਖਿਆ ਵਿਭਾਗ ਵੱਲੋਂ 11 ਨਵੰਬਰ ਤੋਂ ਪੰਜਾਬ ਅਚੀਵਮੈਂਟ ਸਰਵੇ ਸ਼ੁਰੂ ਹੋ ਰਿਹਾ ਹੈ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਇਸ ਸਰਵੇਖਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ ਇਸ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਆਨਲਾਈਨ ਭੇਜੀ ਗਈ ਸਹਾਇਕ ਸਮੱਗਰੀ ਦੀ ਵਰਤੋਂ ਕਰਕੇ ਵਿਦਿਆਰਥੀ ਪੰਜਾਬ ਅਚੀਵਮੈਂਟ ਸਰਵੇ ਦੀ ਵਧੀਆ ਤਿਆਰੀ ਕਰ ਸਕਣਗੇ। ਡਾ ਬੱਲ ਨੇ ਜ਼ਿਲਾ ਦੇ ਸਕੂੁਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂੁਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।ਉਪ ਜਿਲ੍ਹਾ ਸਿੱਖਿਆ ਅਫਸਰ ਬਿ੍ਜਮੋਹਨ ਸਿੰਘ ਬੇਦੀ ਨੇ ਵੀ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਵੱਲੋਂ ਮਾਪਿਆਂ ਨਾਲ ਰਾਬਤਾ ਕਾਇਮ ਕਰਕੇ ਇਸ ਸਰਵੇਅ ਬਾਰੇ ਉਤਸ਼ਾਹਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰ ਵੱਲੋਂ ਕੋਵਿਡ 19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ ਹੈ।ਇਸ ਮੌਕੇ ਲਵਜੀਤ ਸਿੰਘ ਗਰੇਵਾਲ ਸਟੇਟ ਕੋਰ ਕਮੇਟੀ ਮੈਂਬਰ, ਰਾਜਿੰਦਰ ਕੁੁਮਾਰ ਜ਼ਿਲ੍ਹਾ ਕੋਆਰਡੀਨੇਟਰ ਪਡ਼੍ਹੋ ਪੰਜਾਬ ਪਡ਼੍ਹਾਓ ਪੰਜਾਬ ਅਤੇ ਪ੍ਰਦੀਪ ਕੰਬੋਜ  ਡੀ.ਐਸ. ਐਮ ਫਾਜ਼ਿਲਕਾ ਮੌਜੂਦ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans