Menu

ਬਦ ਤੋਂ ਬਦਤਰ ਹੋਈ ਸੂਬੇ ਦੀ ਕਾਨੂੰਨ ਵਿਵਸਥਾ, ਕੁਰਸੀ ਛੱਡਣ ਕੈਪਟਨ- ਮੀਤ ਹੇਅਰ

ਚੰਡੀਗੜ੍ਹ, 3 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਸੂਬੇ ਦੀ ਬੇਕਾਬੂ ਹੋਈ ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜਿੰਮੇਵਾਰ ਠਹਿਰਾਇਆ ਹੈ, ਕਿਉਂਕਿ ਗ੍ਰਹਿ ਮੰਤਰਾਲਾ ਵੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਨੇ ਕਿਹਾ, ”ਇਸ ਸਮੇਂ ਪੰਜਾਬ ‘ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਜੰਗਲਰਾਜ ਦਾ ਬੋਲਬਾਲਾ ਹੈ। ਇਹੋ ਕਾਰਨ ਹੈ ਕਿ ਸੱਤਾਧਾਰੀ ਕਾਂਗਰਸ ਦੇ ਪ੍ਰਮੁੱਖ ਆਗੂਆਂ ਕੋਲ ਨਜਾਇਜ ਅਸਲੇ ਰੱਖੇ ਹੋਏ ਹਨ। ਜਿਸਦੀ ਪੁਸ਼ਟੀ ਬਠਿੰਡਾ ਜਿਲੇ ਦੇ ਕਾਂਗਰਸੀ ਆਗੂ ਕੋਲੋਂ ਬਰਾਮਦ ਹੋਏ ਅਸਲੇ ਨੇ ਕਰ ਦਿੱਤੀ ਹੈ। ਅਪਰਾਧੀਆਂ ਦੇ ਹੌਂਸਲੇ ਬੁਲੰਦ ਅਤੇ ਪੁਲਸ ਪ੍ਰਸ਼ਾਸਨ ਦੇ ਹੌਂਸਲੇ ਪਸਤ ਹਨ। ਤਰਨਤਾਰਨ ‘ਚ ਇਕ ਪੁਲਸ ਅਧਿਕਾਰੀ ਦੀ ਸ਼ਰੇਆਮ ਹੋਈ ਹੱਤਿਆ ਇਸ ਦੀ ਤਾਜਾ ਮਿਸਾਲ ਹੈ।
ਮੀਤ ਹੇਅਰ ਨੇ ਕਿਹਾ ਕਿ ਕਤਲ, ਲੁੱਟਖੋਹ, ਡਾਕੇ ਫਿਰੋਤੀਆਂ, ਅਗਵਾ, ਬਲਾਤਕਾਰ ਸਮੇਤ ਸ਼ਰਾਬ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਰਗੇ ਕੋਈ ਐਸੇ ਅਪਰਾਧ ਨਹੀਂ ਹਨ ਜੋ ਪੰਜਾਬ ਦੇ ਅਖਬਾਰਾਂ ਦੀਆਂ ਸੁਰਖੀਆਂ ਨਾ ਬਣ ਰਹੇ ਹਨ।
ਮੀਤ ਹੇਅਰ ਨੇ ਹੈਰਾਨੀ ਪ੍ਰਗਟਾਈ ਇਕ ਪਾਸੇ ਪੰਜਾਬ ਦੀਆਂ ਜੇਲਾਂ ‘ਚ ਬੈਠੇ ਗੈਂਗਸਟਰ ਅਤੇ ਦੇਸ਼ ਵਿਰੋਧੀ ਤੱਤ ਆਪਣੀਆਂ ਧੜੱਲੇ ਨਾਲ ਗਤੀਵਿਧੀਆਂ ਚਲਾ ਰਹੇ ਹਨ, ਦੂਜੇ ਪਾਸੇ ਪੰਜਾਬ ਸਰਕਾਰ ਯੂ.ਪੀ. ਦੇ ਖੁੰਖਾਰ ਅਪਰਾਧੀਆਂ ਨੂੰ ਆਪਣੀਆਂ ਜੇਲ੍ਹਾਂ ‘ਚ ਪਨਾਹ ਦੇ ਰਹੀ ਹੈ।
ਮੀਤ ਹੇਅਰ ਨੇ ਕਿਹਾ ਕਿ ਬੇਕਾਬੂ ਅਮਨ-ਕਾਨੂੰਨ ਲਈ ਜਿੰਮੇਵਾਰ ਅਮਰਿੰਦਰ ਸਿੰਘ ਨੂੰ ਆਪਣੀ ਤੁਰੰਤ ਗੱਦੀ ਛੱਡ ਦੇਣੀ ਚਾਹੀਦੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans