Menu

ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਕਿਸਾਨ-ਅੰਦੋਲਨ ਦੇ ਦੇਸ਼-ਪੱਧਰੀ ਪਸਾਰ ਲਈ ਪੱਬਾਂ-ਭਾਰ

ਚੰਡੀਗੜ੍ਹ 3 ਨਵੰਬਰ (ਹਰਜੀਤ ਮਠਾੜੂ) – ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਵੱਲੋਂ 34 ਵੇਂ ਦਿਨ ਵੀ ਪੰਜਾਬ ਭਰ ‘ਚ ਸੈਂਕੜੇ ਰੇਲਵੇ-ਪਲੇਟਫਾਰਮਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ‘ਤੇ ਪੱਕੇ-ਮੋਰਚੇ ਜਾਰੀ ਰਹੇ। ਭਾਜਪਾ ਆਗੂਆਂ ਨੂੰ ਹਰ ਜਗ੍ਹਾ ਘੇਰਿਆ ਜਾ ਰਿਹਾ ਹੈ, ਜਿਸ ਕਰਕੇ ਹੁਣ ਭਾਜਪਾ ਆਗੂ ਲੋਕਾਂ ‘ਚ ਜਾਣ ਤੋਂ ਕਤਰਾ ਰਹਾ ਰਹੇ ਹਨ। ਅੱਜ 4 ਨਵੰਬਰ ਨੂੰ ਕਿਸਾਨ, ਭਵਨ ਚੰਡੀਗੜ੍ਹ ਵਿਖੇ 30 ਕਿਸਾਨ-ਜਥੇਬੰਦੀਆਂ ਸਾਂਝੀ-ਮੀਟਿੰਗ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕਰਨ ਲਈ ਵਿਚਾਰ-ਵਟਾਂਦਰੇ ਕਰਨਗੀਆਂ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬੇ ਦੇ ਵੱਖ-ਵੱਖ ਰਾਜਨੀਤਿਕ ਦਲਾਂ ‘ਤੇ ਆਧਾਰਿਤ ਵਫ਼ਦ ਨੂੰ  ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣ ‘ਤੇ ਵੀ 30 ਜਥੇਬੰਦੀਆਂ ਨੇ ਸਖ਼ਤ ਰੋਸ ਜ਼ਾਹਰ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਲੋਕਤੰਤਰੀ ਤਰੀਕੇ ਨਾਲ ਚੁਣੀ ਗਈ ਕਿਸੇ ਸੂਬੇ ਦੀ ਸਰਕਾਰ ਦੇ ਮੁੱਖ ਮੰਤਰੀ ਅਤੇ ਵੱਖ-ਵੱਖ ਰਾਜਨੀਤਕ ਦਲਾਂ ‘ਤੇ ਆਧਾਰਿਤ ਵਫ਼ਦ ਨੂੰ ਰਾਸ਼ਟਰਪਤੀ ਵੱਲੋਂ ਸਮਾਂ ਨਾ ਦੇਣਾ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਕਿਸੇ ਵੀ ਤਰੀਕੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣਨਾ ਚਾਹੁੰਦੀ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਤੋਂ ਮਿਲੀ ਜਾਣਕਾਰੀ ਅਨੁਸਾਰ 26-27 ਨਵੰਬਰ ਤੋਂ ਦਿੱਲੀ ਵਿਖੇ ਦੇਸ਼ ਭਰ ਦੀਆਂ 346 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਵਿਸ਼ਾਲ ਇਕੱਠ ਲਈ ਸਥਾਨ ਰਾਮਲੀਲਾ ਗਰਾਊਂਡ ਪ੍ਰਬੰਧਕ ਕਮੇਟੀ ਅਤੇ ਦਿੱਲੀ ਮਿਊਂਸਪਲ ਕਾਰਪੋਰੇਸ਼ਨ ਦੀ ਪ੍ਰਵਾਨਗੀ ਮਿਲ ਗਈ ਹੈ। ਉਹਨਾਂ ਕਿਹਾ ਕਿ 5 ਨਵੰਬਰ ਦਾ ਦੇਸ਼-ਪੱਧਰੀ ਚੱਕਾ-ਜਾਮ ਕੇਂਦਰ-ਸਰਕਾਰ ਨੂੰ ਇਹ ਸਾਬਿਤ ਕਰ ਦੇਵੇਗਾ ਕਿ ਕਿਸਾਨ-ਅੰਦੋਲਨ ਮਹਿਜ਼ ਪੰਜਾਬ ਜਾਂ ਹਰਿਆਣਾ ‘ਚ ਹੀ ਨਹੀਂ ਹੈ, ਸਗੋਂ ਇਸਦਾ ਪਸਾਰਾ ਦੇਸ਼ ਭਰ ‘ਚ ਹੋ ਚੁੱਕਿਆ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans