Menu

ਸਕੂਲ ਦੇ ਵਿਕਾਸ ਅਤੇ ਸਿੱਖਿਆ ਸੁਧਾਰ ਲਈ ਯਤਨ ਜਾਰੀ

ਫਾਜ਼ਿਲਕਾ, 4 ਨਵੰਬਰ (ਸੁਰਿੰਦਰਜੀਤ  ਸਿੰਘ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋਂ ਬੱਚਿਆਂ ਦੀ ਪੜ੍ਹਾਈ ਅਤੇ ਸਿੱਖਿਆ ਸਹਾਇਕ ਗਤੀਵਿਧੀਆਂ, ਸਕੂਲਾਂ ਦੇ ਵਿਕਾਸ ਕੰਮਾਂ ਨਾਲ ਸਬੰਧਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੈਜਕਟਾ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿਖਿਆ ਅਧਿਕਾਰੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 400ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਆਉਣ ਵਾਲੇ ਪੀ ਏ ਐਸ ਟੈਸਟ ਲਈ ਬੱਚਿਆਂ ਦੀ ਆਨਲਾਇਨ ਤਿਆਰੀ ਕਰਾਉਣ, ਮਗਨਰੇਗਾ ਵੱਲੋਂ ਸਕੂਲਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਨੂੰ, ਇੰਗਲਿਸ਼ ਬੂਸਟਰ ਕਲੱਬਾ ਨੂੰ ਉਤਸਾਹਿਤ ਕਰਨ ਲਈ ਅਤੇ ਬਲਾਕ ਅਤੇ ਸਕੂਲ ਪੱਧਰੀ ਬਡੀ ਗਰੁੱਪਾਂ ਨੂੰ ਪੂਰੀ ਕਿਰਿਆਸ਼ੀਲਤਾ ਨਾਲ ਕੰਮ ਕਰਨ ਲਈ ਉਤਸਾਹਿਤ ਕੀਤਾ ਗਿਆ।ਉਹਨਾਂ ਵੱਲੋ ਸਮਾਰਟ ਸਕੂਲਾਂ ਦੇ ਨਵੇ 17 ਸੂਤਰੀ ਪੈਰਾਮੀਟਰ ਪੂਰੇ ਕਰਕੇ  ਸਮਾਰਟ ਸਕੂਲਾਂ ਦੀ ਲੜੀ ਨੂੰ ਅੱਗੇ ਤੋਰਨ ਲਈ ਉਤਸਾਹਿਤ ਕੀਤਾ ਗਿਆ। ਉਹਨਾ ਨੇ ਸਮੂਹ ਅਧਿਆਪਕਾ ਨੂੰ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ ਲਈ ਵਿਦਿਆਲਥੀਆਂ ਨੂੰ ਤਿਆਰੀ ਕਰਾਉਣ ਲਈ ਕਿਹਾ। ਉੱਪ ਜਿਲ੍ਹਾ ਸਿੱਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ ਨੇ ਕਿਹਾ ਕਿ ਸਿਵਲ ਵਰਕਸ ਦੇ ਕੰਮਾਂ ਅਤੇ ਸਕੂਲਾਂ ਵਿੱਚ ਜਾਰੀ ਹਰ ਤਰ੍ਹਾ ਦੇ ਵਿਕਾਸ ਕਾਰਜਾਂ ਨੂੰ ਸਮੇ ਸਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਵਿਚ  ਸਟੇਟ ਕੋਰ ਕਮੇਟੀ ਮੈਬਰ ਲਵਜੀਤ ਸਿੰਘ ਗਰੇਵਾਲ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ, ਬੀਪੀਈਓ ਸਤੀਸ਼ ਮਿਗਲਾਨੀ, ਬੀਪੀਈਓ ਮੈਡਮ ਸੁਨੀਤਾ ਕੁਮਾਰੀ, ਬੀਪੀਈਓ ਅਜੇ ਛਾਬੜਾ, ਬੀਪੀਈਓ ਜਸਪਾਲ ਸਿੰਘ, ਜਿਲ੍ਹਾ ਸਹਾਇਕ ਕੋਆਰਡੀਨੇਟਰ ਸਮਰਾਟ ਸਕੂਲ ਪ੍ਰਦੀਪ ਸ਼ਰਮਾ,ਪ੍ਰਦੀਪ ਕੁਮਾਰ ਡੀਐਸ ਐਮ, ਸੁਰੇਸ਼ ਕੁਮਾਰ ਜੇ ਈ,  ਗੁਰਦਿੱਤ ਸਿੰਘ ਸਿੱਖਿਆ ਸੁਧਾਰ ਟੀਮ ਮੈਂਬਰ ਅੰਕੁਰ ਸ਼ਰਮਾ, ਦਵਿੰਦਰ ਸਿੰਘ ਮਾਨ, ਰੌਕਸੀ ਫੁਟੇਲਾ, ਜਿਲ੍ਹਾ ਐਮ ਆਈ ਐਸ ਕੋਆਰਡੀਨੇਟਰ ਮਨੋਜ ਕੁਮਾਰ, ਅਮਨ ਗਰੋਵਰ, ਵਿਕਰਮ ਬਜਾਜ, ਅਸ਼ੋਕ ਕੁਮਾਰ ਡੀ ਐਮ ਗਣਿਤ, ਗੁਰਸੇਵਕ ਸਿੰਘ, ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸੰਦੀਪ ਗੁੰਬਰ,ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ, ਵੱਖ ਪ੍ਰੋਜੈਕਟਾਂ ਵਿੱਚ ਕੰਮ ਕਰ ਰਹੇ ਬਲਾਕ ਅਤੇ ਕਲੱਸਟਰ ਨੋਡਲ ਅਫਸਰ ਸਾਹਿਬਾਨ ਮੌਜੂਦ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans