Menu

ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਤਹਿਤ ਕਿਸਾਨ ਗੁਰਿੰਦਰ ਸਿੰਘ 5 ਸਾਲਾਂ ਤੋਂ ਪਰਾਲੀ ਨੂੰ ਨਹੀਂ ਲਗਾ ਰਿਹਾ ਅੱਗ

ਫਾਜ਼ਿਲਕਾ, 4 ਨਵੰਬਰ – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੀ ਮੁਹਿੰਮ ਸਦਕਾ ਪਰਾਲੀ ਸਾੜਨ ਦੇ ਰੁਝਾਨ ਨੂੰ ਮੋੜਾ ਪੈਦਾ ਹੁੰਦਾ ਦਿਖ ਰਿਹਾ ਹੈ। ਇਸੇ ਤਰ੍ਹਾਂ ਦੀ ਮਿਸਾਲ ਪੈਦਾ ਕਰ ਰਿਹਾ ਹੈ ਪਿੰਡ ਦਲਮੀਰ ਖੇੜਾ ਦਾ ਕਿਸਾਨ ਗੁਰਿੰਦਰ ਸਿੰਘ।ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੱਠਾ ਬਣਾ ਕੇ ਇਸ ਦੀ ਹੋਰ ਢੰਗਾਂ ਨਾਲ ਵਰਤੋਂ ਕਰਦਾ ਹੈ। ਕਿਸਾਨ ਗੁਰਿੰਦਰ ਸਿੰਘ 12 ਏਕੜ ਜਮੀਨ ਵਿੱਚ ਝੋਨੇ ਦੀ ਕਾਸ਼ਤ ਕਰਦਾ ਹੈ ਅਤੇ ਪਿੱਛਲੇ 5 ਸਾਲਾਂ ਤੋ ਉਹ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ। ਕਿਸਾਨ ਆਖਦਾ ਹੈ ਕਿ ਉਹ ਖੇਤ ਵਿੱਚ ਕੱਟਰ ਮਾਰ ਕੇ (ਰੇਕ ਅਤੇ ਬੇਲਰ) ਪਰਾਲੀ ਦੀਆਂ ਗੱਠਾਂ ਬਣਾਉਂਦਾ ਹੈ ਤੇ ਪਰਾਲੀ ਨੂੰ ਪਸ਼ੂਆਂ ਹੇਠ ਵਿਛਾਉਣ ਆਦਿ ਹੋਰ ਤਰੀਕਿਆਂ ਰਾਹੀਂ ਵਰਤੋਂ ਵਿਚ ਲਿਆਉਂਦਾ ਹੈ।ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਸੰਦਾਂ ਰਾਹੀਂ ਪਰਾਲੀ ਦਾ ਨਿਬੇੜਾ ਕਰ ਰਿਹਾ ਹੈ। ਕਿਸਾਨ ਦੇ ਮੁਤਾਬਿਕ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਜਮੀਨ ਦੀ ਉਪਜਾਉ ਸ਼ਕਤੀ ਬਣੀ ਰਹਿੰਦੀ ਹੈ ਅਤੇ ਵਾਤਾਵਰਣ ਵੀ ਸਾਫ ਰਹਿੰਦਾ ਹੈ।ਉਹ ਆਖਦਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੇ ਮਿੱਤਰ ਕੀੜੇ ਮਰ ਜਾਂਦੇ ਹਨ। ਕਿਸਾਨ ਦੱਸਦਾ ਹੈ ਉਹ ਸਮੇ ਸਮੇ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਰਦਾ ਰਹਿੰਦਾ ਹੈ। ਉਹ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਕੈਂਪਾਂ ਵਿਚ ਸ਼ਮੂਲੀਅਤ ਵੀ ਕਰਦਾ ਹੈ, ਮਾਹਰਾਂ ਦੇ ਕਹਿਣ ਮੁਤਾਬਕ ਉਹ ਸਿਫਾਰਸ਼ ਕੀਤੀਆਂ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਦਾ ਹੈ ਜਿਸ ਨਾਲ ਉਹ ਬੇਲੋੜੇ ਖਰਚੇ ਕਰਨ ਤੋ ਬੱਚ ਗਿਆ ਅਤੇ ਫਸਲ ਦਾ ਝਾੜ ਵੀ ਵੱਧ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਇਆ ਹੈ। ਇਸ ਤਰ੍ਹਾਂ ਕਿਸਾਨ ਆਲੇ ਦੁਆਲੇ ਦੇ ਦੂਸਰੇ ਕਿਸਾਨਾਂ ਲਈ ਪਰਾਲੀ ਤੇ ਰਹਿੰਦ ਖੂਹੰਦ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੋਇਆ ਹੈ। ਕਿਸਾਨਾਂ ਹੋਰਨਾਂ ਕਿਸਾਨਾਂ ਨੂੰ ਅਪੀਲ ਕਰਦਾ ਹੈ ਕਿ ਉਹ ਵੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਵਿਭਾਗੀ ਅਧਿਕਾਰੀਆਂ ਦੇ ਕਹਿਣ ਅਨੁਸਾਰ ਵਾਤਾਵਰਨ ਪੱਖੀ ਨਿਬੇੜਾ ਕਰਨ ਤੇ ਸਾਫ-ਸੁਥਰਾ ਤੇ ਸ਼ੁੱਧ ਵਾਤਾਵਰਣ ਸਿਰਜਣ ਵਿਚ ਆਪਣਾ ਯੋਗਦਾਨ ਪਾਉਣ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40307 posts
  • 0 comments
  • 0 fans