Menu

ਲਾਅ ਕਰਕੇ ਖੇਤੀ ਕਰਦੇ ਨੌਜਵਾਨ ਨੇ ਖੇਤੀ ਨੂੰ ਦਿੱਤੀ ਨਵੀਂ ਦਿਸ਼ਾ

ਫਾਜ਼ਿਲਕਾ, 5 ਨਵੰਬਰ(ਸੁਰਿੰਦਰਜੀਤ ਸਿੰਘ) – ਅਜੋਕੋ ਸਮੇ ਵਿਚ ਵੈਸੇ ਤਾ ਅੱਜ ਦੀ ਨੌਜਵਾਨ ਪੀੜੀ ਕਿਸਾਨੀ ਤੇ ਪਿੱਛੇ ਹਟਦੀ ਜਾ ਰਹੀ ਹੈ ਪਰੰਤੂ ਸ੍ਰੀ ਪ੍ਰਕਾਸ਼ ਸਿੰਘ ਪਿੰਡ ਮਲੂਕਪੁਰ ਦਾ 33 ਸਾਲਾ ਨੌਜਵਾਨ ਅੱਜ ਦੇ ਸਮੇ ਲਈ ਮਿਸਾਲ ਬਣ ਗਿਆ ਹੈ ਕਿਉਂਕਿ ਇਹ ਕਿਸਾਨ ਬੀ.ਏ, ਐਲ.ਐਲ.ਬੀ ਦੀ ਪੜਾਈ ਕਰਨ ਤੋਂ ਬਾਅਦ ਪਿਛਲੇ 12 ਸਾਲਾਂ ਤੋਂ ਹੀ ਖੁਦ ਖੇਤੀ ਕਰ ਰਿਹਾ ਹੈ।ਉਸ ਸਮੇਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ-ਨਾਲ ਕਣਕ ਦੀ ਨਾੜ ਨੂੰ ਵੀ ਅੱਗ ਲਗਾਉਣ ਦਾ ਆਮ ਹੀ ਰੁਝਾਨ ਸੀ ਪਰ ਇਸ ਕਿਸਾਨ ਨੇ ਕੁੱਝ ਅਲੱਗ ਕਰਨ ਦੇ ਯਤਨ ਕੀਤੇ ਅਤੇ ਪਿਛਲੇ 5 ਸਾਲਾ ਤੋਂ ਇਹ ਕਿਸਾਨ ਖੇਤੀਬਾੜੀ ਵਿਭਾਗ ਦੇ ਕੈਂਪਾਂ ਵਿੱਚ ਜਾਣ ਲੱਗਾ ਅਤੇ ਇਸ ਕਿਸਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੋਂ ਇੰਨਸੀਟੂ ਸਕੀਮ ਤਹਿਤ ਸੈਲਫ ਹੈਲਪ ਗਰੁੱਪ ਬਣਾਇਆ ਅਤੇ ਜਿਸ ਵਿਚ ਚੋਪਰ, ਪਲਾਉ, ਜੀਰੋਡਰਿਲ ਅਤੇ ਸੁਪਰਸੀਡਰ ਖਰੀਦ ਕੇ ਇਨਾਂ ਆਧੁਨਿਕ ਸੰਦਾਂ ਦੀ ਸਹਾਇਤਾ ਨਾਲ ਖੇਤੀ ਕਰਨ ਲੱਗ ਪਿਆ ਹੈ।ਇਹ ਕਿਸਾਨ ਚੋਪਰ, ਪਲਾਉ, ਜੀਰੋਡਰਿਲ ਅਤੇ ਸੁਪਰਸੀਡਰ ਦੀ ਮਦਦ ਨਾਲ ਖੇਤੀ ਕਰਕੇ ਜਿਆਦਾ ਮੁਨਾਫਾ ਪ੍ਰਾਪਤ ਕਰਨ ਲੱਗਾ।ਜਿਸ ਨਾਲ ਇਸ ਕਿਸਾਨ ਨੂੰ ਲਗਭਲ 3.4 ਕੁਇੰਟਲ ਪ੍ਰਤੀ ਏਕੜ ਦਾ ਵਾਧੂ ਝਾੜ ਦਾ ਲਾਭ ਪ੍ਰਾਪਤ ਹੋਇਆ।ਕਿਸਾਨ ਦੇ ਕਹਿਣ ਮੁਤਾਬਕ ਰਸਾਇਣਕ ਖਾਦਾਂ, ਨਦੀਨ ਨਾਸਕ ਦਵਾਈਆਂ ਅਤੇ ਕੀਟਨਾਸ਼ਕ ਦਵਾਈ ਦੀ ਘੱਟ ਵਰਤੋਂ ਕਰਦਾ ਹੈ। ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਨਾਲ ਕਣਕ ਅਤੇ ਝੋਨੇ ਦੀ ਫਸਲ ਨੂੰ ਬਹੁਤ ਫਾਇਦਾ ਹੁੰਦਾ ਹੈ। ਇਹ ਕਿਸਾਨ ਹਮੇਸ਼ਾ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਜੁੜਿਆ ਹੋਇਆ ਹੈ ਅਤੇ ਇਹ ਮਹਿਕਮੇ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਾ ਹੈ।
ਅਖੀਰ ਵਿੱਚ ਨੌਜਵਾਨ ਕਿਸਾਨ ਦੀ ਦੂਜੇ ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਉਹ ਪਰਾਲੀ ਨੂੰ ਆਧੁਨਿਕ ਸੰਦਾ ਨਾਲ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ। ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਦੀ ਸਿਹਤ ਅਤੇ ਇਨਸਾਨੀ ਸਿਹਤ ਦਾ ਖਿਆਲ ਰੱਖਦੇ ਹੋਏ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿੱਚ ਸਹਿਯੋਗ ਕਰਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40303 posts
  • 0 comments
  • 0 fans