Menu

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬੀਕੇਯੂ ਉਗਰਾਹਾਂ ਵੱਲੋਂ 35 ਥਾਵਾਂ ਤੇ ਲਾਏ ਜਾਮ

ਚੰਡੀਗੜ 5 ਨਵੰਬਰ( ਹਰਜੀਤ ਮਠਾੜੂ) –  ਖੇਤੀ ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿੱਲ 2020 ਸਮੇਤ ਪਰਾਲ਼ੀ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਅੱਜ ਦੇਸ਼ ਵਿਆਪੀ ਚੱਕਾ ਜਾਮ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਜਪੁਰਾ ਥਰਮਲ ਤੇ ਬਣਾਂਵਾਲੀ ਥਰਮਲ ਅੱਗੇ ਵਿਸ਼ਾਲ ਤੇ ਰੋਹ ਭਰਪੂਰ ਪ੍ਰਦਰਸ਼ਨ ਕਰਨ ਸਮੇਤ14 ਜ਼ਿਲਿਆਂ ‘ਚ 35 ਥਾਵਾਂ ‘ਤੇ ਹਾਈਵੇ ਤੇ ਜੀ. ਟੀ. ਰੋਡਾਂ ਉਤੇ ਸੜਕਾਂ ਜਾਮ ਕੀਤੀਆਂ ਗਈਆਂ। ਹੋਰਨਾਂ ਥਾਂਵਾਂ ਤੇ ਚੱਲ ਰਹੇ ਪੱਕੇ ਧਰਨੇ ਵੀ ਜਾਰੀ ਰਹੇ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਰੀ ਬਿਆਨ ‘ਚ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਔਰਤਾਂ ਵੱਲੋਂ ਜੋਸ਼ ਨਾਲ ਸ਼ਮੂਲੀਅਤ ਕਰਨ ਤੋਂ ਇਲਾਵਾ ਖੇਤ ਮਜ਼ਦੂਰਾਂ, ਅਧਿਆਪਕਾਂ, ਬਿਜਲੀ ਕਾਮਿਆਂ, ਆਰ ਐਮ ਪੀ ਡਾਕਟਰਾਂ, ਨੌਜਵਾਨਾਂ , ਰੰਗਕਰਮੀਆਂ ਤੇ ਹੋਰਨਾਂ ਕਾਰੋਬਾਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਹਨਾਂ ਇਕੱਠਾਂ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਹਰਿੰਦਰ ਬਿੰਦੂ, ਪਰਮਜੀਤ ਕੌਰ ਪਿਥੋ , ਸ਼ਿੰਗਾਰਾ ਸਿੰਘ ਮਾਨ ,ਰੂਪ ਸਿੰਘ ਛੰਨਾ, ਜਸਵਿੰਦਰ ਸਿੰਘ ਲੌਂਗੋਵਾਲ ਤੇ ਰਾਜਵਿੰਦਰ ਸਿੰਘ ਰਾਮਨਗਰ ਤੋਂ ਇਲਾਵਾ ਜ਼ਿਲਿਆ ਦੇ ਪ੍ਰਧਾਨ ਸਕੱਤਰਾਂ ਅਤੇ ਭਰਾਤਰੀ ਤੌਰ ਤੇ ਪੁੱਜੇ ਦਿਗਵਿਜੇ ਪਾਲ ਸ਼ਰਮਾ, ਲਛਮਣ ਸਿੰਘ ਸੇਵੇਵਾਲਾ, ਪ੍ਰਮੋਦ ਕੁਮਾਰ, ਡਾਕਟਰ ਮਨਜਿੰਦਰ ਸਿੰਘ ਸਰਾਂ, ਅਮੋਲਕ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਇਹਨਾਂ ਕਾਨੂੰਨਾਂ ਰਾਹੀਂ ਕੇਂਦਰ ਸਰਕਾਰ ਵੱਲੋਂ ਖੇਤੀ ਜਿਣਸਾਂ ਦੀ ਸਰਕਾਰੀ ਖਰੀਦ ਤੋਂ ਭੱਜਕੇ ਸਰਕਾਰੀ ਮੰਡੀਕਰਨ ਦੇ ਢਾਂਚੇ ਨੂੰ ਤਬਾਹ ਕਰਨ ਲਈ ਹੱਲਾ ਬੋਲਿਆ ਹੈ। ਉਹਨਾਂ ਆਖਿਆ ਕਿ ਮੋਦੀ ਸਰਕਾਰ ਦਾ ਇਹ ਹੱਲਾ ਅਨਾਜ ਦੀ ਸਰਕਾਰੀ ਖਰੀਦ ਖ਼ਤਮ ਕਰਨ ਰਾਹੀਂ ਕਿਸਾਨਾਂ ਨੂੰ ਤਬਾਹੀ ਮੂੰਹ ਧੱਕਣ ਤੋਂ ਇਲਾਵਾ ਜਨਤਕ ਵੰਡ ਪ੍ਰਣਾਲੀ ਦਾ ਭੋਗ ਪਾਕੇ ਪੇਂਡੂ ਤੇ ਸ਼ਹਿਰੀ ਗਰੀਬਾਂ ਸਮੇਤ ਆਮ ਖਪਤਕਾਰਾਂ ਨੂੰ ਭੁੱਖਮਰੀ ਦੇ ਮੂੰਹ ਧੱਕੇਗਾ। ਉਹਨਾਂ ਆਖਿਆ ਕਿ ਮੌਜੂਦਾ ਕਿਸਾਨ ਘੋਲ਼ ਨੇ ਫਿਰਕਾਪ੍ਰਸਤੀ, ਜਾਤਪ੍ਰਸਤੀ ਤੇ ਅੰਧਰਾਸ਼ਟਰਵਾਦ ਰਾਹੀਂ ਲੋਕਾਂ ਚ ਪਾਟਕ ਪਾਉਣ ਦੀ ਚੈਂਪੀਅਨ ਭਾਜਪਾ ਤੇ ਆਰ ਐਸ ਐਸ ਦੀ ਕੇਂਦਰੀ ਹਕੂਮਤ ਦੀਆਂ ਚਾਲਾਂ ਫੇਲ ਕਰਕੇ ਉਸ ਨੂੰ ਕਿਸਾਨਾਂ ਤੇ ਲੋਕਾਂ ਦੀ ਵਿਰੋਧੀ ਅਤੇ ਕਰਾਪੋਰੇਟ ਘਰਾਣਿਆਂ ਤੇ ਸਾਮਰਾਜੀ ਕੰਪਨੀਆਂ ਦੀ ਹੱਥਠੋਕਾ ਹਕੂਮਤ ਵਜੋਂ ਭਰੇ ਬਜ਼ਾਰ ਨਸ਼ਰ ਕਰ ਦਿੱਤਾ ਹੈ। ਉਹਨਾਂ ਐਲਾਨ ਕੀਤਾ ਕਿ ਉਹਨਾਂ ਦੀ ਜਥੇਬੰਦੀ ਦੇ ਦਹਿ ਹਜ਼ਾਰਾਂ ਵਰਕਰ 26 ਨਵੰਬਰ ਨੂੰ ਮੁਲਕ ਦੀਆਂ ਜਥੇਬੰਦੀਆਂ ਵੱਲੋਂ ਦਿੱਲੀ ਚ ਕੀਤੇ ਜਾ ਰਹੇ ਪ੍ਰਦਰਸ਼ਨ ‘ਚ ਵੀ ਸ਼ਾਮਲ ਹੋਣਗੇ।ਝੰਡਾ ਸਿੰਘ ਜੇਠੂਕੇ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ ਹੋਂਦ ਬਚਾਉਣ ਲਈ ਸੜਕਾਂ ‘ਤੇ ਉੱਤਰੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਨਾਲ ਗੱਲਬਾਤ ਕਰਨ ਦੀ ਥਾਂ ਪੰਜਾਬ ਵਾਸੀਆਂ ਦੀ ਨਾਕਾਬੰਦੀ ਰਾਹੀਂ ਵਿਦੇਸ਼ੀ ਹਕੂਮਤ ਵਾਂਗ ਵਿਹਾਰ ਕਰ ਰਹੀ ਹੈ। ਉਹਨਾਂ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨ ਅਤੇ ਉਹਨਾਂ ਦੀ ਹਮਾਇਤ ‘ਚ ਉੱਤਰੇ ਪੰਜਾਬ ਦੇ ਲੋਕ ਮੋਦੀ ਹਕੂਮਤ ਦੇ ਹਰ ਜਾਬਰ ਕਦਮ ਦਾ ਵਿਸ਼ਾਲ ਏਕਤਾ ਤੇ ਦਿੜ ਪਰ ਠਰੰਮੇ ਭਰੇ ਸੰਘਰਸ਼ ਨਾਲ ਜਵਾਬ ਦੇਣਗੇ। ਉਹਨਾਂ ਆਖਿਆ ਕਿ ਮੋਦੀ ਹਕੂਮਤ ਅਡਾਨੀ ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀ ਕੰਪਨੀਆਂ ਦੀ ਦਲਾਲ ਬਣਕੇ ਖੇਤੀ ਸਮੇਤ ਦੇਸ਼ ਦੇ ਸਭ ਅਮੀਰ ਕੁਦਰਤੀ ਸੋਮਿਆਂ ਨੂੰ ਇਹਨਾਂ ਦੇਸੀ ਵਿਦੇਸ਼ੀ ਗਿਰਝਾਂ ਨੂੰ ਲੁਟਾਉਣ ‘ਤੇ ਤੁਲੀ ਹੋਈ ਹੈ। ਇਸ ਮੌਕੇ ਬੁਲਾਰਿਆਂ ਨੇ ਆਖਿਆ ਕਿ ਮੌਜੂਦਾ ਕਿਸਾਨ ਅੰਦੋਲਨ ਦਾ ਨਿਸ਼ਾਨਾ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਬਣਾਉਣ ਦੀ ਮੋਦੀ ਹਕੂਮਤ ਨੂੰ ਡਾਹਢੀ ਤਕਲੀਫ ਹੋਈ ਹੈ ਅਤੇ ਉਹ ਇਹਨਾਂ ਲੁਟੇਰਿਆਂ ਦੇ ਹਿੱਤਾਂ ਦੀ ਰਾਖੀ ਲਈ ਮਾਲ ਗੱਡੀਆਂ ਬੰਦ ਕਰਨ, ਦਿਹਾਤੀ ਵਿਕਾਸ ਫੰਡ ਰੋਕਣ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਜੁਰਮਾਨਾ ਕਰਨ ਵਰਗੇ ਕਦਮ ਚੁੱਕ ਰਹੀ ਹੈ। ਤਰਲੋ ਮੱਛੀ ਹੋ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ੋਰਾ ਸਿੰਘ ਨਸਰਾਲੀ, ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਸ੍ਰੀ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਬਠਿੰਡਾ, ਸੰਗਰੂਰ, ਬਰਨਾਲਾ, ਪਟਿਆਲਾ, ਮਾਨਸਾ, ਮੋਗਾ, ਲੁਧਿਆਣਾ,ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਲਿਕਾ, ਅੰਮਿ੍ਰਤਸਰ, ਗੁਰਦਾਸਪੁਰ, ਜਲੰਧਰ ਜ਼ਿਲਿਆਂ ਚ ਸੜਕੀ ਆਵਾਜਾਈ ਜਾਮ ਕੀਤੀ ਗਈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans