Menu

ਭਾਰੀ ਨੁਕਸਾਨ ਤੋਂ ਬਾਅਦ ਬੜੀ ਦੇਰ ਨਾਲ ਜਾਗੇ ਕਾਂਗਰਸੀ ਸੰਸਦ- ‘ਆਪ’

ਚੰਡੀਗੜ੍ਹ, 5 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਕੀਤੀ ਗਈ ਮੁਲਾਕਾਤ ਨੂੰ ਦੇਰ ਨਾਲ ਉਠਾਇਆ ਗਿਆ ਕਦਮ ਕਰਾਰ ਦਿੰਦੇ ਹੋਏ ਕੇਂਦਰ ਸਰਕਾਰ ਕੋਲ ਅਪੀਲ ਕੀਤੀ ਹੈ ਕਿ ਪੰਜਾਬ ‘ਚ ਮਾਲ ਗੱਡੀਆਂ ਦੀ ਸੇਵਾ ਤੁਰੰਤ ਬਹਾਲ ਕੀਤੀ ਜਾਵੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਬਿਹਤਰ ਹੁੰਦਾ ਨਾ ਕੇਵਲ ਕਾਂਗਰਸੀ ਸੰਸਦ ਬਲਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਰੇਲ ਮੰਤਰੀ ਅਤੇ ਪ੍ਰਧਾਨ ਮੰਤਰੀ ਨਾਲ ਸਮੇਂ ਸਿਰ ਮੁਲਾਕਾਤ ਕਰਕੇ ਰੇਲਾਂ ਅਤੇ ਕਿਸਾਨਾਂ ਦਾ ਮਸਲਾ ਹੱਲ ਕਰਾ ਲਿਆ ਗਿਆ ਹੁੰਦਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਗਭਗ 3 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਪੰਜਾਬ ‘ਚ ਕਾਂਗਰਸ ਦੀ ਸਰਕਾਰ ਹੈ ਅਤੇ ਕੈਪਟਨ ਸਰਕਾਰ ਦੀ ਇਹ ਮੁੱਢਲੀ ਡਿਊਟੀ ਬਣਦੀ ਸੀ ਕਿ ਉਹ ਡਰਾਮੇਬਾਜ਼ੀ ਕਰਨ ਦੀ ਥਾਂ ਕੇਂਦਰ ਕੋਲ ਗੰਭੀਰਤਾ ਨਾਲ ਗੱਲਬਾਤ ਕਰਦੀ ਅਤੇ ਮਸਲੇ ਦਾ ਹੱਲ ਕੱਢਦੀ, ਪਰੰਤੂ ਸੱਤਾਧਾਰੀ ਕਾਂਗਰਸੀ ਤਿੰਨ ਮਹੀਨਿਆਂ ਤੋਂ ਸੁੱਤੇ ਪਏ ਹਨ। ਜਿਸ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਸੱਟ ਵੱਜੀ ਹੈ, ਜਿਸ ਲਈ ਅਮਰਿੰਦਰ ਸਿੰਘ ਅਤੇ ਮੋਦੀ ਸਰਕਾਰਾਂ ਸਿੱਧੇ ‘ਤੌਰ ‘ਤੇ ਜ਼ਿੰਮੇਵਾਰ ਹਨ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਬੜਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨ ਸੰਘਰਸ਼ ‘ਤੇ ਹਨ ਅਤੇ ਵਪਾਰ-ਕਾਰੋਬਾਰ ਠੱਪ ਹੋਇਆ ਪਿਆ ਹੈ, ਪਰੰਤੂ ਇਸ ਦੇ ਬਾਵਜੂਦ ਕੈਪਟਨ ਸਰਕਾਰ ਪੰਜਾਬ ‘ਚ ‘ਖ਼ੁਸ਼ਹਾਲ ਕਿਸਾਨ’ ਦੇ ਬੋਰਡ ਲਗਾ ਕੇ ਖ਼ੁਦ ਦੀ ਮਸ਼ਹੂਰੀ ਕਰਨ ‘ਚ ਮਗ਼ਰੂਰ ਹੈ, ਜਦਕਿ ਕੇਂਦਰ ਸਰਕਾਰ ਬਦਲਾਖੋਰੀ ਦੀ ਰਾਜਨੀਤੀ ‘ਤੇ ਉੱਤਰੀ ਹੋਈ ਹੈ।
‘ਆਪ’ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਹੀ ਭਾਰੀ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਨਾਲ ਟਕਰਾਅ ਦੀ ਨੀਤੀ ਛੱਡ ਕੇ ਸਭ ਤੋਂ ਪਹਿਲਾਂ ਮਾਲ ਗੱਡੀਆਂ ਦੀ ਬਹਾਲੀ ਕਰੇ।
‘ਆਪ’ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਬਤੌਰ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਦਾ ਮਸਲਾ ਹੱਲ ਕਰਾਉਣ। ਇਸ ਲਈ ਕੈਪਟਨ ਅਮਰਿੰਦਰ ਸਿੰਘ ਜਾਂ ਤਾਂ ਮੋਦੀ ਸਰਕਾਰ ਕੋਲੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਐਮਐਸਪੀ ਉੱਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਦਿਵਾਉਣ ਅਤੇ ਜਾਂ ਫਿਰ ਸੂਬਾ ਸਰਕਾਰ ਵੱਲੋਂ ਐਮਐਸਪੀ ਮੁਤਾਬਿਕ ਖ਼ਰੀਦ ਦੀ ਗਰੰਟੀ ਖ਼ੁਦ ਓਟਣ। ਇਹੋ ਕਿਸਾਨਾਂ ਦੀ ਮੰਗ ਹੈ, ਜੋ ਅਜਿਹਾ ਨਹੀਂ ਕਰ ਸਕਦੇ ਤਾਂ ਕੈਪਟਨ ਨੂੰ ਗੱਦੀ ਛੱਡ ਦੇਣੀ ਚਾਹੀਦੀ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39850 posts
  • 0 comments
  • 0 fans