Menu

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

ਚੰਡੀਗੜ, 5 ਨਵੰਬਰ (ਹਰਜੀਤ ਮਠਾੜੂ) – ਡਾਕਟਰੀ ਸਿੱਖਿਆ ਵਿਭਾਗ ਪੰਜਾਬ ਨੇ ਅੱਜ ਇੱਕ ਪੱਤਰ  ਜਾਰੀ ਕਰ ਕੇ ਸੂਬੇ ਵਿਚ ਆਪਣੇ ਅਧੀਨ ਆਉਂਦੇ  ਮੈਡੀਕਲ ਕਾਲਜ, ਆਯੁਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਦੇ ਆਖਰੀ ਸਾਲ ਦੀਆਂ ਕਲਾਸਾਂ 9 ਨਵੰਬਰ,2020 ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਇਸ ਫੈਸਲੇ ਅਨੁਸਾਰ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਮੈਡੀਕਲ ਕਾਲਜ ,ਆਯੂਰਵੇਦਾ ਕਾਲਜ, ਡੈਂਟਲ ਕਾਲਜਾਂ ਅਤੇ ਨਰਸਿੰਗ ਕਾਲਜਾਂ ਨੂੰ ਮੁੜ ਖੋਲਿਆ ਜਾਵੇਗਾ।
ਪੱਤਰ ਅਨੁਸਾਰ ਬਾਕੀ ਰਹਿੰਦੇ ਸਾਲਾਂ ਦੀਆਂ ਕਲਾਸਾਂ 16 ਨਵੰਬਰ, 2020 ਤੋਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਅਤੇ ਸਾਰੇ ਵਿਦਿਆਰਥੀ ਜੋ ਕਿ  9 ਨਵੰਬਰ 2020 ਤੋਂ ਕਲਾਸਾਂ ਅਟੈਂਡ ਕਰਨਗੇ,  ਉਹ 6 ਨਵੰਬਰ 2020 ਜਾਂ ਉਸ ਤੋਂ ਬਾਅਦ ਕੋਵਿਡ-19 ਸਬੰਧੀ ਟੈਸਟ ਵਿੱਚ ਨੈਗੇਟਿਵ ਹੋਣ ਦੀ ਸੂਰਤ ਵਿੱਚ ਹੀ ਕਲਾਸਾਂ ਅਟੈਂਡ ਕਰ ਸਕਦੇ ਹਨ ਅਤੇ ਇਸ ਸਬੰਧੀ ਅੰਡਰਟੇਕਿੰਗ ਵੀ ਪੇਸ਼ ਕਰਨਗੇ।
ਇਸ ਤੋਂ ਇਲਾਵਾ ਜ਼ੋ ਵਿਦਿਆਰਥੀ 16 ਨਵੰਬਰ 2020 ਤੋਂ ਕਲਾਸਾਂ ਅਟੈਂਡ ਕਰਨਗੇ, ਉਹ 12 ਨਵੰਬਰ 2020 ਜਾਂ ਉਸ ਤੋਂ ਬਾਅਦ ਕੋਵਿਡ-19 ਸਬੰਧੀ ਟੈਸਟ ਵਿੱਚ ਨੈਗੇਟਿਵ ਹੋਣ ਦੀ ਸੂਰਤ ਵਿੱਚ ਹੀ ਕਲਾਸਾਂ ਅਟੈਂਡ ਕਰ ਸਕਦੇ ਹਨ ਅਤੇ ਇਸ ਸਬੰਧੀ ਅੰਡਰਟੇਕਿੰਗ ਵੀ ਪੇਸ਼ ਕਰਨਗੇ।
ਇਸ ਤੋਂ ਇਲਾਵਾ ਇਨਾਂ ਸੰਸਥਾਵਾਂ ਦੇ ਹੋਸਟਲ, ਮੈੱਸ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਵੀ ਕੋਵਿਡ ਟੈਸਟ ਕਰਾਉਦਾ ਯਕੀਨੀ ਬਣਾਇਆ ਗਿਆ ਹੈ।
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਵਿਭਾਗ ਅਧੀਨ ਆਉਂਦੇ ਸਾਰੇ ਕਾਲਜ ਕੋਵਿਡ -19 ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਵਲੋਂ ਸਮੇਂ ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ ਤਾਂ ਜੋ ਕੋਵਿਡ-19 ਸਬੰਧੀ ਕਿਸੇ ਤਰਾਂ ਦੇ ਸੰਭਾਵੀ ਖ਼ਤਰੇ ਨੂੰ ਟਾਲਿਆ ਜਾ ਸਕੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans