Menu

ਕਾਹਨੂੰਵਾਨ ਚ ਮੈਡੀਕਲ ਟੀਮ ਨੇ 54 ਲੋਕਾਂ ਦੇ ਲਏ ਕਰੋਨਾ ਸੈਂਪਲ

ਕਾਹਨੂੰਵਾਨ  (ਕੁਲਦੀਪ ਜਾਫਲਪੁਰ) –  ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦੇ ਹੁਕਮਾਂ ਤੇ ਕਾਨੂੰਨ ਦੀਆਂ ਮੈਡੀਕਲ ਟੀਮਾਂ ਨੇ ਅੱਜ 54 ਲੋਕਾਂ ਦੇ ਕਰੋਨਾ ਸੈਂਪਲ ਲਏ ਹਨ। ਪੰਜਾਬ ਵਿੱਚ ਹਰ ਦਿਨ ਕਰੋਨਾ ਦਾ ਸੰਕਟ ਜਾਰੀ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਕਾਰਨ ਮੌਤਾਂ ਘਟੀਆ ਹਨ ਉੱਥੇ ਮਰੀਜ਼ਾਂ ਦੀ ਵੀ ਗਿਣਤੀ ਵਿੱਚ ਵਾਧਾ ਘੱਟ ਹੋ ਰਿਹਾ ਹੈ। ਅਜਿਹੇ ਸੰਕਟ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿਹਤ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਪਿੰਡਾਂ ਵਿੱਚ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਕਰੋਨਾ ਦੇ ਸੈਂਪਲ ਲੈਣ ਦੀ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਅੱਜ ਕਾਹਨੂੰਵਾਨ ਦੇ ਸਰਕਾਰੀ ਹਸਪਤਾਲ ਦੇ ਵੱਲੋਂ ਵਿੱਚ 54 ਲੋਕਾਂ ਦੇ ਕਰੋਨਾ ਸੈਂਪਲ ਲਏ ਗਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਕਾਹਨੂੰਵਾਨ ਹਸਪਤਾਲ ਦੇ ਐਸਐਮਓ ਡਾਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਅੱਜ 32 ਲੋਕਾਂ ਦੇ ਰੁਟੀਨ ਅਤੇ 22 ਰੇਪਿਡ ਦੇ ਟੈਸਟ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਲਏ ਗਏ ਸੈਂਪਲਾਂ ਵਿੱਚੋਂ ਕਿਸੇ ਨੂੰ ਕਰੋਨਾ ਪੀੜਤ ਨਹੀਂ ਪਾਇਆ ਗਿਆ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਰੋਨਾ ਸੈਂਪਲਿੰਗ ਵਿੱਚ ਸ਼ਾਮਿਲ ਹੋਣ। ਇਸ ਤੋਂ ਇਲਾਵਾ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਜਾਇਆ ਜਾਵੇ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਵੀ ਦੂਰ ਰਿਹਾ ਜਾਵੇ।ਬਜ਼ੁਰਗਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਨਿਗਰਾਨੀ ਹੇਠ ਰੱਖਿਆ ਜਾਵੇ। ਗੌਰਤਲਬ ਹੈ ਕਿ ਅੱਜ ਦੇ ਕਰੋਨਾ ਸੈਂਪਲਾਂ ਵਿੱਚ ਇੱਕ ਕੁਝ ਬਜ਼ੁਰਗ ਨੂੰ ਵੀ ਕਰੋਨਾ ਸੈਂਪਲਾ ਲਏ ਗਏ। ਕਰੋਨਾ ਪੀੜਤਾਂ ਦੀ ਘੱਟ ਰਹੀ ਗਿਣਤੀ ਦੇ ਬਾਵਜੂਦ ਆਮ ਲੋਕ ਹੀ ਨਹੀਂ ਹੁਣ ਸਿਹਤ ਵਿਭਾਗ ਵੀ ਚਿੰਤਤ ਨਜ਼ਰ ਆ ਰਿਹਾ ਹੈ। ਡਾ ਅਮਨਦੀਪ ਨੇ ਕਿਹਾ ਅੱਜ ਸਿਹਤ ਵਿਭਾਗ ਨੇ ਜਿਆਦਾ ਲੋਕਾਂ ਦੇ ਕਰੋਨਾ ਸੈਂਪਲ ਲਏ ਹਨ। ਹੁਣ ਸਿਹਤ ਵਿਭਾਗ ਦੀਆਂ ਟੀਮਾਂ ਜਿਆਦਾ ਲੋਕਾਂ ਦੇ ਸੈਂਪਲ ਲੈਣਗੀਆਂ।
ਕਾਹਨੂੰਵਾਨ ਚ ਕਰੋਨਾ ਸੈਂਪਲਿੰਗ ਕਰਦੇ ਸਿਹਤ ਵਿਭਾਗ ਦੇ ਡਾਕਟਰ

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans