Menu

ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ- ਭਗਵੰਤ ਮਾਨ

ਚੰਡੀਗੜ੍ਹ  7 ਨਵੰਬਰ (ਹਰਜੀਤ ਮਠਾੜੂ) –   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਪੰਜਾਬ ਦੀ ਬਾਂਹ ਮਰੋੜਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਮੀਆਂ ਅਤੇ ਕਮਜ਼ੋਰੀਆਂ ਕਾਰਨ ਹੀ ਕੇਂਦਰ ਸਰਕਾਰ ਦੀ ਇਸ ਕਦਰ ਹਿੰਮਤ ਵਧੀ ਹੈ।ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਰੇਲ ਪਟੜੀਆਂ ਖ਼ਾਲੀ ਕਰਨਾ ਸਕਾਰਾਤਮਿਕ ਕਦਮ ਹੈ, ਪਰੰਤੂ ਕੇਂਦਰ ਸਰਕਾਰ ਦੀ ਟਕਰਾਅ ਅਤੇ ਬਦਲਾਖੋਰੀ ਨੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨਲਾਇਕੀਆਂ ਅਤੇ ਕਮਜ਼ੋਰੀਆਂ ਮਸਲੇ ਨੂੰ ਹੋਰ ਗੁੰਝਲਦਾਰ ਬਣਾ ਰਹੀਆਂ ਹਨ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ‘ਕਮਜ਼ੋਰੀਆਂ ਦੀ ਪੰਡ’ ਹਨ। ਕੈਪਟਨ ਦੀਆਂ ਇਨ੍ਹਾਂ ਸਿਆਸੀ ਅਤੇ ਨਿੱਜੀ ਕਮਜ਼ੋਰੀਆਂ ਰਾਹੀਂ ਪ੍ਰਧਾਨ ਮੰਤਰੀ ਸਾਰੇ ਪੰਜਾਬ ਨੂੰ ਸੂਲੀ ‘ਤੇ ਚੜ੍ਹਾਉਣ ਲਈ ਤੁਲੇ ਹੋਏ ਪਏ ਹਨ।ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦਮ ਰੱਖਦੇ ਅਤੇ ‘ਸ਼ਾਹੀ ਫਾਰਮ ਹਾਊਸ’ ਦੀ ਥਾਂ ਦਿੱਲੀ ਬੈਠ ਕੇ ਪ੍ਰਧਾਨ ਮੰਤਰੀ, ਰੇਲ ਮੰਤਰੀ, ਖੇਤੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਨਾ ਕੇਵਲ ਰੇਲਾਂ- ਮਾਲ ਗੱਡੀਆਂ ਦਾ ਮਸਲਾ ਹੱਲ ਕਰਾਉਂਦੇ ਸਗੋਂ ਕਿਸਾਨਾਂ ਲਈ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਲੈਂਦੇ। ਪਰ ਅਜਿਹਾ ਕਰਨ ਦੀ ਥਾਂ ਕੈਪਟਨ ਨਿੱਤ-ਨਵੀਂ ਡਰਾਮੇਬਾਜ਼ੀ ਨਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬੇਵਕੂਫ਼ ਬਣਾ ਰਹੇ ਹਨ ਅਤੇ ਮੋਦੀ ਦੀ ਕਠਪੁਤਲੀ ਬਣੇ ਹੋਏ ਹਨ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਕੋਲ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ, ਈਡੀ ਕੇਸ, ਵਿਦੇਸ਼ੀ ਬੈਂਕ ਖਾਤਿਆਂ ਅਤੇ ਮਹਿਮਾਨਾਂ ਵਰਗੀਆਂ ਅਣਗਿਣਤ ਕਮਜ਼ੋਰੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਕੈਪਟਨ ਖ਼ੁਦ ਪ੍ਰਧਾਨ ਮੰਤਰੀ ਜਾਂ ਰੇਲ ਮੰਤਰੀ ਨੂੰ ਮਿਲਣ ਦੀ ਥਾਂ ਆਪਣੇ ਸੰਸਦ ਮੈਂਬਰ ‘ਪਿਆਦਿਆਂ’ ਨੂੰ ਭੇਜ ਕੇ ਖਾਨਾਪੂਰਤੀ ਕਰ ਰਹੇ ਹਨ ਅਤੇ ਮਸਲੇ ਨੂੰ ਲਟਕਾ ਰਹੇ ਹਨ ਤਾਂ ਕਿ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕੀਤਾ ਜਾ ਸਕੇ। ਜਦਕਿ ਕਾਂਗਰਸੀ ਸੰਸਦ ਮੈਂਬਰਾਂ ਦੀਆਂ ਇਸ ਤੋਂ ਪਹਿਲਾਂ ਹੋਈਆਂ ਸਾਰੀਆਂ ਬੈਠਕਾਂ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਕਮਜ਼ੋਰ ਅਤੇ ਕਠਪੁਤਲੀ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਕਿਸਾਨੀ ਸੰਘਰਸ਼ ਦਾ ਬੇਤਹਾਸ਼ਾ ਨੁਕਸਾਨ ਕਰ ਰਹੇ ਹਨ।

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਮਾਮਲੇ ‘ਚ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਜਨਤਕ ਸਮਾਗਮਾਂ ਵਿਚ ਹਥਿਆਰਾਂ ਦੀ ਵਿਆਪਕ ਵਰਤੋਂ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39807 posts
  • 0 comments
  • 0 fans