Menu

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵਚਨਬੱਧ – ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 7 ਨਵੰਬਰ – ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ  ਸਦਕਾ ਤੇ ਸਿੱਖਿਆ ਸੁਧਾਰ ਲਹਿਰ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਲਈ ਤੇ ਬੱਚਿਆਂ ਦੇ ਭਵਿੱਖ ਨੂੰ ਉਜਵਲ ਕਰਨ ਲਈ ਸੂਬਾ ਸਰਕਾਰ ਹਮੇਸ਼ਾ ਲਈ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਦੀ ਉੱਚੀ ਸੋਚ ਵਾਲੀ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਉੱਪਰ ਉਠਾਇਆ ਹੈ ਅਤੇ ਭਵਿੱਖ ਵਿਚ ਵੀ ਸਿੱਖਿਆ ਨੂੰ ਲੈ ਕੇ ਪੰਜਾਬ ਸਕਕਾਰ ਵਲੋਂ ਹੋਰ ਵੱਡੀਆਂ ਪੁਲਾਂਘਾ ਪੁੱਟੀਆਂ ਜਾਣਗੀਆਂ। ਇਨਾਂ ਗੱਲਾਂ ਦਾ ਪ੍ਰਗਟਾਵਾਂ ਵਿੱਤ ਮੰਤਰੀ ਪੰਜਾਬ, ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਤੇ ਹੋਰ ਪੰਜਾਬ ਦੇ ਵੱਖ-ਵੱਖ ਕੈਬਨਿਟ ਮੰਤਰੀਆਂ ਨਾਲ ਹੋਈ ਵਰਚੁਅਲ ਮੀਟਿੰਗ ਦੌਰਾਨ ਕੀਤਾ।

        ਵਿੱਤ ਮੰਤਰੀ ਸ. ਬਾਦਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਸੁਧਾਰ ਲਹਿਰ ਦਾ ਮੁੱਖ ਮਕਸਦ ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜ਼ਿਲੇ ਦੇ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਟੈਬਲੈੱਟ ਦਿੱਤੇ ਤਾਂ ਅੱਗੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਏ ਜਾ ਸਕਣ।

        ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲੇ ਅਧੀਨ ਪੈਂਦੇ ਬਲਾਕ ਤਲਵੰਡੀ ਸਾਬੋ ਵਿਖੇ 8, ਭੁੱਚੋ ਮੰਡੀ 11, ਬਠਿੰਡਾ ਦਿਹਾਤੀ 7, ਬਠਿੰਡਾ ਸ਼ਹਿਰੀ 1, ਮੌੜ 8 ਅਤੇ ਰਾਮਪੁਰਾ ਵਿਖੇ 6 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਇਨਾਂ ਸਮਾਰਟ ਸਕੂਲਾਂ ਵਿੱਚ ਲਾਇਬ੍ਰੇਰੀ, ਵਿਦਿਆਰਥੀਆਂ ਲਈ ਸਾਫ਼ ਪੀਣ ਵਾਲਾ ਪਾਣੀ ਤੇ ਪਖ਼ਾਨੇ, ਫ਼ਰਨੀਚਰ, ਡਿਜੀਟਲ ਸਿੱਖਿਆ ਆਦਿ ਵੱਖ-ਵੱਖ ਕਿਸਮ ਦੀਆਂ ਵਿਸ਼ੇਸ਼ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਣਗੀਆਂ।

         ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰਾਮਪੁਰਾ ਮੰਡੀ ਵਿਖੇ ਸਮਾਰਟ ਸਕੂਲਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕੀਤਾ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਕੰਨਿਆ ਅਤੇ ਪ੍ਰਾਇਮਰੀ ਸਕੂਲ ਕੰਨਿਆਂ ਦਾ ਉਦਘਾਟਨ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਪਿੰਡ ਪਥਰਾਲੇ ਵਿਖੇ ਕਾਂਗਰਸੀ ਆਗੂ ਹਲਕਾ ਇੰਚਾਰਜ ਸ. ਹਰਵਿੰਦਰ ਸਿੰਘ ਲਾਡੀ, ਤਲਵੰਡੀ ਸਾਬੋ ਵਿਖੇ ਬਠਿੰਡਾ ਦਿਹਾਤੀ ਦੇ ਪ੍ਰਧਾਨ ਸ. ਖੁਸ਼ਬਾਜ਼ ਸਿੰਘ ਜਟਾਣਾ ਅਤੇ ਮੌੜ ਦੇ ਸਮਾਰਟ ਸਕੂਲਾਂ ਦਾ ਉਦਘਾਟਨ ਕਾਂਗਰਸੀ ਆਗੂ ਸ਼੍ਰੀਮਤੀ ਮੰਜੂ ਬਾਂਸਲ ਨੇ ਕੀਤਾ।

        ਇਸ ਵਰਚੁਅਲ ਮੀਟਿੰਗ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਗਿੱਲ ਅਤੇ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਸ਼ਿਵਪਾਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਆਦਿ ਹਾਜ਼ਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans