Menu

ਆਮ ਆਦਮੀ ਪਾਰਟੀ ਪੰਜਾਬ ਦੀ ਯੂਥ ਵਿੰਗ ਦੀ ਸੂਬਾ ਸਹਿ-ਪ੍ਰਧਾਨ ਨੇ ਕੈਪਟਨ ਨੂੰ ਦਿੱਤੀ ਖੁੱਲੀ ਚੁਣੌਤੀ

ਚੰਡੀਗੜ੍ਹ, 9 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੀ ਨਵਨਿਯੁਕਤ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੀ ਚੁਨੌਤੀ ਦਿੰਦੇ ਹੋਏ ਕਿਹਾ ਕਿ ਜੇ ਪੰਜਾਬ ਸਰਕਾਰ ਆਪਣੇ ਕਿਸਾਨਾਂ ਨੂੰ ਬਚਾਉਣ ਲਈ ਐਮਐਸਪੀ ਉੱਤੇ ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਵਾਲਾ ਪੰਜਾਬ ਦਾ ਆਪਣਾ ਕਾਨੂੰਨ ਬਣਾਉਣ, ਪਰੰਤੂ ਜੇ ਅਜਿਹਾ ਨਹੀਂ ਕਰ ਸਕਦੇ ਤਾਂ ਤੁਰੰਤ ਗੱਦੀ ਛੱਡਣ। ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਮ ਤੱਕ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾ ਦੇਵੇਗੀ ਅਤੇ ਨਾ ਕੇਵਲ ਕਣਕ-ਝੋਨੇ ਬਲਕਿ ਬਾਸਮਤੀ ਤੋਂ ਲੈ ਕੇ ਸਾਰੀਆਂ ਫ਼ਸਲਾਂ ਅਤੇ ਸਬਜ਼ੀਆਂ ਇਸ ਕਾਨੂੰਨ ਦੇ ਦਾਇਰੇ ‘ਚ ਲਿਆਵੇਗੀ। ਅਨਮੋਲ ਗਗਨ ਮਾਨ ਸੂਬਾ ਸਹਿ-ਪ੍ਰਧਾਨ ਨਿਯੁਕਤ ਹੋਣ ਉਪਰੰਤ ਸੋਮਵਾਰ ਨੂੰ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੋਏ।
ਅਨਮੋਲ ਗਗਨ ਮਾਨ ਨੇ ਕਿਹਾ, ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੰਕਾਰੀ ਅਤੇ ਬਦਲਾਖੋਰੀ ਵਾਲੇ ਰਵੱਈਏ ਤੋਂ ਸਪਸ਼ਟ ਝਲਕ ਰਿਹਾ ਹੈ ਕਿ ਉਹ ਕਿਸਾਨਾਂ ਨੂੰ ਐਮਐਸਪੀ ਉੱਤੇ ਫ਼ਸਲਾਂ ਦੀ ਗਰੰਟੀ ਨਾਲ ਖ਼ਰੀਦ ਤੋਂ ਭੱਜ ਚੁੱਕੇ ਹਨ। ਅਜਿਹੇ ਹਲਾਤ ‘ਚ ਕੈਪਟਨ ਅਮਰਿੰਦਰ ਸਿੰਘ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਹੁਣ ਜਾਂ ਤਾਂ ਅਮਰਿੰਦਰ ਸਿੰਘ ਐਮਐਸਪੀ ਉੱਤੇ ਗਰੰਟੀ ਨਾਲ ਖ਼ਰੀਦ ਦਾ ਕਾਨੂੰਨ ਬਣਾਉਣ ਲਈ ਤੁਰੰਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਨਹੀਂ ਫਿਰ ਗੱਦੀ ਛੱਡ ਦੇਣ।”
ਅਨਮੋਲ ਗਗਨ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਰ ਫ਼ਰੰਟ ‘ਤੇ ਬੁਰੀ ਤਰਾਂ ਫ਼ੇਲ੍ਹ ਹੋਏ ਸਨ। ਜਿਸ ਪੰਜਾਬ ਦੀ ਸਰਜਮੀਂ ਉੱਪਰ ਬਾਬੇ ਨਾਨਕ (ਸ੍ਰੀ ਗੁਰੂ ਨਾਨਕ ਦੇਵ ਜੀ) ਨੇ ਹੱਥੀ ਹਲ ਚਲਾ ਕੇ ਕਿਸਾਨੀ ਨੂੰ ਹੱਥੀ ਕਿਰਤ ਅਤੇ ਅੰਨਭੰਡਾਰਾਂ ਦੀ ਦਾਦ ਬਖ਼ਸ਼ੀ ਹੋਵੇ। ਜਿਸ ਪੰਜਾਬ ਦੀ ਧਰਤੀ ‘ਤੇ ਵੱਖ-ਵੱਖ ਤਰਾਂ ਦੇ ਮੇਲੇ ਲੱਗਦੇ ਹੋਣ ਅੱਜ ਉਸ ਪੰਜਾਬ ਦਾ ਅੰਨਦਾਤਾ ਖੁਦਕੁਸ਼ੀਆਂ ਕਰਨ ਲਈ ਬੇਵੱਸ ਹੈ। ਅੱਜ ਉਸ ਪੰਜਾਬ ਦਾ ਕਿਸਾਨ-ਮਜ਼ਦੂਰ ਆਪਣੀ ਹੋਂਦ ਬਚਾਉਣ ਲਈ ਸੜਕਾਂ ਅਤੇ ਰੇਲਾਂ ਦੀਆਂ ਪਟੜੀਆਂ ‘ਤੇ ਬਜ਼ੁਰਗਾਂ, ਮਾਵਾਂ, ਬੱਚਿਆਂ ਨਾਲ ਧਰਨੇ ਮੁਜ਼ਾਹਰਿਆਂ ‘ਤੇ ਬੈਠਾ ਹੈ। ਜਿਸ ਲਈ ਜਿੰਨਾ ਗੁਨਾਹਗਾਰ ਮੋਦੀ ਹੈ, ਉਨ੍ਹਾਂ ਹੀ ਕੈਪਟਨ ਅਮਰਿੰਦਰ ਸਿੰਘ ਹੈ, ਜੋ ਸੂਬਾ ਪੱਧਰ ‘ਤੇ ਐਮਐਸਪੀ ਉੱਪਰ ਖ਼ਰੀਦ ਨੂੰ ਕਾਨੂੰਨੀ ਦਾਇਰੇ ‘ਚ ਲਿਆਉਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਸਾਰੀਆਂ ਡਰਾਮੇਬਾਜੀਆਂ ਛੱਡ ਕੇ ਇਸ ਅਸਲੀ ਮੁੱਦੇ ‘ਤੇ ਆਉਣਾ ਪਵੇਗਾ ਜਾਂ ਫਿਰ ਗੱਦੀ ਛੱਡਣੀ ਪਵੇਗੀ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans