Menu

ਪੰਜਾਬ ਵੱਲੋਂ ਨਵੰਬਰ ਦੇ ਤੀਜੇ ਹਫਤੇ ‘ਚ ਦੂਜਾ ਸੀਰੋ ਸਰਵੇਖਣ ਕਰਵਾਇਆ ਜਾਵੇਗਾ

ਚੰਡੀਗੜ੍ਹ, 10 ਨਵੰਬਰ (ਹਰਜੀਤ ਮਠਾੜੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਦੂਜਾ ਸੀਰੋ ਸਰਵੇਖਣ  ਕਰਵਾਉਣ ਨੂੰ ਹਰੀ ਝੰਡੀ ਦੇ ਦਿੱਤੀ ਜਿਸ ਦੌਰਾਨ ਵੱਡੀ ਪੱਧਰ ‘ਤੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚ ਕੋਵਿਡ ਦੇ ਫੈਲਾਅ ਦਾ ਪਤਾ ਲਗਾਇਆ ਜਾ ਸਕੇ।ਇਹ ਸਰਵੇਖਣ ਨਵੰਬਰ ਦੇ ਤੀਜੇ ਹਫਤੇ ਦੌਰਾਨ ਆਮ ਲੋਕਾਂ ਵਿੱਚੋਂ 4800 ਵਿਅਕਤੀਆਂ ਦੇ ਰੈਂਡਮ ਨਮੂਨੇ ਲੈ ਕੇ ਕੀਤਾ ਜਾਵੇਗਾ ਅਤੇ ਇਸ ਦੇ ਨਤੀਜੇ ਮੌਜੂਦਾ ਮਹੀਨੇ ਦੇ ਅੰਤ ਤੱਕ ਜਾਰੀ ਕੀਤੇ ਜਾਣ ਦੀ ਉਮੀਦ ਹੈ।

ਵਰਚੁਅਲ ਢੰਗ ਨਾਲ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਿਹਤ ਮਾਹਿਰਾਂ ਨਾਲ ਸਹਮਿਤੀ ਪ੍ਰਗਟਾਈ ਕਿ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਾਰਸ ਕੋਵ-2 ਦੇ ਫੈਲਾਅ ਦੀ ਹੱਦ ਦਾ ਪਤਾ ਲਗਾਇਆ ਜਾ ਸਕੇ। ਪਹਿਲਾ ਸੀਰੋ ਸਰਵੇਖਣ ਪੰਜ ਜ਼ਿਲ੍ਹਿਆਂ ਪਟਿਆਲਾ, ਲੁਧਿਆਣਾ, ਐਸ.ਏ.ਐਸ. ਨਗਰ, ਅੰਮ੍ਰਿਤਸਰ ਅਤੇ ਜਲੰਧਰ ਦੇ ਇੱਕ-ਇੱਕ ਕੰਟੇਨਮੈਂਟ ਜ਼ੋਨ ਵਿੱਚ ਕਰਵਾਇਆ ਗਿਆ ਸੀ ਅਤੇ ਸੀਰੋ ਦੀ ਦਰ 27.8 ਫੀਸਦੀ ਪਾਈ ਗਈ ਸੀ।

ਦੂਜੇ ਸਰਵੇਖਣ ਵਿੱਚ 12 ਰੈਂਡਮ ਤੌਰ ‘ਤੇ ਚੁਣੇ ਜ਼ਿਲ੍ਹਿਆਂ ਵਿੱਚੋਂ 120 ਕਲੱਸਟਰਾਂ (60 ਪਿੰਡਾਂ ਅਤੇ 60 ਸ਼ਹਿਰੀ ਵਾਰਡਾਂ) ਦੀ ਰੈਂਡਮ ਸੈਂਪਲਿੰਗ ਕੀਤੀ ਜਾਵੇਗੀ ਅਤੇ 40 ਬਾਲਗਾਂ ਨੂੰ ਹਰੇਕ ਕਲੱਸਟਰ ਵਿਚੋਂ ਰੈਂਡਮ ਤੌਰ ‘ਤੇ ਚੁਣਿਆ ਜਾਵੇਗਾ। ਸਰਵੇ ਦੌਰਾਨ ਖੂਨ ਦੇ ਨਮੂਨਿਆਂ ਵਿੱਚ ਆਈ.ਜੀ.ਜੀ. ਐਂਟੀ ਬਾਡੀਜ਼ ਦਾ ਪਤਾ ਲਾਉਣ ਲਈ ਐਲੀਸਾ ਟੈਸਟ ਕੀਤਾ ਜਾਵੇਗਾ।

ਮੀਟਿੰਗ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸੈਂਪਲਿੰਗ ਸਕੀਮ ਤੇ ਸਰਵੇਖਣ ਦੇ ਢੰਗ ਨੂੰ ਆਈ.ਸੀ.ਐਮ.ਆਰ. ਸੀਰੋ ਸਰਵੇਖਣ ਪ੍ਰੋਟੋਕਾਲ ਤੋ ਲਿਆ ਗਿਆ ਹੈ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39901 posts
  • 0 comments
  • 0 fans