Menu

ਫਾਜ਼ਿਲਕਾ : ਪੰਜਾਬ ਸਰਕਾਰ ਦੇ ਆਨਲਾਈਨ ਸ਼ਿਕਾਇਤ ਨਿਵਾਰਨ ਪੋਰਟਲ ਸਬੰਧੀ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਫਾਜ਼ਿਲਕਾ, 11 ਨਵੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀ ਸਰਕਾਰ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਆਨ ਲਾਈਨ ਸ਼ਿਕਾਇਤ ਨਿਵਾਰਨ ਪੋਰਟਲ ਸਬੰਧੀ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਖਲਾਈ ਦਿੱਤੀ ਗਈ। ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਪੋਰਟਲ ਤਿਆਰ ਕੀਤਾ ਗਿਆ ਹੈ ਜੋ ਕਿ ਪਬਲਿਕ ਲਈ ਆਨਲਾਈਨ ਉਪਲਬੱਧ ਕਰਵਾ ਦਿੱਤਾ ਗਿਆ ਹੈ। ਉਨਾਂ ਨੇ ਕਿਹਾ ਕਿ ਕੋਈ ਵੀ ਨਾਗਰਿਕ ਪੋਰਟਲ  http://connect.punjab.gov.in/ ਤੇ ਜਾ ਕੇ ਕਿਸੇ ਵੀ ਵਿਭਾਗ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਲਈ ਨਾਗਰਿਕ ਆਪਣੇ ਅਧਾਰ ਕਾਰਡ ਅਤੇ ਮੋਬਾਇਲ ਨੰਬਰ ਰਾਹੀਂ ਇਸ ਪੋਰਟਲ ਤੇ ਪਹਿਲਾਂ ਆਪਣੀ ਆਈਡੀ ਬਣਾਏਗਾ ਤੇ ਫਿਰ ਆਪਣੀ ਸ਼ਿਕਾਇਤ ਦਰਜ ਕਰਵਾਏਗਾ। ਇਸ ਤੋਂ ਬਾਅਦ ਉਹ ਆਨ ਲਾਈਨ ਆਪਣੀ ਸ਼ਿਕਾਇਤ ਨੂੰ ਟ੍ਰੈਕ ਵੀ ਕਰ ਸਕੇਗਾ ਅਤੇ ਉਸਦੀ ਸ਼ਿਕਾਇਤ ਦੇ ਨਿਪਟਾਰੇ ਬਾਅਦ ਉਸਨੂੰ ਸਰਕਾਰ ਵੱਲੋਂ ਉਸਦਾ ਪੱਖ ਵੀ ਪੁੱਛਿਆ ਜਾਵੇਗਾ। ਉਨਾਂ ਨੇ ਕਿਹਾ ਕਿ ਹੁਣ ਲੋਕਾਂ ਨੂੰ ਸ਼ਿਕਾਇਤ ਦਰਜ ਕਰਵਾਉਣ ਲਈ ਕਿਸੇ ਦਫ਼ਤਰ ਨਹੀਂ ਜਾਣਾ ਪਵੇਗਾ ਸਗੋਂ ਉਹ ਘਰ ਬੈਠਾ ਹੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਨੇ ਕਿਹਾ ਕਿ ਇਸ ਪੋਰਟਲ ਤੇ ਸੀਨਿਅਰ ਅਧਿਕਾਰੀ ਜਾਂਚ ਵੀ ਕਰ ਸਕਣਗੇ ਕਿ ਕਿਸੇ ਅਧਿਕਾਰੀ ਕੋਲ ਕਿੰਨੀਆਂ ਸ਼ਿਕਾਇਤਾਂ ਬਕਾਇਆ ਪਈਆਂ ਹਨ। ਉਨਾਂ ਨੇ ਕਿਹਾ ਕਿ ਇਸ ਤਹਿਤ ਸਮਾਂਬੱਧ ਤਰੀਕੇ ਨਾਲ ਸਿਕਾਇਤਾਂ ਦਾ ਨਿਪਟਾਰਾ ਕਰਨਾ ਹੋਵੇਗਾ। ਉਨਾਂ ਨੇ ਇਸ ਸਬੰਧੀ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪੋਰਟਲ ਰਾਹੀਂ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਤੇਜੀ ਨਾਲ ਲੋਕਾਂ ਦੀ ਸੁਵਿਧਾ ਅਨੁਸਾਰ ਹੱਲ ਕਰਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans