Menu

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ 17 ਨਵੰਬਰ (ਹਰਜੀਤ ਮਠਾੜੂ)-  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇੱਕ ਆਨ ਲਾਈਨ ਸਾਇੰਸ ਫੇਸਟ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਸਾਇੰਸ ਫੇਸਟ ਵਿੱਚ ਹਿੱਸਾ ਲੈਣ ਦੇ ਵਾਸਤੇ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਵਾਸਤੇ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿੱਚ ਰਜਿਸਟ੍ਰੇਸ਼ਨ  www.pgsciencecity.org ’ਤੇ ਕਰਵਾਈ ਜਾ ਸਕਦੀ ਹੈ।
ਬੁਲਾਰੇ ਦੇ ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39926 posts
  • 0 comments
  • 0 fans