Menu

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਬਠਿੰਡਾ ਮਾਮਲੇ ਵਿਚ ਸਿਹਤ ਵਿਭਾਗ ਦੇ ਡਾਇਰੈਕਟਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 19 ਨਵੰਬਰ(ਸੁਰਿੰਦਰਜੀਤ ਸਿੰਘ)  –  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਇਕ 11 ਸਾਲਾ ਥੈਲੇਸੀਮੀਆ ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ੍ਹਾਉਣ ਦੇ ਮਾਮਲੇ ਵਿਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ ‘ਤੇ 26 ਨਵੰਬਰ 2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਤੋਂ ਪੜਤਾਲ ਕਰਵਾਉਣ ਉਪਰੰਤ ਹੁਣ ਡਾਇਰੈਕਟਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।

Listen Live

Subscription Radio Punjab Today

Our Facebook

Social Counter

  • 18577 posts
  • 1 comments
  • 0 fans

Log In