Menu

ਫਰਿਜ਼ਨੋ ਵਿੱਚ ਸ਼ਰਾਬ ਦੇ ਠੇਕੇ ਦੀ ਪਾਰਕਿੰਗ ਵਾਲੀ ਥਾਂ ‘ਤੇ ਚੱਲੀਆਂ ਗੋਲੀਆਂ ਦੌਰਾਨ ਹੋਈ ਮੌਤ

ਕੈਲੀਫੋਰਨੀਆਂ , 21 ਨਵੰਬਰ( ਗੁਰਿੰਦਰਜੀਤ ਨੀਟਾ ਮਾਛੀਕੇ ) –  ਫਰਿਜ਼ਨੋ ਵਿੱਚ ਸ਼ਰਾਬ ਦੀ ਦੁਕਾਨ ਦੀ ਪਾਰਕਿੰਗ ਵਾਲੀ ਥਾਂ ‘ਤੇ ਵੀਰਵਾਰ ਰਾਤ  ਨੂੰ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾਂ ਦੇ ਹੋਣ ਤੇ ਰਾਤ ਤਕਰੀਬਨ 9:30 ਵਜੇ ਤੋਂ ਬਾਅਦ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਐਂਥਨੀ ਡੇਵਲ ਦੇ ਅਨੁਸਾਰ, ਅਸ਼ਲੇਨ ਅਤੇ ਮਾਰਕਸ ਐਵੀਨਿਊ ਵਿੱਚ ਡੈਨ ਲਿਕੁਅਰ ਦੀ ਪਾਰਕਿੰਗ ਦੇ ਇੱਕ ਕੋਨੇ  ਵਿੱਚ ਅਧਿਕਾਰੀਆਂ ਨੂੰ ਇੱਕ 28 ਸਾਲਾ ਜ਼ਖਮੀ ਵਿਅਕਤੀ ਮਿਲਿਆ, ਜਿਸਦੇ ਸਰੀਰ ਦੇ ਉੱਪਰਲੇ ਹਿੱਸੇ ਤੇ ਦੋ ਗੋਲੀਆਂ ਦੇ ਜ਼ਖਮ ਸਨ। ਪੀੜਿਤ ਨੂੰ ਕਮਿਊਨਿਟੀ ਰੀਜ਼ਨਲ ਮੈਡੀਕਲ ਸੈਂਟਰ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕੁੱਝ ਗਵਾਹਾਂ ਅਨੁਸਾਰ ਮ੍ਰਿਤਕ ਵਿਅਕਤੀ ਆਪਣੇ ਦੋਸਤਾਂ ਦੇ ਸਮੂਹ ਨਾਲ ਪਾਰਕਿੰਗ ਵਿੱਚ ਸੀ ਇਸ ਦੌਰਾਨ ਦੋ ਆਦਮੀਆਂ ਨੇ ਇਸ ਸਮੂਹ ਤੇ  ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਪੀੜਿਤ ਇਕੱਲਾ ਹੀ ਵਿਅਕਤੀ ਸੀ ਜਿਸਦੀ ਮੌਤ ਗੋਲੀਬਾਰੀ ਵਿੱਚ ਹੋ ਗਈ ਸੀ। ਪੁਲਿਸ ਦੁਆਰਾ ਘਟਨਾਂ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਧਿਕਾਰੀ ਨੇੜਲੇ ਇਲਾਕੇ ਦੀ CCTV ਫੁਟੇਜ ਵੀ ਜਾਂਚ ਰਹੇ ਹਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans