Menu

ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ

ਫਾਜ਼ਿਲਕਾ 24 ਨਵੰਬਰ (ਸੁਰਿੰਦਰਜੀਤ ਸਿੰਘ) – ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿੱਚ ਨਵੀਨਤਾ ਲਿਆਉਣ ਲਈ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ `ਅੱਖਰਕਾਰੀ ਮੁਹਿੰਮ` ਤਹਿਤ 27 ਨਵੰਬਰ ਤੋਂ 5 ਦਸੰਬਰ ਤੱਕ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ ਤੇ ਵੈਬੀਨਾਰ ਰਾਹੀਂ ਸੱਤ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਨਿਸ਼ਚਿਤ ਰੂਪ-ਰੇਖਾ ਅਨੁਸਾਰ ਅਧਿਆਪਕਾਂ ਦੀ ਸੁੰਦਰ ਲਿਖਾਈ ਲਈ ਬਲਾਕ ਪੱਧਰ `ਤੇ ਵੈਬੀਨਾਰ ਰਾਹੀਂ ਸੱਤ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ। ਇਸ `ਸੁੰਦਰ ਲਿਖਾਈ ਅਧਿਆਪਕ ਵਰਕਸ਼ਾਪ` ਦਾ ਸਮਾਂ ਰੋਜ਼ਾਨਾ 40 ਮਿੰਟ ਲਈ ਸਵੇਰੇ 11 ਵਜੇ ਤੋਂ ਲੈ ਕੇ 11.40 ਵਜੇ ਤੱਕ ਹੋਵੇਗਾ। ਜੇਕਰ ਅਧਿਆਪਕਾਂ ਦੀ ਗਿਣਤੀ ਪੰਜ ਗਰੁੱਪਾਂ ਤੋਂ ਵੱਧਦੀ ਹੈ ਤਾਂ ਬਾਅਦ ਦੁਪਹਿਰ 1 ਵਜੇ ਤੋਂ 1.40 ਵਜੇ ਤੱਕ ਇਨ੍ਹਾਂ ਦੀ ਸੁੰਦਰ ਲਿਖਾਈ ਲਈ ਵਰਕਸ਼ਾਪ ਲਗਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸੱਤ ਰੋਜਾ ਵਰਕਸ਼ਾਪ `ਚ ਸੁੰਦਰ ਲਿਖਾਈ ਵਰਕਸ਼ਾਪ ਵਿੱਚ ਹਰੇਕ ਅਧਿਆਪਕ ਦਾ ਭਾਗ ਲੈਣਾ ਜ਼ਰੂਰੀ ਹੈ। ਬਲਾਕ ਪੱਧਰ `ਤੇ ਸੁੰਦਰ ਲਿਖਾਈ ਦੀ ਵਰਕਸ਼ਾਪ ਦੇ ਇੱਕ ਗਰੁੱਪ ਵਿੱਚ 50 ਅਧਿਆਪਕ ਹੀ ਸ਼ਾਮਿਲ ਹੋਣਗੇ। ਸਮੂਹ ਅਧਿਆਪਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਦੇਖ-ਰੇਖ ਹੇਠ ਸੁੰਦਰ ਲਿਖਾਈ ਵਰਕਸ਼ਾਪ ਲਗਾਉਣਗੇ। ਬਲਾਕ ਰਿਸੋਰਸ ਪਰਸਨ ਅਧਿਆਪਕਾਂ ਨੂੰ ਸੁੰਦਰ ਲਿਖਾਈ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਖ- ਵੱਖ ਨਮੂਨਿਆਂ ਦਾ ਅਭਿਆਸ ਕਰਵਾਉਣਗੇ। `ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ` ਟੀਮ ਮੈਂਬਰ ਵੀ ਬਾਕੀ ਅਧਿਆਪਕਾਂ ਦੀ ਤਰ੍ਹਾਂ ਸੁੰਦਰ ਲਿਖਾਈ ਰਿਸੋਰਸ ਪਰਸਨ ਕੋਲ ਸੁੰਦਰ ਲਿਖਾਈ ਦੀ ਵਰਕਸ਼ਾਪ ਲਗਾਉਣਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਡਿਸਟਿਕ ਇੰਸਟੀਚਿਉਟ ਆਫ ਐਜੂਕੇਸ਼ਨ ਰਿਸਰਚ ਐਂਡ ਟੇ੍ਰਨਿੰਗ ਪ੍ਰਿੰਸੀਪਲ ਮਿਲ ਕੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੇ ਰਹਿਣਗੇ ਅਤੇ ਸਭ ਤੋਂ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇਣਗੇ। ਇਸ ਸੰਬੰਧੀ 22 ਦਸੰਬਰ ਨੂੰ ਰਾਜ ਦੇ ਸਾਰੇ ਸਕੂਲਾਂ ਅੰਦਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੇਖ-ਰੇਖ ਹੇਠ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾਣਗੇ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In