Menu

ਸੈਂਟਰਲ ਫਰਿਜ਼ਨੋ ‘ਚ ਹੋਈ ਗੋਲੀਬਾਰੀ ਵਿੱਚ ਹੋਏ ਦੋ ਜ਼ਖਮੀ

ਫਰਿਜ਼ਨੋ (ਕੈਲੀਫੋਰਨੀਆਂ), 25 ਨਵੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਸੈਂਟਰਲ ਫਰਿਜ਼ਨੋ ਵਿੱਚ ਸੋਮਵਾਰ ਦੁਪਹਿਰ ਨੂੰ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੇ ਜਖਮੀ ਹੋਣ ਦੀ ਘਟਨਾ ਵਾਪਰੀ ਹੈ। ਜਖਮੀਆਂ ਨੂੰ ਘਟਨਾ ਦੇ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਆਂਡਰੇ ਬੈਂਸਨ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਕਾਰੀਆਂ ਨੂੰ ਸ਼ਾਮ ਦੇ ਤਕਰੀਬਨ 4:30 ਪੋਂਟੀਆਕ ਵੇਅ ਅਤੇ ਐਫੀ ਸਟ੍ਰੀਟ ਦੇ ਖੇਤਰ ਵਿੱਚ ਗੋਲੀਬਾਰੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਅਤੇ ਅਧਿਕਾਰੀਆਂ ਨੂੰ ਵਾਰਦਾਤ ਵਾਲੇ ਸਥਾਨ ‘ਤੇ ਗੋਲੀ ਨਾਲ ਜਖਮੀ ਹੋਇਆ ਆਦਮੀ ਬੇਹੋਸ਼ੀ ਹਾਲਤ ਵਿੱਚ ਮਿਲਿਆ। ਇਸਦੇ ਕੁਝ ਹੀ ਪਲਾਂ ਬਾਅਦ ਦੂਜਾ ਆਦਮੀ ਬਰਕਲੇ ਐਵੀਨਿਊ ਅਤੇ ਹਾਵਰਡ ਸਟ੍ਰੀਟ ਨੇੜੇ ਆਪਣੀ ਕਾਰ ਦੇ ਕੋਲ ਗੋਲੀ ਨਾਲ ਜਖਮੀ ਹਾਲਤ ਵਿੱਚ  ਸੀ। ਅਧਿਕਾਰੀਆਂ ਅਨੁਸਾਰ ਇਹ ਦੋਵੇਂ ਆਦਮੀ ਇੱਕੋ ਵਾਰਦਾਤ ਦੇ ਸ਼ਿਕਾਰ ਹੋਏ ਹਨ ਪਰ ਵੱਖ-ਵੱਖ ਥਾਵਾਂ ਤੋਂ ਜਖਮੀ ਹਾਲਤ ਵਿੱਚ ਮਿਲੇ ਹਨ।ਅਧਿਕਾਰੀ  ਬੈਂਸਨ ਅਨੁਸਾਰ ਗੋਲੀਬਾਰੀ ਦੇ ਕਾਰਨਾਂ ਦੀ ਪੁਸ਼ਟੀ ਲਈ ਅਜੇ ਜਾਂਚ ਜਾਰੀ ਹੈ ਜਦਕਿ ਅਧਿਕਾਰੀਆਂ ਕੋਲ  ਸੰਭਾਵਿਤ ਸ਼ੱਕੀ ਵਿਅਕਤੀਆਂ ਬਾਰੇ ਵੀ  ਕੋਈ ਜਾਣਕਾਰੀ ਉਪਲੱਬਧ ਨਹੀਂ ਹੈ। ਇਸ ਸਾਲ ਫਰਿਜ਼ਨੋ ਦੇ ਅਧਿਕਾਰੀਆਂ ਨੇ ਗੋਲੀਬਾਰੀ ਦੇ ਵਾਧੇ ਦਾ ਸਾਹਮਣਾ ਕੀਤਾ ਹੈ। ਜਿਕਰਯੋਗ ਹੈ ਕਿ ਫਰਿਜ਼ਨੋ ਵਿੱਚ ਸ਼ੁੱਕਰਵਾਰ ਨੂੰ ਇੱਕ ਸਾਈਕਲ ਵਿਕਰੇਤਾ ਦੇ ਕਤਲ ਨਾਲ ਕੁੱਲ ਕਤਲਾਂ ਦੀ ਗਿਣਤੀ 57 ਹੋ ਗਈ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans