ਅੰਬਾਲਾ, 25 ਨਵੰਬਰ- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਨੇ ਵੀ ਕਮਰ ਕੱਸ ਲਈ ਹੈ। ਹਰਿਆਣਾ ਪੁਲਿਸ ਵਲੋਂ ਅੰਬਾਲਾ ‘ਚ ਚੰਡੀਗੜ੍ਹ-ਦਿੱਲੀ ਹਾਈਵੇ ‘ਤੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ । ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।