Menu

ਕੈਲੀਫੋਰਨੀਆ ਦੇ ਹਸਪਤਾਲਾਂ ‘ਚ ਹੋਇਆ ਕੋਰੋਨਾਂ ਪੀੜਿਤ ਮਰੀਜਾਂ ਦੀ ਗਿਣਤੀ ਦਾ ਰਿਕਾਰਡ ਵਾਧਾ

ਫਰਿਜ਼ਨੋ (ਕੈਲੀਫੋਰਨੀਆ), 26 ਨਵੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਕੈਲੀਫੋਰਨੀਆ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਏਜੰਸੀ ਦੇ ਸਕੱਤਰ ਡਾ. ਮਾਰਕ ਘਾਲੀ ਨੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ
ਵਿੱਚ ਕੋਰੋਨਾਂ ਵਾਇਰਸ ਦੇ ਪੁਸ਼ਟੀ ਕੀਤੇ ਜਾਂ ਸ਼ੱਕੀ ਮਾਮਲਿਆਂ ਕਾਰਨ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਦੋ ਹਫਤਿਆਂ ਦੌਰਾਨ 81% ਤੋਂ ਵੱਧ ਦਾ ਵਾਧਾ ਹੋਇਆ ਹੈ ਅਤੇ ਇਸਦੇ ਨਾਲ ਹੀ ਆਈ ਸੀ ਯੂ  ਵਿੱਚ ਵੀ 57.1% ਦਾ ਵਾਧਾ ਦਰਜ ਕੀਤਾ ਗਿਆ ਹੈ।ਘਾਲੀ ਅਨੁਸਾਰ ਇੰਨੇ ਘੱਟ ਸਮੇਂ ਵਿੱਚ ਇਸ ਤੇਜ਼ੀ ਨਾਲ ਵਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ। ਇਸ ਵੇਲੇ ਵਾਇਰਸ ਦੀ ਲਾਗ ਤੋਂ ਸੁਰੱਖਿਆ ਲਈ ਘਾਲੀ ਨੇ ਵਸਨੀਕਾਂ ਨੂੰ ਚਿਹਰਾ ਢਕਣ ,ਸਮਾਜਕ ਦੂਰੀ  ਅਤੇ ਹੱਥ ਧੋਣ ਵਰਗੇ ਸਿਹਤ ਸੰਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਕੈਲੀਫੋਰਨੀਆਂ ਵਿੱਚ ਮੰਗਲਵਾਰ ਨੂੰ ਪੁਸ਼ਟੀ ਕੀਤੀ ਗਈ ਕਿ ਸੋਮਵਾਰ ਦੇ ਦਿਨ ਕੋਵਿਡ-19 ਦੇ 15,329 ਨਵੇਂ ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ ਜਦਕਿ ਸੱਤ ਦਿਨਾਂ ਦੇ ਕੇਸਾਂ ਦੀ ਔਸਤ 12,532 ਹੈ।  ਘਾਲੀ ਦੇ ਅਨੁਸਾਰ,14 ਦਿਨਾਂ ਦੀ ਸਕਾਰਾਤਮਕ ਦਰ 5.6% ਹੈ ਜੋ ਕਿ 10 ਨਵੰਬਰ ਤੋਂ ਵਾਇਰਸ ਦੇ ਕੇਸਾਂ ਵਿੱਚ 51% ਤੱਕ ਦਾ ਵਾਧਾ ਦਰਸਾਉਂਦੀ ਹੈ। ਟੈਕਸਾਸ ਤੋਂ ਬਾਅਦ ਕੈਲੀਫੋਰਨੀਆਂ ਦੂਸਰਾ ਰਾਜ ਹੈ  ਜਿਸ ਨੇ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ 1 ਮਿਲੀਅਨ ਕੋਰੋਨਾਂ ਵਾਇਰਸ ਦੇ ਕੇਸਾਂ ਦੀ ਰਿਪੋਰਟ ਕੀਤੀ ਹੈ। ਇਸਦੇ ਨਾਲ ਹੀ ਜੋਨਜ਼ ਹੌਪਕਿਨਜ਼ ਯੂਨੀਵਰਸਿਟੀ ਦੁਆਰਾ ਜਾਰੀ ਕੀਤੇ ਅੰਕੜਿਆਂ ਅਨੁਸਾਰ ਅਮਰੀਕਾ ਨੇ 12.5 ਮਿਲੀਅਨ ਤੋਂ ਵੱਧ ਕੋਵਿਡ ਕੇਸਾਂ ਅਤੇ 259,000 ਤੋਂ ਵੱਧ ਮੌਤਾਂ ਦੀ ਰਿਪੋਰਟ ਦਰਜ਼ ਕੀਤੀ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans