Menu

ਕਿਸਾਨਾਂ ਤੇ ਢਾਹੇ ਤਸ਼ੱਦਦ ਦੇ ਵਿਰੋਧ ਵਿੱਚ ਫੂਕਿਆ ਮੋਦੀ ਅਤੇ ਖੱਟਰ ਦਾ ਪੁਤਲਾ

ਕਾਹਨੂੰਵਾਨ, 27 ਨਵੰਬਰ (ਕੁਲਦੀਪ ਜਾਫਲਪੁਰ) – ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦਾ ਘਿਰਾਓ ਕੀਤਾ ਹੋਇਆ। ਇਸ ਦੌਰਾਨ ਹਰਿਆਣਾ ਦੀ ਸਰਕਾਰ ਅਤੇ ਦਿੱਲੀ ਦੀ ਕੇਂਦਰ ਸਰਕਾਰ  ਕਿਸਾਨਾਂ ਦੇ ਰਾਹ ਵਿੱਚ ਪਾਈਆਂ ਰੁਕਾਵਟਾਂ ਅਤੇ ਉਨ੍ਹਾਂ ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨਾਂ ਨੇ ਭੈਣੀ ਮੀਆਂ ਖਾਂ ਵਿੱਚ ਕੇਂਦਰ ਸਰਕਾਰ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।  ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੋਹਣ ਸਿੰਘ ਗਿੱਲ, ਮਨਜੀਤ ਸਿੰਘ ਰਿਆੜ, ਹਰਭਜਨ ਸਿੰਘ ਭਜਾ, ਜਸਬੀਰ ਸਿੰਘ ਗੁਰਾਇਆ, ਚੈਂਚਲ ਸਿੰਘ ,ਲਖਵਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਕੀਤੀ। ਇਸ ਮੌਕੇ ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਇਲਾਵਾ  ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵੀ ਰੱਜ ਕੇ ਭੜਾਸ ਕੱਢੀ। ਉਨ੍ਹਾਂ ਨੇ ਕਿਹਾ ਕਿ ਬਿਲਕੁਲ ਜਮਹੂਰੀਅਤ ਵਿੱਚ ਰਹਿੰਦੇ ਹੋਏ ਅਮਨਪੂਰਵਕ ਰਾਜਧਾਨੀ ਨੂੰ ਜਾਂਦੇ ਕਿਸਾਨਾਂ ਉੱਤੇ ਖੱਟੜ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਨੇ ਦਿੱਲੀ ਕੋਲ ਕਿਸਾਨਾਂ ਉੱਤੇ ਭਾਰੀ ਤਸ਼ੱਦਦ ਕੀਤਾ ਹੈ ।ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਖੇਤੀ ਕਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਕਿਸਾਨ ਮਜ਼ਦੂਰ ਦੁਕਾਨਦਾਰ ਮੋਦੀ ਸਰਕਾਰ ਅਤੇ ਖੱਟਰ ਸਰਕਾਰ ਦਾ ਇਸੇ ਤਰ੍ਹਾਂ ਇਹ ਵਿਰੋਧ ਚੱਲਦਾ ਰਹੇਗਾ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਕੇ ਇਲਾਕੇ ਵਿੱਚ ਰੋਸ ਮਾਰਚ ਤੋਂ ਇਲਾਵਾ ਪੁਤਲੇ  ਫੂਕੇ ਜਾਣਗੇ। ਇਸ ਇਕੱਠ ਨੂੰ ਸਫਲ ਕਰਨ ਵਿਚ ਸੋਹਣ ਸਿੰਘ ਗਿੱਲ, ਮਨਜੀਤ ਸਿੰਘ ਰਿਆੜ, ਸਲਵਿੰਦਰ ਸਿੰਘ ਰਿਆੜ, ਅਮਰਜੀਤ ਸਿੰਘ ਰਿਆੜ, ਜਸਬੀਰ ਸਿੰਘ ਗੋਰਾਇਆ, ਹਰਭਜਨ ਸਿੰਘ ਭੈਣੀ ਮੀਆਂ ਖਾਂ, ਨਿਸ਼ਾਨ ਸਿੰਘ ਨੇਡ਼ੇ, ਗੁਰਵਿੰਦਰ ਸਿੰਘ,  ਕੈਪਟਨ ਸੁਮਿੰਦਰ ਸਿੰਘ, ਜਸਬੀਰ ਸਿੰਘ ਗੁਰਾਇਆ, ਗੁਰਪ੍ਰੀਤ ਸਿੰਘ ਗੋਪੀ ਨਾਨੋਵਾਲ, ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਊਧਮ ਸਿੰਘ ਗਿੱਲ, ਰਘਬੀਰ ਸਿੰਘ, ਲਾਭ ਸਿੰਘ, ਪਲਵਿੰਦਰ ਸਿੰਘ, ਨਿਸ਼ਾਨ ਸਿੰਘ,  ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨੂੰ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਅਵਤਾਰ ਸਿੰਘ, ਰਵੇਲ ਸਿੰਘ, ਹਰਦੀਪ ਸਿੰਘ, ਪ੍ਰਸ਼ੋਤਮ ਸਿੰਘ ਕੋਟਲੀ  ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਅਤੇ ਦੁਕਾਨਦਾਰ ਹਾਜ਼ਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans