Menu

ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ

ਚੰਡੀਗੜ, 4 ਦਸੰਬਰ(ਹਰਜੀਤ ਮਠਾੜੂ) – ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 5 ਸਰਕਾਰੀ ਆਯੁਰਵੈਦ ਹਸਪਤਾਲਾਂ ਲਈ 16 ਆਯੁਰਵੈਦਿਕ ਮੈਡੀਕਲ ਅਧਿਕਾਰੀ, 8 ਉਪਵੈਦ, 5 ਮਸਾਜ਼ਰ, 2 ਕਸ਼ਾਰਸੂਤਰ ਅਟੈਂਡੈਂਟ ਅਤੇ 1 ਇਸਤਰੀ ਰੋਗ ਅਟੈਂਡੈਂਟ ਭਰਤੀ ਕੀਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਯੁਰਵੈਦਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਲਈ ਪੰਜਾਬ ਵਿੱਚ 137 ਆਯੁਰਵੈਦਾ ਹੈਲਥ ਐਂਡ ਵੈਲਨੈੱਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੁਹਾਲੀ ਅਤੇ ਮੋਗਾ ਵਿਚ 50 ਬੈੱਡਾਂ ਦੀ ਸਮਰੱਥਾ ਵਾਲੇ 2 ਆਯੁਰਵੈਦ ਹਸਪਤਾਲਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।
ਇਸ ਮੌਕੇ ਡਾਇਰੈਕਟਰ, ਆਯੁਰਵੇਦਾ ਡਾ. ਪੂਨਮ ਵਸੀਸ਼ਟ, ਸਿਹਤ ਮੰਤਰੀ ਦੇ ਓਐਸਡੀ ਸ੍ਰੀ ਬਲਵਿੰਦਰ ਸਿੰਘ, ਆਯੁਰਵੈਦ ਮੈਡੀਕਲ ਅਫ਼ਸਰ ਸ੍ਰੀ ਰਾਜੀਵ ਮਹਿਤਾ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans