Menu

ਕੋਰੋਨਾਂ ਮਹਾਂਮਾਰੀ ਦੌਰਾਨ ਰੈਸਟੋਰੈਂਟ ਕਾਰੋਬਾਰ ਸੰਕਟ ‘ਚ,ਲੱਗਭਗ 10,000 ਰੈਸਟੋਰੈਂਟ ਹੋਏ ਬੰਦ

ਕੈਲੀਫੋਰਨੀਆਂ, 10 ਦਸੰਬਰ( ਗੁਰਿੰਦਰਜੀਤ ਨੀਟਾ ਮਾਛੀਕੇ ) – ਇਸ ਸਾਲ ਸ਼ੁਰੂ ਹੋਈ ਕੋਰੋਨਾਂ ਮਹਾਂਮਾਰੀ ਨੇ ਤਕਰੀਬਨ ਸਾਰੇ ਹੀ ਕਾਰੋਬਾਰਾਂ ‘ਤੇ ਪ੍ਰਕੋਪ ਢਾਹਿਆ ਹੈ,ਪਰ ਇਸਨੇ ਰੈਸਟੋਰੈਂਟ ਕਾਰੋਬਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇੱਕ ਵਪਾਰਕ ਸਮੂਹ ਦੇ ਅਨੁਸਾਰ ਅਮਰੀਕਾ ਵਿੱਚ ਕੋਰੋਨਾਂਂ ਵਾਇਰਸ ਦੇ ਮਾਮਲਿਆਂ ਵਿਚ ਚੱਲ ਰਹੇ ਵਾਧੇ ਦੇ ਮੱਦੇਨਜ਼ਰ ਰੈਸਟੋਰੈਂਟ ਭਾਰੀ ਆਰਥਿਕ ਗਿਰਾਵਟ ਵਿੱਚ ਹਨ ਅਤੇ ਦੇਸ਼ ਭਰ ਵਿੱਚ ਤਕਰੀਬਨ 10,000 ਰੈਸਟੋਰੈਂਟ ਸਤੰਬਰ ਦੀ ਸ਼ੁਰੂਆਤ ਤੋਂ ਲੈ ਕੇ ਅਸਥਾਈ ਜਾਂ ਸਥਾਈ ਤੌਰ ‘ਤੇ ਬੰਦ ਹੋ ਗਏ ਹਨ। ਇਸ ਆਰਥਿਕ ਸੰਕਟ ਵਿੱਚੋਂ ਬਾਹਰ ਨਿਕਲਣ ਲਈ ਰੈਸਟੋਰੈਂਟਾਂ ਦੇ ਵਕੀਲ ਸੰਸਦ ਮੈਂਬਰਾਂ ਨੂੰ ਦੇਸ਼ ਦੇ 500,000 ਸੁਤੰਤਰ ਰੈਸਟੋਰੈਂਟਾਂ ਦੀ ਸਹਾਇਤਾ ਲਈ 120 ਬਿਲੀਅਨ ਡਾਲਰ ਦੀ ਮਨਜ਼ੂਰੀ ਦੇਣ ਲਈ ਬੇਨਤੀ ਕਰ ਰਹੇ ਹਨ। ਵਾਇਰਸ ਦੀ ਲਾਗ ਦੇ ਵਧ ਰਹੇ ਮਾਮਲਿਆਂ ਕਰਕੇ ਕਈ ਸੂਬਾ ਸਰਕਾਰਾਂ ਵੱਲੋਂ ਕਈ ਤਰਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਇਨਡੋਰ ਰੈਸਟੋਰੈਂਟ ਸੇਵਾਵਾਂ ‘ਤੇ ਪਾਬੰਦੀਆਂ ਵੀ ਸ਼ਾਮਲ ਹਨ। ਇਸ ਤਰ੍ਹਾਂ ਦੀਆਂ ਪਾਬੰਦੀਆਂ ਰੈਸਟੋਰੈਂਟਾਂ ਨੂੰ ਸਥਾਈ ਜਾਂ ਅਸਥਾਈ ਤੌਰ ‘ਤੇ ਬੰਦ ਕਰਨ ਨੂੰ ਮਜਬੂਰ ਕਰ ਰਹੀਆਂ ਹਨ। ਇਸ ਹੋ ਰਹੀ ਗਿਰਾਵਟ ਨਾਲ ਉਦਯੋਗ ਦੀਆਂ ਨੌਕਰੀਆਂ ਵਿੱਚ ਕਟੌਤੀ ਹੋਣ ਦੇ ਸੰਕੇਤ ਹਨ ਜਦਕਿ  ਸੇਂਟ ਲੂਇਸ ਦੇ ਫੈਡਰਲ ਰਿਜ਼ਰਵ ਬੈਂਕ ਦੇ ਆਰਥਿਕ ਅੰਕੜਿਆਂ ਅਨੁਸਾਰ, ਅਪ੍ਰੈਲ ਤੋਂ ਹਰ ਮਹੀਨੇ ਲਾਗ ਦੇ ਕੇਸ ਵਧਣ ਤੋਂ ਬਾਅਦ ਨਵੰਬਰ ਵਿੱਚ ਰੈਸਟੋਰੈਂਟਾਂ ਅਤੇ ਬਾਰਾਂ ਵਿਚ ਕਰਮਚਾਰੀਆਂ ਦੀ ਗਿਣਤੀ ‘ਚ 18,000 ਦੇ ਕਰੀਬ ਤੱਕ ਗਿਰਾਵਟ ਆਈ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans