Menu

ਕੋਵਿਡ-19 ਮਹਾਮਾਰੀ ਕਰਕੇ ਯੂ.ਟੀ.ਆਰ. ਸੀ. ਕਮੇਟੀ ਦੀ ਮੀਟਿੰਗ ਤਹਿਤ ਹੁਣ ਤੱਕ 810 ਹਵਾਲਾਤੀਆਂ ਨੂੰ ਜ਼ਮਾਨਤ ਮਿਲੀ: ਜਿਲ੍ਹਾ ਅਤੇ ਸੈਸ਼ਨਜ ਜੱਜ, ਫਾਜ਼ਿਲਕਾ

ਫਾਜ਼ਿਲਕਾ, 15 ਦਸੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਆਈ ਹੇਠ 15 ਦਸੰਬਰ 2020 ਨੂੰ ਹੋਈ।ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧਅਤੇ ਹਵਾਲਾਤੀਆਂ ਜਿਹਨਾਂ ਨੂੰ ਧਾਰਾ 436-ਏ ਦੇ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਹ ਮੀਟਿੰਗ ਸ਼੍ਰੀ ਕੰਵਰ ਗਰੇਵਾਲ, ਸਹਾਇਕ ਕਮਿਸ਼ਨਰ ਜਨਰਲ, ਫਾਜ਼ਿਲਕਾ (ਵੀ ਸੀ ਰਾਹੀਂ), ਸ਼੍ਰੀ ਹਰਜੀਤ ਸਿੰੰਘ, ਸੀਨੀਅਰ ਪੁਲਿਸ ਕਪਤਾਨ (ਡੀ), ਸ਼੍ਰੀ ਰਾਜ ਪਾਲ ਰਾਵਲ, ਮਾਣਯੋਗ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ, ਸ਼੍ਰੀ ਆਸ਼ੀਸ਼ ਸਾਲਦੀ, ਸਿਵਲ ਜੱਜ (ਸੀਨੀਅਰ ਡੀਵੀਜ਼ਨ), ਫਾਜ਼ਿਲਕਾ ਅਤੇ ਸ਼੍ਰੀ ਅਮਿਤ ਕੁਮਾਰ ਗਰਗ, (ਸੀ.ਜੇ.ਐਮ), ਫਾਜ਼ਿਲਕਾ ਨੇ ਹਿੱਸਾ ਲਿਆ।
ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀਆਂ ਨੇ ਜਾਣਕਾਰੀ ਦੇਂਦਿਆਂ ਹਏ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ ਗਏ ਜਿਸ ਦੀ ਪਾਲਨਾ ਕਰਦੇ ਹੋਏ ਹਵਾਲਾਤੀਆ ਦੀ ਸਮੀਖੀਆਂ ਦੀ ਮੀਟਿੰਗ ਹਰ ਹਫਤੇ ਹੋ ਰਹੀ ਹਨ ਜਿਸ ਵਿੱਚ ਫਾਜ਼ਿਲਕਾ ਦੀਆਂ ਮਾਨਯੋਗ ਅਦਾਲਤਾਂ ਨੇ ਸੱਬ ਜੇਲ੍ਹ ਫਾਜ਼ਿਲਕਾ ਅਤੇ ਸੈਂਟਰਲ ਜੇਲ੍ਹ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਬਰਨਾਲਾ ਵਿੱਚ ਬੰਦ ਹਵਾਲਾਤੀ ਦੁਆਰਾ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਅਰਜ਼ੀਆਂ ਤੇ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਸੱਬ ਜੇਲ੍ਹ, ਫਾਜ਼ਿਲਕਾ ਨੂੰ ਕੋਵਿਡ ਸੈਂਟਰ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਨਹਾਂ ਹਵਾਲਾਤੀਆਂ ਦੀ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੀ ਹੋਵੇਗੀ ਅਤੇ ਨਿਜੀ ਤੌਰ ਤੇ ਕੋਰਟ ਵਿੱਚ ਪੇਸ਼ੀ ਨਹੀਂ ਹੋਵੇਗੀ ਅਤੇ ਇਹ ਹਦਾਇਤਾਂ ਜ਼ਿਲ੍ਹੇ ਦੇ ਸਾਰੇ ਜੁਡੀਸ਼ੀਅਲ ਅਫਸਰਾਂ ਨੂੰ ਦਿੱਤੀ ਗਈ।
ਸ਼੍ਰੀ ਰਾਜ ਪਾਲ ਰਾਵਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜੀਆਂ ਨੇ ਵਧੇਰੀ ਜਾਨਕਾਰੀ ਦੇਂਦਿਆਂ ਹੋਏ ਦੱਸਿਆ ਕਿ 25.03.2020 ਨੂੰ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿਆਰਾਂ (38) ਮੀਟਿੰਗਾਂ ਹੋਈਆਂ ਜਿਸ ਵਿੱਚ ਸੱਬ ਜੇਲ੍ਹ ਫਾਜ਼ਿਲਕਾ ਅਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ, ਬਰਨਾਲਾ, ਬਠਿੰਡਾ ਅਤੇ ਫਰੀਦਕੋਟ ਵਿੱਚ ਬੰਦ ਫਾਜ਼ਿਲਕਾ ਦੇ ਕੁੱਲ ਅੱਜ ਤੱਕ 810 ਹਵਾਲਤੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ। ਉਹਨਾਂ ਨੇ ਇਹ ਵੀ ਦੱਸਿਆ ਕਿ ਕੋਵਿਡ-19 ਮਾਹਾਮਾਰੀ ਨੂੰ ਦੇਖਦੇ ਹੋਏ ਜੇਲ੍ਹ ਦੇ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਿਲਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸੁੱਨਿਆ ਜਾਂਦਾ ਹੈ ਅਤੇ ਸੱਬ ਜੇਲ੍ਹ, ਫਾਜ਼ਿਲਕਾ ਨੂੰ ਵੀ ਸੈਨੇਟਾਈਜ਼ ਕਰਵਾਇਆ ਗਿਆ ਹੈ।ਵਧੇਰੀ ਜਾਨਕਾਰੀ ਲਈ ਜਾਂ ਮੁਫਤ ਕਾਨੁੰਨੀ ਸਹਾਇਤਾ/ਸਲਾਹ ਲੈਣ ਲਈ 1968 ਨੰਬਰ ਜਾਂ 01638-261500 ਤੇ ਸੰਪਰਕ ਕਰ ਕੇ ਸਲਾਹ ਲੈ ਸਕਦੇ ਹੋ ਜਾਂ ਦਰਖਾਸਤ ਦਫ਼ਤਰ ਦੀ ਈ-ਮੇਲ ਆਈ.ਡੀ. [email protected]ਤੇ ਆਪਣੀ ਦਰਖਾਸਤ ਭੇਜ ਸਕਦੇ ਹੋ।

UPSC ਨੇ ਐਲਾਨੇ ਸਿਵਲ ਸੇਵਾਵਾਂ 2023 ਦੇ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ ਸੇਵਾ ਕਮਿਸ਼ਨ (UPSC) ਨੇ ਮੰਗਲਵਾਰ ਨੂੰ ਸਿਵਲ ਸੇਵਾ ਪ੍ਰੀਖਿਆ 2023 ਦੇ ਨਤੀਜਿਆਂ…

ਸੁਪਰੀਮ ਕੋਰਟ ਤੋਂ ਅੱਜ ਵੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39754 posts
  • 0 comments
  • 0 fans