Menu

ਮੁੱਖ ਮੰਤਰੀ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੀ ਵਰਚੁਅਲ ਸਮਾਗਮ ਰਾਹੀਂ ਸ਼ੁਰੂਆਤ

ਫਾਜ਼ਿਲਕਾ, 18 ਦਸੰਬਰ (ਸੁਰਿੰਦਰਜੀਤ ਸਿੰਘ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਮੁਹਈਆ ਕਰਵਾਉਣ ਦੇ ਦੂਜੇ ਫੇਜ ਦੀ ਸੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਦੌਰਾਨ ਕੀਤੀ। ਕੋਵਿਡ ਮਹਾਂਮਾਰੀ ਦੇ ਇਸ ਦੌਰ ਵਿਚ ਵਿਦਿਆਰਥੀਆਂ ਦੀ ਨਿਰਵਿਘਨ ਪੜਾਈ ਜਾਰੀ ਰੱਖਣ ਲਈ ਇਸ ਫੇਜ ਤਹਿਤ 80 ਹਜਾਰ ਮੋਬਾਇਲ ਫੋਨ ਵੰਡੇ ਜਾ ਰਹੇ ਹਨ ਜਿਸ ਵਿਚੋਂ ਫਾਜ਼ਿਲਕਾ ਜ਼ਿਲੇ ਦੇ 30 ਸਕੂਲਾਂ ਦੇ 3351 ਵਿਦਿਆਰਥੀਆਂ ਨੂੰ ਇਹ ਫੋਨ ਵੰਡੇ ਜਾ ਰਹੇ ਹਨ। ਇਸੇ ਤਰਾਂ ਅੱਜ 877 ਟੇਬਲੇਟ ਵੰਡੇ ਗਏ ਜਿਸ ਵਿਚੋਂ 40 ਫਾਜ਼ਿਲਕਾ ਜ਼ਿਲੇ ਦੇ ਸਾਬੂਆਣਾ ਦੇ ਸਕੂਲ ਨੂੰ ਮਿਲੇ ਹਨ।
ਇਸ ਮੌਕੇ ਆਨਲਾਈਨ ਸੰਬੋਧਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਮੋਬਾਇਲ ਫੋਨ ਵੰਡਨ ਤੇ ਰਾਜ ਸਰਕਾਰ 88 ਕਰੋੜ ਰੁਪਏ ਖਰਚ ਕਰ ਰਹੀ ਹੈ। ਇਸ ਤਹਿਤ ਅੱਜ ਰਾਜ ਦੇ 845 ਸਕੂਲਾਂ ਵਿਚ ਸਮਾਗਮ ਕੀਤੇ ਗਏ।  ਇਸ ਸਕੀਮ ਤਹਿਤ ਕੁੱਲ 175443 ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੋਨ ਵੰਡੇ ਜਾਣੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਟੀਚਾ ਇਸ ਮਹੀਨੇ ਦੇ ਆਖੀਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨਾਂ ਨੇ ਕਿਹਾ ਕਿ ਇਹ ਸਮਾਰਟ ਫੋਨ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰਨ ਵਿਚ ਸਹਾਈ ਸਿੱਧ ਹੋਣਗੇ।
ਇਸ ਤੋਂ ਪਹਿਲਾਂ ਬੋਲਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਦੂਜੇ ਫੇਜ ਵਿਚ 7842 ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਜਦ ਕਿ ਸਰਕਾਰੀ ਸਕੂਲਾਂ ਵਿਚ ਚੰਗੀ ਸਿੱਖਿਆ ਕਾਰਨ ਇਸ ਸਾਲ 3.5 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ। ਉਨਾਂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਿਆਂਦੀ ਆਨਲਾਈਨ ਤਬਾਦਲ ਨੀਤੀ ਦਾ ਅਧਿਆਪਕਾਂ ਨੂੰ ਬਹੁਤ ਲਾਭ ਹੋਇਆ ਹੈ। ਉਨਾਂ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਸਿੱਖਿਆ ਲਈ ਰਾਜ ਸਰਕਾਰ ਨੇ 8393 ਪੋਸਟਾਂ ਦੀ ਸਿਰਜਣਾ ਕੀਤੀ ਹੈ ਜਿੰਨਾਂ ਦੀ ਜਲਦ ਭਰਤੀ ਕੀਤੀ ਜਾ ਰਹੀ ਹੈ।
ਇਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਇੰਡਸਟਰੀ ਅਤੇ ਕਾਮਰਸ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜ, ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਵੀ ਸੰਬੋਧਨ ਕੀਤਾ।
ਓਧਰ ਜ਼ਿਲਾ ਪੱਧਰ ਤੋਂ ਇਸ ਸਮਾਗਮ ਵਿਚ ਹਲਕਾ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ, ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸ਼ਨ, ਯੂਥ ਕਾਂਗਰਸ ਪ੍ਰਧਾਨ ਸ੍ਰੀ ਰੂਬੀ ਗਿੱਲ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸ: ਬ੍ਰਿਜਮੋਹਨ ਸਿੰਘ ਬੇਦੀ ਆਦਿ ਨੇ ਸ਼ਿਰਕਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ ਪਹਿਲੇ ਫੇਜ ਵਿਚ 3468 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ ਸਨ ਜਦ ਕਿ ਅੱਜ 30 ਸਕੂਲਾਂ ਦੇ 3351 ਵਿਦਿਆਰਥੀਆਂ ਫੋਨ ਵੰਡੇ ਗਏ ਹਨ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ 40 ਫੀਸਦੀ, ਪ੍ਰਾਈਮਰੀ ਜਮਾਤਾਂ ਦੇ 16 ਫੀਸਦੀ ਅਤੇ ਸੈਕੰਡਰੀ ਜਮਾਤਾਂ ਦੇ 14 ਫੀਸਦੀ ਦਾਖਲੇ ਸਰਕਾਰੀ ਸਕੂਲਾਂ ਵਿਚ ਵਧੇ ਹਨ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39824 posts
  • 0 comments
  • 0 fans