Menu

ਵਿਧਾਇਕ ਘੁਬਾਇਆ ਨੇ ਸਰਕਾਰੀ ਸਕੂਲ ਲਾਧੂਕਾ ਵਿਖੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਬੱਚਿਆਂ ਨੂੰ ਮੋਬਾਇਲ ਫੋਨ ਵੰਡੇ

ਫਾਜ਼ਿਲਕਾ 18 ਦਸੰਬਰ (ਸੁਰਿੰਦਰਜੀਤ ਸਿੰਘ) – ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਧੂਕਾ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਬੱਚਿਆਂ ਨੂੰ ਮੋਬਾਇਲ ਫੋਨ ਵੰਡੇ।
ਵਿਧਾਇਕ ਘੁਬਾਇਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਅਸੀਂ ਧੰਨਵਾਦੀ ਹਾਂ ਜਿਨ੍ਹਾਂ ਨੇ ਕੋਵਿਡ ਕਾਲ ਦੌਰਾਨ ਬਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ, ਇਸ ਤਹਿਤ ਸਕੂਲ ਦੇ ਬੱਚਿਆਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਨਾਲ ਬਚੇ ਈ-ਕੰਟੈਂਟ ਰਾਹੀਂ ਆਪਣੀ ਪੜਾਈ ਕਰ ਸਕਣਗੇ ਜਿਸ ਨਾਲ ਬਚਿਆਂ ਨੂੰ ਪੜਾਈ ਪਿਛੋਂ ਕੋਈ ਮੁਸ਼ਕਲ ਪੇਸ਼ ਨਾ ਆਵੇ।
ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਕਿਸਾਨਾਂ ਦੇ ਕਰਜੇ ਮੁਆਫ ਕਰਨਾ ਆਦਿ ਲੋਕਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਦੇਣ ਹੈ।ਉਨ੍ਹਾਂ ਪੂਰੇ ਸਕੂਲ ਸਟਾਫ ਅਤੇ ਬੱਚਿਆਂ ਨਾਲ ਮੀਟਿੰਗ ਕਰ ਕੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕਿਹਾ ਅਤੇ ਕਲਾਸਾਂ ਜਾ ਕੇ ਬੱਚਿਆਂ ਦੀ ਪੜ੍ਹਾਈ ਅਤੇ ਉਹਨਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਨੂੰ ਅਪਗ੍ਰੇਡ ਕਰ ਰਹੀ ਹੈ ਅਤੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰੀ ਚੰਦ ਕੰਬੋਜ ਨੇ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਸਟਾਫ, ਬੱਚਿਆਂ ਅਤੇ ਹੋਰ ਲੀਡਰਸ਼ਿਪ ਨੇ ਹਿੱਸਾ ਲਿਆ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In