Menu

ਫਰਿਜ਼ਨੋ ਦੇ ਪੰਜਾਬੀ ਸਟੋਰ ਮਾਲਕ ਨੇ ਪਤੰਜਲੀ ਦਾ ਸਮਾਨ ਸੁੱਟਿਆ ਸਟੋਰੋਂ ਬਾਹਰ

ਫਰਿਜ਼ਨੋ (ਕੈਲੀਫੋਰਨੀਆਂ) 19 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਕਿਸਾਨ ਅੰਦੋਲਨ ਨੂੰ ਦੁਨੀਆ ਭਰ ਵਿਚ ਵੱਸਦੇ ਪੰਜਾਬੀਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸੇ ਸਿਲਸਿਲੇ ਵਿੱਚ ਜਿੱਥੇ ਭਾਰਤ ਵਿੱਚ ਲੋਕੀ ਸਰਮਾਏਦਾਰ ਘਰਾਣਿਆਂ ਨੂੰ ਉਹਨਾਂ ਦੁਆਰਾ ਤਿਆਰ ਵਸਤੂਆਂ ਦਾ ਬਾਈਕਾਟ ਕਰਕੇ ਆਪਣਾ ਰੋਹ ਦਰਜ ਕਰਵਾ ਰਹੇ ਨੇ, ਓਥੇ ਇਸੇ ਕੜੀ ਤਹਿਤ ਫਰਿਜ਼ਨੋ ਦੇ ਇੰਡੀਅਨ ਸਟੋਰ “ਨਿਊ ਇੰਡੀਆ ਸਵੀਟ  ਐਂਡ ਸਪਾਈਸ” ਦੇ ਮਾਲਕ ਜਸਵਿੰਦਰ ਸਿੰਘ ਵੱਲੋਂ ਰਾਮਦੇਵ ਦੀ ਪਤੰਜਲੀ ਕੰਪਨੀ ਦੇ ਸਮਾਨ ਨੂੰ ਕੂੜੇਦਾਨ ਵਿੱਚ ਸੁੱਟਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਉਹਨਾਂ ਸਮੂਹ ਇੰਡੀਅਨ ਸਟੋਰਾਂ ਦੇ ਮਾਲਕਾਂ ਨੂੰ ਅੰਬਾਨੀ, ਅਡਾਨੀ ਅਤੇ ਰਾਮਦੇਵ ਵਰਗੇ ਠੱਗਾਂ ਦੇ ਸਮਾਨ ਦਾ ਬਾਈਕਾਟ ਕਰਨ ਦੀ ਬੇਨਤੀ ਵੀ ਕੀਤੀ। ਇਸ ਮੌਕੇ ਹਾਕਮ ਸਿੰਘ ਢਿੱਲੋ ਨੇ ਜਸਵਿੰਦਰ ਸਿੰਘ ਦੀ ਪਹਿਲ-ਕਦਮੀਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਜਰਨੈਲ ਸਿੰਘ ਵੜੈਚ ਅਤੇ ਗਿੱਲ ਟਰੱਕਿੰਗ ਵਾਲੇ ਜੰਗੀਰ ਸਿੰਘ ਗਿੱਲ ਨੇ ਵੀ ਜਸਵਿੰਦਰ ਨੂੰ ਸ਼ਾਬਾਸ਼ ਦਿੱਤੀ ‘ਤੇ ਕਿਸਾਨ ਸੰਘਰਸ਼ ਲਈ ਤਨੋਂ, ਮੰਨੋ ਤੇ ਧਨੋਂ ਫੁੱਲ ਸਪੋਰਟ ਕਰਨ ਦੀ ਵਚਨ-ਬੱਧਤਾ ਦੁਹਰਾਈ। ਇਸ ਮੌਕੇ ਪੰਜਾਬੀ ਭਾਈਚਾਰੇ ਦੇ ਕਾਫ਼ੀ ਸੱਜਣ ਮਜੂਦ ਰਹੇ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans