Menu

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਬੈਨਰ ਜਾਰੀ

ਬਠਿੰਡਾ, 21 ਦਸੰਬਰ – ਸਮਾਜ ਦੇ ਵੱਖ ਵੱਖ ਤਬਕਿਆਂ ਅਤੇ ਲੋੜਵੰਦਾਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਸਮਰਪਣ ਵੈਲਫੇਅਰ ਸੁਸਾਇਟੀ ਵੱਲੋਂ ਨਿਵੇਕਲੀ ਪਹਿਲ ਕਰਦੇ ਹੋਏ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਮਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੱਖ ਵੱਖ ਸਕੀਮਾਂ ਦੇ ਬੈਨਰ ਜਾਰੀ ਕੀਤਾ ਗਿਆ। ਇਸ ਮੌਕੇ ਸਮਰਪਣ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ ਦਰਵਜੀਤ ਠਾਕੁਰ (ਮੈਰੀ), ਮੈਂਬਰ ਸ੍ਰੀ ਮੁਕੇਸ਼ ਗੋਇਲ ਮੌਟੀ, ਸ੍ਰੀ ਮੱਖਣ ਲਾਲ, ਸ੍ਰੀ ਨਿਲੇਸ਼ ਪੈਥਾਨੀ, ਸ੍ਰੀ ਸੌਰਵ ਗਰਗ, ਸ੍ਰੀ ਪ੍ਰਦੀਪ ਸਿੰਗਲਾ, ਸ੍ਰੀ ਪੰਕਜ ਗਰਗ ਅਤੇ  ਸ੍ਰੀ ਸੁਮਿਤ ਮਿੱਤਲ ਹਾਜ਼ਰ ਸਨ।
ਇਸ ਮੌਕੇ ਸਮਰਪਣ ਵੈਲਫੇਅਰ ਸੁਸਾਇਟੀ ਦਾ ਧੰਨਵਾਦ ਕਰਦੇ ਹੋਏ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਸਮਾਜ ਸੇਵਾ ਨਾਲ ਜੁੜੀਆਂ ਹੋਰ ਸੰਸਥਾਵਾਂ ਨੂੰ ਵੀ ਇਸ ਉਪਰਾਲੇ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਮੁਫ਼ਤ ਕਾਨੂੰਨੀ ਸਹਾਇਤਾ ਨਾਲ ਜੁੜੀਆਂ ਸਕੀਮਾਂ ਦਾ ਫਾਇਦਾ ਵੱਧ ਤੋਂ ਵੱਧ ਲੋਕ ਲੈ ਸਕਣ ਅਤੇ ਕੋਈ ਵੀ ਨਾਗਰਿਕ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਜੇਕਰ ਕਿਸੇ ਨੂੰ ਵੀ ਕਿਸੇ ਪ੍ਰਕਾਰ ਦੀ ਕਾਨੂੰਨੀ ਸਲਾਹ/ਸਹਾਇਤਾ ਲੈਣੀ ਹੋਵੇ ਤਾਂ ਉਹ ਟੋਲ ਫ੍ਰੀ 1968 ‘ਤੇ ਸੰਪਰਕ ਕਰ ਸਕਦੇ ਹਨ

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans