Menu

ਫਾਜ਼ਿਲਕਾ : ਜਿਲ੍ਹਾ ਪੱਧਰੀ ਦਸਤਾਰਬੰਦੀ ਮੁਕਾਬਲੇ ਦਾ ਨਤੀਜਾ ਐਲਾਨਿਆ

ਫਾਜ਼ਿਲਕਾ, 23 ਦਸੰਬਰ (ਸੁਰਿੰਦਰਜੀਤ ਸਿੰਘ) – ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐਸ.ਸੀ.ਈ ਆਰ.ਟੀ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚੋ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ।ਜਿਸ ਦਾ ਸਟੇਟ ਵੱਲੋਂ ਭੇਜਿਆ ਨਤੀਜਾ ਜਿਲ੍ਹਾ ਸਿੱਖਿਆ ਅਫਸਰ ਐਲੀ.ਅਤੇ ਸਕੈ. ਡਾ. ਸੁਖਵੀਰ ਸਿੰਘ ਬੱਲ ਵੱਲੋ ਐਲਾਨਿਆਂ ਗਿਆ।
ਦਸਤਾਰਬੰਦੀ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ `ਤੇ ਸਰਕਾਰੀ ਪ੍ਰਾਇਮਰੀ ਸਕੂਲ ਥੇਹਕਲੰਦਰ ਬਲਾਕ ਫਾਜਿਲਕਾ-1 ਦੇ ਵਿਦਿਆਰਥੀ ਗੁਰਪਿੰਦਰ ਸਿੰਘ ਵੱਲੋਂ ਪਹਿਲਾਂ ਸਥਾਨ, ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਬਲਾਕ ਫਾਜਿਲਕਾ-2 ਦੇ ਵਿਦਿਆਰਥੀ ਨਵਜੋਤ ਸਿੰਘ ਵੱਲੋ ਦੂਸਰਾ ਸਥਾਨ, ਸ ਪ੍ਰ ਸਕੂਲ ਚੱਕ ਸੁਖੇਰਾ ਬਲਾਕ ਜਲਾਲਾਬਾਦ 1 ਦੇ ਵਿਦਿਆਰਥੀ ਗੁਰਸੇਵਕ ਸਿੰਘ ਵੱਲੋ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਲੜੀ ਵਿੱਚ ਸ ਪ੍ਰ ਸਕੂਲ ਰਾਮਪੁਰਾ ਬਲਾਕ ਫਾਜਿਲਕਾ 2 ਦੇ ਵਿਦਿਆਰਥੀ ਅਮ੍ਰਿਤਪਾਲ ਸਿੰਘ ਅਤੇ ਸਪ ਸਕੂਲ ਢਾਣੀ ਮੋਹਨ ਰਾਮ ਬਲਾਕ ਫਾਜਿਲਕਾ 1 ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਵੱਲੋ ਚੌਥੀ ਤੇ ਪੰਜਵੀ ਪੁਜੀਸ਼ਨ ਹਾਸਲ ਕੀਤੀ।
ਡਾ. ਬੱਲ ਵੱਲੋ ਜਿਲ੍ਹਾ ਪੱਧਰ ਤੇ ਜੇਤੂ ਵਿਦਿਆਰਥੀਆਂ, ਉਹਨਾਂ ਦੇ ਗਾਈਡ ਅਧਿਆਪਕਾਂ ਸਾਕਸ਼ੀ, ਲਵਜੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ, ਮਨਦੀਪ ਕੌਰ ਅਤੇ ਸੀਮਾ ਰਾਣੀ ਸਕੂਲ ਦੇ ਸਮੂਹ ਸਟਾਫ਼ ਅਤੇ ਮਾਪਿਆਂ ਨੂੰ  ਵਧਾਈ ਦਿੱਤੀ ਜੋ ਇਸ ਔਖੇ ਸਮੇਂ ਵਿੱਚ ਬੱਚਿਆਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਮਿਹਨਤ ਕਰਵਾਈ।ਉਹਨਾਂ ਕਿਹਾ ਕਿ ਇਹ ਮੁਕਾਬਲੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਤੋ ਜਾਣੂ ਕਰਵਾਉਣ ਵਿੱਚ ਸਹਾਈ ਹੋਣਗੇ।
ਡਾ. ਬੱਲ ਵੱਲੋ ਬੀਪੀਈਓ ਸਤੀਸ਼ ਮਿਗਲਾਨੀ ਅਤੇ ਬੀਪੀਈਓ ਜਸਪਾਲ ਸਿੰਘ ਨੂੰ ਉਹਨਾਂ ਦੇ ਬਲਾਕਾਂ ਦੀ ਵਧੀਆ ਕਾਰਗੁਜਾਰੀ ਲਈ ਵਧਾਈ ਦਿੱਤੀ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਸਫਲ ਸੰਚਾਲਨ ਲਈ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਾਹਿਬਾਨ, ਵਿੱਦਿਅਕ ਮੁਕਾਬਲੇ ਜਿਲ੍ਹਾ, ਬਲਾਕ ਅਤੇ ਕਲੱਸਟਰ ਨੋਡਲ ਇੰਚਾਰਜ, ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ  ਮੈਬਰ ਅਤੇ ਸਮੂਹ ਅਧਿਆਪਕਾਂ ਨੇ ਸਲਾਘਾਯੋਗ ਕੰਮ ਕੀਤਾ ਹੈ।ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਜੇਤੂ ਵਿਦਿਆਰਥੀਆਂ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾ ਦਿੱਤੀਆ।
ਇਸ ਮੌਕੇ `ਤੇ ਵਿਦਿਅਕ ਮੁਕਾਬਲੇ ਪ੍ਰਾਇਮਰੀ ਜਿਲ੍ਹਾ ਨੋਡਲ ਇੰਚਾਰਜ ਸਵੀਕਾਰ ਗਾਂਧੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸੰਦੀਪ ਗੁੰਬਰ, ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In