Menu

ਮਾਸਟਰ ਕੇਡਰ ਭਰਤੀ ਪ੍ਰੀਖਿਆ (ਪੰਜਾਬੀ, ਹਿੰਦੀ ,ਅੰਗਰੇਜ਼ੀ) ਦੀਆਂ ਤਿਆਰੀਆਂ ਮੁੁਕੰਮਲ:ਡਾ. ਬੱਲ

ਫਾਜ਼ਿਲਕਾ, 24 ਦਸੰਬਰ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਦੁਆਰਾ ਲਈ ਜਾ ਰਹੀ ਮਾਸਟਰ ਕੇਡਰ ਦੀ ਭਰਤੀ ਪ੍ਰੀਖਿਆ ਜੋ ਕਿ 27.12.2020 ਅਤੇ  28.12.2020 ਨੂੰ  ਹੋ ਰਹੀ ਹੈ ਦੀਆਂ ਤਿਆਰੀਆਂ ਮੁੁਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਇਸ ਪ੍ਰੀਖਿਆ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਦੀ 9 ਪ੍ਰੀਖਿਆ ਕੇਂਦਰ ਫ਼ਾਜ਼ਿਲਕਾ ਤਹਿਸੀਲ ਦੇ 6 ਕੇਂਦਰ ਅਤੇ ਅਬੋਹਰ ਤਹਿਸੀਲ ਦੇ 3 ਕੇਂਦਰ ਬਣਾਏ ਗਏ ਹਨ, ਜਿਸ ਵਿੱਚ ਹਿੰਦੀ ਵਿਸ਼ੇ ਨਾਲ ਸੰਬੰਧਤ 1597,ਪੰਜਾਬੀ ਵਿਸ਼ੇ  ਨਾਲ ਸੰਬੰਧਤ  1215 ਅਤੇ  ਅੰਗਰੇਜ਼ੀ ਨਾਲ ਵਿਸ਼ੇ ਨਾਲ  ਸੰਬੰਧਤ  612 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ ।
ਡਾ ਬੱਲ ਨੇ ਦੱਸਿਆ ਕਿ ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਿਲਸ ਪ੍ਰਸ਼ਾਸਨ ਵੀ ਪੂਰਾ ਸਹਿਯੋਗ ਕਰ ਰਿਹਾ ਹੈ।ਇਸ ਤੋਂ ਅੱਗੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੀਖਿਆਵਾਂ ਬ੍ਰਿਜਮੋਹਨ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਇਸ ਦੇ ਸਬੰਧ ਚ ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਅੱਜ ਸਮੂਹ ਕੰਟਰੋਲਰ ਅਤੇ ਸੁੁਪਰਡੈਂਟ ਨਾਲ ਇੱਕ ਮੀਟਿੰਗ ਵੀ ਕੀਤੀ ਗਈ,ਜਿਸ ਵਿੱਚ ਉਨ੍ਹਾਂ ਨੂੰ ਪ੍ਰੀਖਿਆਵਾਂ   ਸੁਚਾਰੂ ਢੰਗ ਨਾਲ ਕਰਵਾਉਣ ਲਈ ਹਦਾਇਤਾਂ ਜਾਰੀ ਕੀਤੀਆਂ।ਇਸ ਮੀਟਿੰਗ ਵਿੱਚ ਜ਼ਿਲ੍ਹਾ ਵੋਕੇਸ਼ਨਲ ਕੁਆਰਡੀਨੇਟਰ ਗੁਰਛਿੰਦਰ ਪਾਲ ਸਿੰਘ ,ਪ੍ਰੀਖਿਆ ਕੋਆਰਡੀਨੇਟਰ ਵਿਵੇਕ ਅਨੇਜਾ ਅਤੇ ਮੀਡੀਆ ਕੁਆਰਡੀਨੇਟਰ ਇਨਕਲਾਬ ਸਿੰਘ ਅਤੇ ਸੰਦੀਪ ਕੁਮਾਰ ਵੀ ਮੌਜੂਦ ਸਨ ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans