Menu

ਦੁਨੀਆਂ ਵਿੱਚ ਈਸਾ ਮਸੀਹ ਦੇ ਆਉਣ ਨਾਲ ਇਨਸਾਨੀਅਤ ਦੇ ਅਧੂਰੇ ਰੰਗ ਹੋਏ ਪੂਰੇ-ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 25 ਦਸੰਬਰ – ਸ਼ਹਿਰ ਅੰਦਰ ਛਾਬੜਾ ਪੈਲੇਸ, ਆਦਰਸ਼ ਨਗਰ, ਥਰਮਲ ਕਲੋਨੀ ਅਤੇ ਕਿੰਗ ਫ਼ਿਸ਼ਰ ਰਿਜੋਰਟ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ ‘ਤੇ ਮਨਾਏ ਗਏ ਕ੍ਰਿਸਮਸ ਦੇ ਤਿਉਹਾਰ ਮੌਕੇ ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਸਮੂਹ ਮਸੀਹ ਭਾਈਚਾਰੇ ਨੂੰ ਕ੍ਰਿਸਮਸ ਦੇ ਤਿਉਹਾਰ ਦੀਆਂ ਵਧਾਈਆਂ ਵੀ ਦਿੱਤੀਆਂ। 

          ਇਸ ਮੌਕੇ ਵਿੱਤ ਮੰਤਰੀ ਸ. ਬਾਦਲ ਨੇ ਕ੍ਰਿਸਮਸ ਡੇਅ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਜ਼ਰਤ ਈਸਾ ਮਸੀਹ ਦੇ ਆਉਣ ਨਾਲ ਦੁਨੀਆਂ ਵਿੱਚ ਇਨਸਾਨੀਅਤ ਦੇ ਸਾਰੇ ਅਧੂਰੇ ਰੰਗ ਪੂਰੇ ਹੋ ਗਏ। ਉਨਾਂ ਕਿਹਾ ਕਿ ਹਰ ਲੋੜਵੰਦ ਦੀ ਮਦਦ ਕਰਨਾ, ਬਿਮਾਰ ਦੀ ਸਾਰ ਲੈਣੀ, ਦਰਦਮੰਦਾਂ ਦਾ ਦਰਦ ਵਡਾਉਣਾ ਹਜ਼ਰਤ ਈਸਾ ਮਸੀਹ ਦਾ ਮੁੱਖ ਉਦੇਸ਼ ਸੀ।

          ਇਸ ਦੌਰਾਨ ਵਿੱਤ ਮੰਤਰੀ, ਪੰਜਾਬ ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮਸੀਹ ਭਾਈਚਾਰੇ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨਾਂ ਕਿਹਾ ਕਿ ਜਿਸ ਤਹਿਤ ਸੂਬਾ ਸਰਕਾਰ ਵਲੋਂ ਪੰਜਾਬ ਦੀਆਂ ਸਮੂਹ ਕਾਰਪੋਰੇਸ਼ਨਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਮਸੀਹ ਭਾਈਚਾਰੇ ਨੂੰ ਧਰਮਸ਼ਾਲਾ ਤੇ ਕਬਰਸਤਾਨਾਂ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਈ ਜਾਵੇ।

          ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਸਥਾਨਕ ਨਰੂਆਣਾ ਰੋਡ ‘ਤੇ ਮਸੀਹ ਭਾਈਚਾਰੇ ਲਈ ਲਗਭਗ 2 ਏਕੜ ਵਿੱਚ ਕਬਰਸਤਾਨ ਬਣਾਉਣ ਲਈ ਥਾਂ ਮੁਹੱਈਆਂ ਕਰਵਾਉਣ ਦਾ ਐਲਾਨ ਕੀਤਾ। ਇਸ ਸਥਾਨ ‘ਤੇ ਤਕਰੀਬਨ 1 ਕਰੋੜ ਰੁਪਏ ਦੀ ਲਾਗਤ ਨਾਲ ਮਸੀਹ ਭਵਨ ਬਣਾਇਆ ਜਾਵੇਗਾ।

          ਇਸ ਮੌਕੇ ਸ਼੍ਰੀ ਕੇ.ਕੇ. ਅਗਰਵਾਲ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਪਵਨ ਮਾਨੀ, ਸ਼੍ਰੀ ਰਾਜਨ ਗਰਗ, ਸ਼੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਜਗਦੀਸ਼ ਖੁਰਾਣਾ ਤੇ ਸ਼੍ਰੀ ਸੁਸ਼ੀਲ ਖੁਰਾਣਾ ਤੋਂ ਇਲਾਵਾ ਹੋਰ ਵੀ ਮਸੀਹ ਭਾਈਚਾਰੇ ਨਾਲ ਸਬੰਧਤ ਸ਼ਖ਼ਸ਼ੀਅਤਾਂ ਹਾਜ਼ਰ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans