ਫਾਜ਼ਿਲਕਾ, 29 ਦਸੰਬਰ (ਸੁਰਿੰਦਰਜੀਤ ਸਿੰਘ) – ਅੱਜ ਫਾਜ਼ਿਲਕਾ ਹਲਕੇ ਦੇ ਪਿੰਡ ਅਹਿਲ ਬੋਦਲਾ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਦੀ ਦਿਸ਼ਾ ਸੁਧਾਰਣ ਲਈ ਸਕੂਲ ਦੀ ਚਾਰਦੀਵਾਰੀ, ਗੇਟ ਆਦਿ ਹੋਰ ਵਿਕਾਸ ਕਾਰਜਾਂ ਵਾਸਤੇ ਲੱਗਪਗ 14 ਲੱਖ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਪ੍ਰੋਜੈਕਟ ਦਾ ਉਦਘਾਟਨ ਫਾਜ਼ਿਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਅਪਣੇ ਕਰ ਕਮਲਾ ਨਾਲ ਨੀਂਹ ਪੱਥਰ ਰੱਖਿਆ।
ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ `ਚ ਪੜ੍ਹਦੇ ਬੱਚਿਆਂ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਉਪਰਾਲਾ ਕਰ ਰਹੀ ਹੈ।ਉਹਨਾਂ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਹਰੇਕ ਪਿੰਡ ਦੇ ਸਕੂਲ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪੱਖੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੇ ਮੱਦੇਨਜਰ ਮਾਪੇ ਸਰਕਾਰੀ ਸਕੂਲਾਂ `ਚ ਪ੍ਰਾਈਵੇਟ ਸਕੂਲਾਂ ਦੀ ਬਜਾਏ ਬੱਚਿਆਂ ਨੂੰ ਅੱਗੇ ਨਾਲੋਂ ਵਧੇਰੇ ਦਾਖਲਾ ਕਰਵਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿੱਖਿਆ ਮੁਹਿੰਮ ਤੋ ਖੁਸ਼ ਹੋ ਕੇ ਮਾਪੇ ਪ੍ਰਾਈਵੇਟ ਪੜ੍ਹ ਰਹੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਣ ਲਈ ਮਜਬੂਰ ਹੋ ਗਏ ਹਨ।ਇਸ ਮੌਕੇ ਪਿੰਡ ਦੇ ਸਰਪੰਚ ਡਾ ਬਲਜੀਤ ਸਿੰਘ ਨੇ ਘੁਬਾਇਆ ਦਾ ਵਿਸ਼ੇਸ਼ ਤੌਰ `ਤੇ ਸਵਾਗਤ ਕੀਤਾ ਅਤੇ ਆਏ ਲੋਕਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਗੁਰਦਿਆਲ ਸਿੰਘ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਰਾਜਾ ਢਿੱਲੋ, ਮਦਨ ਲਾਲ ਪੰਚ, ਚੰਦ ਸਿੰਘ ਪੰਚ, ਸਤਨਾਮ ਸਿੰਘ ਪੰਚ, ਮਨਜੀਤ ਕੌਰ ਪੰਚ, ਮਨਜੀਤ ਰਾਣੀ ਪੰਚ, ਰੇਸ਼ਮਾ ਬਾਈ ਪੰਚ, ਸੁਖਦੇਵ ਸਿੰਘ ਪੰਚ, ਸੋਭਾ ਰਾਮ ਨੰਬਰਦਾਰ, ਸੁਰਿੰਦਰ ਸਿੰਘ, ਵਜ਼ੀਰ ਚੰਦ, ਹਰਜਿੰਦਰ ਸਿੰਘ, ਨੀਲਾ ਮਦਾਨ, ਸੋਨੂ ਸਲੈਮ ਸ਼ਾਹ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।