Menu

ਅਮਰੀਕਾ ਦੇ ਕੋਲੋਰਾਡੋ ‘ਚ ਸਾਹਮਣੇ ਆਇਆ ਤੇਜ਼ੀ ਨਾਲ ਫੈਲਣ ਵਾਲੇ ਕੋਰੋਨਾਂ ਵਾਇਰਸ ਦੇ ਨਵੇਂ ਰੂਪ ਦਾ ਪਹਿਲਾ ਮਾਮਲਾ

ਫਰਿਜ਼ਨੋ (ਕੈਲੀਫੋਰਨੀਆਂ),31 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਸੂਬੇ ਕੋਲੋਰਾਡੋ ਵਿੱਚ ਰਾਜ ਦੇ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਹੈ ਕਿ ਉਨ੍ਹਾਂ ਨੇ ਯੂਨਾਈਟਿਡ ਕਿੰਗਡਮ ਵਿੱਚ ਸਭ ਤੋਂ ਪਹਿਲਾਂ ਪਛਾਣੇ  ਗਏ ਕੋਵਿਡ -19 ਦੇ ਤੇਜ਼ੀ ਨਾਲ ਫੈਲਣ ਵਾਲੇ ਨਵੇਂ ਵਾਇਰਸ ਨਾਲ ਪੀੜਤ ਅਮਰੀਕਾ ਵਿੱਚ ਪਹਿਲੇ ਪੁਸ਼ਟੀ ਕੀਤੇ ਕੇਸ ਦੀ ਪਛਾਣ ਕੀਤੀ ਹੈ।ਕੋਰੋਨਾਂ ਵਾਇਰਸ ਦਾ ਇਹ ਨਵਾਂ ਰੂਪ ਜੋ ਕਿ ਵਧੇਰੇ ਛੂਤਕਾਰੀ ਮੰਨਿਆ ਜਾਂਦਾ ਹੈ ਅਤੇ ਇਹ ਵਿਸ਼ਵ ਭਰ ਦੇ ਕਈ ਹੋਰ ਦੇਸ਼ਾਂ ਵਿੱਚ ਵੀ ਫੈਲ ਗਿਆ ਹੈ। ਕੋਲੋਰਾਡੋ ਅਧਿਕਾਰੀਆਂ ਨੇ ਕਿਹਾ ਕਿ ਰਾਜ ਦੀ ਪਬਲਿਕ ਹੈਲਥ ਲੈਬਾਰਟਰੀ ਦੁਆਰਾ ਇਹ ਕੇਸ ਇੱਕ 20 ਸਾਲਾਂ ਦੇ ਵਿਅਕਤੀ ਵਿੱਚ ਪਾਇਆ ਗਿਆ ਹੈ, ਜਿਸਦੀ ਕੋਈ ਯਾਤਰਾ ਹਿਸਟਰੀ ਨਹੀ ਸੀ ਅਤੇ ਇਹ ਮਰੀਜ਼ ਹੁਣ ਏਲਬਰਟ ਕਾਉਂਟੀ ਵਿੱਚ ਕੁਆਰੰਟੀਨ ਪ੍ਰਕਿਰਿਆ ਵਿੱਚ ਹੈ।  ਰਾਜ ਦੇ ਸਿਹਤ ਅਧਿਕਾਰੀਆਂ ਅਨੁਸਾਰ ਵਾਇਰਸ ਦੇ ਇਸ ਨਵੇਂ ਕੇਸ ਬਾਰੇ ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ) ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।ਦੇਸ਼ ਭਰ ਦੀਆਂ ਪਬਲਿਕ ਅਤੇ ਪ੍ਰਾਈਵੇਟ ਲੈਬਾਂ ਨੇ ਬੀ.1.1.7 ਨਾਮ ਦੇ ਇਸ ਨਵੇਂ ਰੂਪ ਦੇ ਮਾਮਲਿਆਂ ਦੀ ਭਾਲ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।ਕੋਲੋਰਾਡੋ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਵਿਅਕਤੀਗਤ ਕੇਸ ਦੇ ਨੇੜਲੇ ਸੰਪਰਕ ਲੱਭ ਰਹੇ ਹਨ, ਹਾਲਾਂਕਿ ਹੁਣ ਤਕ ਕੋਈ ਨੇੜਲਾ ਸੰਪਰਕ ਨਹੀਂ ਪਛਾਣਿਆ ਗਿਆ ਹੈ।ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਪਹਿਲਾਂ ਅਮਰੀਕਾ ਵੱਲੋਂ ਯੂਕੇ ਤੋਂ ਆਉਣ ਵਾਲੇ  ਯਾਤਰੀਆਂ ਲਈ ਉਡਾਣ ਭਰਨ ਤੋਂ ਪਹਿਲਾਂ ਕੋਰੋਨਾਂ ਦਾ ਨਕਾਰਾਤਮਕ ਟੈਸਟ ਹੋਣਾ ਜਰੂਰੀ ਕੀਤਾ ਗਿਆ ਹੈ।ਇਸਦੇ ਇਲਾਵਾ ਕੋਰੋਨਾਂ ਟੀਕਾ ਕੰਪਨੀਆਂ ਫਾਈਜ਼ਰ ਅਤੇ ਮੋਡਰਨਾ
ਅਨੁਸਾਰ  ਉਨ੍ਹਾਂ ਦਾ ਕੋਵਿਡ -19 ਟੀਕਾ ਵਾਇਰਸ ਦੇ ਨਵੇਂ ਰੂਪ  ਬੀ.1.1.7 ਦੇ ਵਿਰੁੱਧ ਵੀ ਸੁਰੱਖਿਆ ਪ੍ਰਦਾਨ ਕਰ ਸਕਦਾ ਹੈ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39882 posts
  • 0 comments
  • 0 fans