Menu

ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਮੋਹਾਲੀ, 2 ਜਨਵਰੀ (ਹਰਜੀਤ ਮਠਾੜੂ ) – ਮੋਹਾਲੀ ਪੁਲਸ ਨੇ ਪੋਸਟਰ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਇਕ ਪੋਸਟਰ ਸੈਕਟਰ/ 66/67 ਵੰਡ ਵਾਲੀ ਸੜਕ ਨੇੜੇ ਲਾਇਆ ਗਿਆ ਹੈ। ਇਸ ਪੋਸਟਰ ’ਚ ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ 10 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ। ਸੂਤਰਾਂ ਅਨੁਸਾਰ ਪੁਲਸ ਨੇ ਫੇਜ਼ 11 ਥਾਣੇ ’ਚ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਪ੍ਰਦਰਸ਼ਨਕਾਰੀਆਂ ਵਲੋਂ ਸਿਆਸਤਦਾਨਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦਾ ਲਿਆ ਗੰਭੀਰ ਨੋਟਿਸ
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਮੁਲਜ਼ਮ ਨੂੰ ਫੜਨ ਲਈ ਸਾਈਬਰ ਟੀਮ ਤੋਂ ਮਦਦ ਵੀ ਮੰਗੀ ਜਾ ਰਹੀ ਹੈ। ਇਸ ਦੇ ਨਾਲ ਹੀ ਮੋਹਾਲੀ ਪੁਲਸ ਵਲੋਂ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In