Menu

ਫਿਰੋਜ਼ਪੁਰ ਬਣਿਆ ਗੈਂਗ ਲੈਂਡ : ਨੌਜਵਾਨ ਦੀ ਗੋਲੀਆਂ ਮਾਰਕੇ ਹੱਤਿਆ, 27 ਦਿਨਾਂ ਚ 8ਵੀਂ ਵਾਰਦਾਤ, ਪੁਲਿਸ ਬੇਵੱਸ

ਫਿਰੋਜ਼ਪੁਰ, 5 ਜਨਵਰੀ (ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) –

ਪੰਜਾਬ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣੀ ਪੁਲਸ ਤੋਂ ਬਾਹਰ ਹੁੰਦੀ ਜਾ ਰਹੀ ਹੈ। ਆਏ ਦਿਨ ਹੋ ਰਹੀਆਂ ਵਾਰਦਾਤਾਂ ਨੇ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਕਰ ਰੱਖਿਆ ਹੈ। ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ ‘ਚ ਗ਼ੈਰ-ਸਮਾਜੀ ਅਨਸਰਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਦਾ ਸਿਲਸਿਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਦੀ ਇਕ ਵਾਰਦਾਤ ਨੂੰ ਅੰਜਾਮ ਦਿੰਦਿਆਂ ਗ਼ੈਰ-ਸਮਾਜੀ ਅਨਸਰਾਂ ਵੱਲੋਂ ਸੋਮਵਾਰ ਦੇਰ ਰਾਤ ਸ਼ਰੇਆਮ ਗੋਲ਼ੀਆਂ ਚਲਾਉਂਦੇ ਹੋਏ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਚੇਤਨ ਵਾਸੀ ਅਨਮੋਲ ਇਨਕਲੇਵ ਵਜੋਂ ਹੋਈ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਹਮਲਾਵਰਾਂ ਵੱਲੋਂ ਚੇਤਨ ਦੀ ਕਾਰ ਨੂੰ ਫਿਲਮੀ ਸਟਾਈਲ ‘ਚ ਰੋਕ ਕੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਗੰਭੀਰ ਜ਼ਖ਼ਮੀ ਹਾਲਤ ‘ਚ ਚੇਤਨ ਨੂੰ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਪਤਨੀ ਮੋਨਾ ਰਾਣੀ ਨੇ ਦੱਸਿਆ ਕਿ ਉਹ ਕਾਰ ‘ਚ ਆਪਣੇ ਪਤੀ ਚੇਤਨ ਤੇ ਬੱਚਿਆਂ ਨਾਲ ਜੰਡੀ ਮੁਹੱਲੇ ‘ਚੋਂ ਲੰਘ ਰਹੇ ਸਨ। ਅਚਾਨਕ ਪਿੱਛਿਓਂ ਆ ਰਹੀ ਇਕ ਗੱਡੀ ਉਨ੍ਹਾਂ ਦੀ ਕਾਰ ‘ਚ ਲੱਗੀ ਤੇ ਗੱਡੀ ‘ਚ ਬੈਠੇ ਕੁਝ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਚੇਤਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਨਿੱਜੀ ਹਸਪਤਾਲ ਲੈਕੇ ਜਾਣ ਤੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਓਧਰ ਇਸ ਸਬੰਧੀ ਪੁਲਸ ਨੂੰ ਪੁੱਛਿਆ ਗਿਆ ਤਾਂ ਇੱਕ ਜ਼ਿੰਮੇਵਾਰ ਅਫ਼ਸਰ ਨੇ ਕਰਵਾਈ ਕਰਨ ਦਾ ਕਹਿ ਕੇ ਫੋਨ ਕੱਟ ਦਿੱਤਾ।
ਵਰਨਣਯੋਗ ਹੈ ਕਿ ਪਿਛਲੇ 27 ਦਿਨਾਂ ਵਿੱਚ ਫਿਰੋਜ਼ਪੁਰ ਸ਼ਹਿਰ ਦੇ ਅੰਦਰ ਇਹ 8 ਵੀਂ ਗੋਲੀਆਂ ਚਲਣ ਦੀ ਵਾਰਦਾਤ ਹੈ। ਪਰ ਤੰਤਰ ਫੇਲ ਹੁੰਦਾ ਪ੍ਰਤੀਤ ਹੋ ਰਿਹਾ ਹੈ। ਸ਼ਰੇਆਮ ਨਾਜ਼ਾਇਜ਼ ਹਥਿਆਰਾਂ ਦੀ ਭਰਮਾਰ ਹੈ। ਗੁੰਡਾ ਅਨਸਰਾਂ ਵੱਲੋਂ ਸ਼ਰੇਆਮ ਫੇਸਬੁੱਕ ਤੇ ਨਾਜ਼ਾਇਜ਼ ਹਥਿਆਰਾਂ ਨਾਲ ਫੋਟੋਆਂ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ ਪਰ ਪੁਲਸ ਕੋਈ ਵੀ ਕਾਰਵਾਈ ਕਰਨ ਤੋਂ ਕੰਨੀ ਕਤਰਾ ਰਹੀ ਹੈ। ਸ਼ਹਿਰ ਵਾਸੀਆਂ ਅੰਦਰ ਇਹਨਾ ਵਾਰਦਾਤਾਂ ਕਾਰਨ ਭਾਰੀ ਸਹਿਮ ਪਾਇਆ ਜਾ ਰਿਹਾ ਹੈ।

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ ਤੋਂ ਹਰਪਾਲ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਦਲ-ਬਦਲੀਆਂ ਦਾ ਦੌਰ ਜਾਰੀ ਹੈ। ਇਸ ਵਿਚਾਲੇ ਹਰਿਆਣਾ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39815 posts
  • 0 comments
  • 0 fans