Menu

ਵਾਸ਼ਿੰਗਟਨ ਵਿੱਚ ਬਾਗੀ ਹੋਏ ਟਰੰਪ ਸਮਰੱਥਕਾਂ ਨੇ ਕੀਤੀ ਕੈਪੀਟਲ ਇਮਾਰਤ ਵਿੱਚ ਭੰਨਤੋੜ, ਚਾਰ ਲੋਕਾਂ ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆਂ), 8 ਜਨਵਰੀ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ,ਡੀ.ਸੀ. ਵਿੱਚ ਟਰੰਪ ਦੇ ਹਮਾਇਤੀ ਲੋਕਾਂ ਦੇ ਵੱਡੇ ਸਮੂਹ ਵੱਲੋਂ ਹੁਣ ਤੱਕ ਦੀ ਸਭ ਤੋਂ ਨਿੰਦਣਯੋਗ ਘਟਨਾ ਨੂੰ ਅੰਜਾਮ ਦਿੱਤਾ ਹੈ।ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਪ੍ਰਮਾਣਿਕਤਾ ਦੀ ਪ੍ਰਕਿਰਿਆ ਦੇ ਸੰਬੰਧ ਵਿੱਚ ਅਮਰੀਕੀ ਪ੍ਰਸ਼ਾਸਨ ਦੁਆਰਾ ਬੁੱਧਵਾਰ ਨੂੰ ਕਾਰਵਾਈ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਟਰੰਪ ਦੇ ਸਮਰਥਕ ਰਾਜਧਾਨੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਸੰਬੰਧੀ ਪੁਲਿਸ ਵੱਲੋਂ ਮੰਗਲਵਾਰ ਨੂੰ ਵੀ ਕੁੱਝ ਗ੍ਰਿਫਤਾਰੀਆਂ ਕਰਨ ਦੇ ਬਾਵਜੂਦ ਰਾਸ਼ਟਰਪਤੀ ਟਰੰਪ ਦੇ ਹਿੰਸਕ ਹਮਾਇਤੀਆਂ ਵੱਲੋਂ ਚੋਣ ਵੋਟਾਂ ਨੂੰ ਗਿਣਨ ਲਈ ਕਾਂਗਰਸ ਦੇ ਸਾਂਝੇ ਇਜਲਾਸ ਵਜੋਂ ਕੀਤੀ ਜਾ ਰਹੀ ਕਾਰਵਾਈ ਅਤੇ ਬਹਿਸ ਦੇ ਦੌਰਾਨ ਪੁਲਿਸ ਸੁਰੱਖਿਆ ਨੂੰ ਤੋੜਦੇ ਹੋਇਆ ਕੈਪੀਟਲ ਬਿਲਡਿੰਗ ਅੰਦਰ ਦਾਖਲ ਹੋ ਕੇ ਹਿੰਸਕ ਵਾਰਦਾਤਾਂ ਨੂੰ ਅੰਜਾਮ ਦਿੱਤਾ। ਇਸ ਦੌਰਾਨ ਇਮਾਰਤ ਅੰਦਰ ਅਮਰੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੁਕ ਛਿਪ ਕੇ ਆਪਣੀ ਸੁਰੱਖਿਆ ਕੀਤੀ। ਬੇਕਾਬੂ ਹੋਈ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ  ਚਾਰ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਣ ਦੇ ਨਾਲ ਕਈ ਗ੍ਰਿਫਤਾਰ ਵੀ ਕੀਤੇ ਗਏ ਹਨ। ਇਸ ਸੰਬੰਧੀ ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਬੁੱਧਵਾਰ ਰਾਤ ਨੂੰ ਜਾਣਕਾਰੀ ਦਿੱਤੀ ਕਿ ਸੰਯੁਕਤ ਰਾਜ ਦੀ ਕੈਪੀਟਲ ਵਿੱਚ ਟਰੰਪ ਪੱਖੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਿਹਨਾਂ ਵਿੱਚੋਂ ਇੱਕ ਔਰਤ ਨੂੰ ਕੈਪੀਟਲ ਇਮਾਰਤ ਦੇ ਅੰਦਰ ਗੋਲੀ ਮਾਰ ਦਿੱਤੀ ਗਈ ਸੀ ਅਤੇ ਤਿੰਨ ਹੋਰਾਂ ਦੀ ਮੈਡੀਕਲ ਐਮਰਜੈਂਸੀ ਤੋਂ ਬਾਅਦ ਮੌਤ ਹੋ ਗਈ ਸੀ। ਐਕਟਿੰਗ ਮੈਟਰੋਪੋਲੀਟਨ ਪੁਲਿਸ ਦੇ ਮੁਖੀ ਰੌਬਰਟ ਕਾਂਟੀ ਦੇ ਅਨੁਸਾਰ, ਇੱਕ ਔਰਤ ਨੂੰ ਕੈਪੀਟਲ ਦੀ ਉਲੰਘਣਾ ਕਰਨ ਅਤੇ ਹਾਊਸ ਚੈਂਬਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਤੋਂ ਬਾਅਦ ਇੱਕ ਕੈਪੀਟਲ ਪੁਲਿਸ ਅਧਿਕਾਰੀ ਨੇ ਗੋਲੀ ਮਾਰ ਦਿੱਤੀ, ਇਸਦੇ ਇਲਾਵਾ, ਇੱਕ ਔਰਤ ਅਤੇ ਦੋ ਆਦਮੀ ਮੈਡੀਕਲ ਐਮਰਜੈਂਸੀ ਕਾਰਨ ਕੈਪੀਟਲ ਦੇ ਮੈਦਾਨ ਵਿੱਚ ਮਾਰੇ ਗਏ। ਇਸ ਮੌਕੇ ਸੁਰੱਖਿਆ ਕਾਰਨਾਂ ਕਰਕੇ ਕੈਪੀਟਲ ਕੰਪਲੈਕਸ ਨੂੰ ਬੰਦ ਕਰਕੇ ਸੰਸਦ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਸੀ। ਇਸ ਹਿੰਸਾ ਕਾਰਨ ਸਿਰਫ ਦੋ ਰਾਜਾਂ ਦੇ ਸੰਪੰਨ ਹੋਣ ਤੋਂ ਬਾਅਦ ਗਿਣਤੀ ਰੁਕ ਗਈ ਸੀ। ਜਦਕਿ ਵਰਜੀਨੀਆ, ਮੈਰੀਲੈਂਡ ਅਤੇ ਵਾਸ਼ਿੰਗਟਨ, ਡੀ.ਸੀ. ਨੈਸ਼ਨਲ ਗਾਰਡ ਦੇ ਜਵਾਨ ਹਿੰਸਾ ਨੂੰ ਰੋਕਣ ਲਈ ਸਹਾਇਤਾ ਲਈ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਵੀ ਘੱਟੋ ਘੱਟ 14 ਮੈਂਬਰ ਜ਼ਖਮੀ ਹੋ ਗਏ ਅਤੇ ਤਕਰੀਬਨ 52 ਪ੍ਰਦਰਸ਼ਨਕਾਰੀਆਂ ਦੀ ਗ੍ਰਿਫਤਾਰੀ ਵੀ ਕੀਤੀ ਗਈ।ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਦੇ ਮੈਂਬਰਾਂ ਨੇ ਬੁੱਧਵਾਰ ਦੇਰ ਰਾਤ ਹਿੰਸਾ ਦੇ ਰੁਕਣ ਤੋਂ ਬਾਅਦ ਚੋਣ ਵੋਟਾਂ ਦੀ ਗਿਣਤੀ ਦੁਬਾਰਾ ਸ਼ੁਰੂ ਕੀਤੀ ਗਈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans