Menu

ਲਿੰਗ ਅਨਪਾਤ `ਚ ਫਾਜ਼ਿਲਕਾ ਨੇ ਸਥਾਪਤ ਕੀਤਾ ਨਵਾਂ ਕੀਰਤੀਮਾਨ – ਸਿਵਲ ਸਰਜਨ

ਫਾਜ਼ਿਲਕਾ, 13 ਜਨਵਰੀ (ਰਿਤਿਸ਼) – ਅੱਜ ਲੋਹੜੀ ਦੇ ਪਾਵਨ ਤਿਉਹਾਰ ਮੌਕੇ ਸਿਵਲ ਹਸਪਤਾਲ ਵਿੱਚ ਨਵ ਜੰਮੀਆਂ ਲੜਕੀਆਂ ਨੂੰ ਸਨਮਾਨਿਤ ਕਰਦੇ ਹੋਏ ਸਿਵਲ ਸਰਜਨ ਡਾ ਕੁੰਦਨ ਕੇ ਪਾਲ ਨੇ ਕਿਹਾ ਕਿ ਸਾਲ 2019 ਵਿੱਚ ਸਾਡਾ ਲਿੰਗ ਅਨੁਪਾਤ 1000 ਲੜਕਿਆਂ ਦੇ ਮੁਕਾਬਲੇ 906 ਲੜਕੀਆਂ, ਸਾਲ 2020 ਵਿਚ 1000 ਲੜਕਿਆਂ ਦੇ ਮੁਕਾਬਲੇ 911 ਲੜਕੀਆਂ ਸੀ ਅਤੇ ਦਸੰਬਰ 2020 ਵਿੱਚ 1000 ਲੜਕਿਆਂ ਦੇ ਮੁਕਾਬਲੇ 1001 ਲੜਕੀਆਂ ਹਨ ਜੋ ਕਿ ਦਰਸ਼ਾਂਉਦਾ ਹੈ ਕਿ ਜਿਲ੍ਹੇ ਵਿੱਚ ਲਿੰਗ ਅਨਪਾਤ ਵਿੱਚ ਬਹੁਤ ਸੁਧਾਰ ਹੋਇਆ ਹੈ।
ਉਨ੍ਹਾਂ ਕਿਹਾ ਕਿ ਪ੍ਰੀ ਨੇਟਲ ਡਾਇਗਨੋਸਟਿਕ ਟੈਕਨਿਕ ਐਕਟ (ਪੀ.ਐਨ.ਡੀ.ਟੀ.) ਨੂੰ ਜਿਲ੍ਹੇ ਵਿੱਚ ਸਖਤੀ ਨਾਲ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਸ ਐਕਟ ਬਾਰੇ ਜਾਗਰੂਕ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬੇਟੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।ਉਨ੍ਹਾਂ ਕਿਹਾ ਕਿ ਲੋੜ ਹੈ ਉਨ੍ਹਾਂ ਨੂੰ ਮੌਕਾ ਦੇਣ ਦੀ।ਉਨ੍ਹਾਂ ਕਿਹਾ ਕਿ ਜੇਕਰ ਬੇਟੀਆਂ ਨੂੰ ਮੌਕਾ ਮਿਲੇ ਤਾਂ ਉਹ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵੱਧ ਸਕਦੀਆਂ ਹਨ ਅਤੇ ਵੱਧ ਵੀ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੁਰਾਣੀ ਮਾਨਸਿਕਤਾ ਨੂੰ ਬਦਲਦਿਆਂ ਲੜਕੇ ਤੇ ਲੜਕੀ ਨੂੰ ਬਰਾਬਰ ਸਮਝਣਾ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਵਿਭਾਗ ਵਿੱਚ ਲੜ਼ਕੀਆਂ ਦੀ ਗਿਣਤੀ ਜ਼ਿਆਦਾ ਹੈ। ਚਾਹੇ ਉਹ ਕਿਸੇ ਵੀ ਅਹੁੱਦੇ `ਤੇ ਕਿਉਂ ਨਾ ਹੋਣ, ਹਰ ਜਗ੍ਹਾ ਮਿਹਨਤ ਨਾਲ ਆਪਣੀ ਸੇਵਾਵਾਂ ਦੇ ਰਹੇ ਹਨ।
ਇਸ ਮੌਕੇ ਜਿਲਾ ਮਾਸ ਮੀਡਿਆ ਅਧਿਕਾਰੀ ਅਨਿਲ ਧਾਮੂ ਨੇ ਕਿਹਾ ਕਿ ਬੇਟੀਆਂ ਨੂੰ ਪੜਾਉਣ ਅਤੇ ਬਚਾਉਣ ਦੇ ਨਾਲ ਉਨ੍ਹਾਂ ਨੂੰ ਅਪਨਾਉਣ ਤੇ ਵੀ ਸਾਨੂੰ ਖਾਸ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀ ਨਹੁੰ ਨੂੰ ਆਪਣੀ ਧੀ ਦੀ ਤਰ੍ਹਾਂ ਨਹੀਂ ਸਮਝਦੇ ਉਨੀ ਦੇਰ ਸਮਾਜ ਵਿੱਚ ਤਬਦੀਲੀ ਨਹੀਂ ਆ ਸਕੇਗੀ।
ਇਸ ਮੌਕੇ ਡਾ ਸੁਧੀਰ ਪਾਠਕ, ਡਾ ਰਿੰਕੂ ਚਾਵਲਾ, ਡਾ ਕਾਜਮੀ, ਸਟਾਫ ਨਰਸ ਅਤੇ ਕਰਮਚਾਰੀ ਮੌਜੂਦ ਸਨ ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans