Menu

ਹਵਾਈ ਸਫਰ ਰਾਹੀ ਅਮਰੀਕਾ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਹੋਵੇਗਾ ਨੈਗੇਟਿਵ ਕੋਰੋਨਾਂ  ਟੈਸਟ  ਜ਼ਰੂਰੀ

ਫਰਿਜ਼ਨੋ (ਕੈਲੀਫੋਰਨੀਆਂ),13 ਜਨਵਰੀ(ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਵਧ ਰਹੀ ਕੋਰੋਨਾਂ ਵਾਇਰਸ ਦੀ ਲਾਗ ਨੂੰ ਘੱਟ ਕਰਨ ਲਈ ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ ) ਨੇ ਮੰਗਲਵਾਰ ਐਲਾਨ ਕਰਦਿਆਂ ਦੱਸਿਆ ਕਿ ਹਵਾਈ ਸਫਰ ਕਰਕੇ ਯੂ਼.ਐਸ.ਏ ਵਿੱਚ ਆਉਣ ਵਾਲੇ ਯਾਤਰੀਆਂ ਨੂੰ ਦੇਸ਼ ਲਈ ਉਡਾਣ ਭਰਨ ਤੋਂ ਪਹਿਲਾਂ ਕੋਵਿਡ -19 ਲਈ ਨਕਾਰਾਤਮਕ ਟੈਸਟ ਕਰਵਾਉਣਾ ਜਰੂਰੀ ਹੋਵੇਗਾ। ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਇਹਨਾਂ ਨਵੇਂ ਨਿਯਮਾਂ ਦਾ ਉਦੇਸ਼ ਕੋਰੋਨਾਂ ਵਾਇਰਸ ਦੇ ਫੈਲਣ ‘ਤੇ ਰੋਕ ਲਗਾਉਣਾ ਹੈ। ਸੀ.ਡੀ.ਸੀ ਅਨੁਸਾਰ 26 ਜਨਵਰੀ ਤੋਂ ਲਾਗੂ ਹੋ ਰਹੇ ਇਹਨਾਂ ਨਿਯਮਾਂ ਤਹਿਤ ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਆਪਣੀ ਉਡਾਣ ਤੋਂ ਤਿੰਨ ਦਿਨਾਂ ਦੇ ਅੰਦਰ ਕਰਵਾਏ ਕੋਰੋਨਾਂ ਟੈਸਟ ਦੀ ਨੈਗੇਟਿਵ ਰਿਪੋਰਟ  ਦੇਣੀ ਪਵੇਗੀ।ਸੀ.ਡੀ.ਸੀ ਦੇ ਡਾਇਰੈਕਟਰ ਰੌਬਰਟ ਰੈਡਫੀਲਡ ਅਨੁਸਾਰ ਟੈਸਟਿੰਗ ਸਾਰੇ ਜੋਖਮਾਂ ਨੂੰ ਖ਼ਤਮ ਨਹੀਂ ਕਰਦੀ, ਪਰ ਇਹ ਹਵਾਈ ਜਹਾਜ਼ਾਂ, ਹਵਾਈ ਅੱਡਿਆਂ ‘ਤੇ  ਵਾਇਰਸ ਦੇ ਫੈਲਣ ਨੂੰ ਘਟਾ ਕੇ ਯਾਤਰਾ ਨੂੰ ਵਧੇਰੇ ਸੁਰੱਖਿਅਤ ਅਤੇ ਵਧੇਰੇ ਜ਼ਿੰਮੇਵਾਰ ਬਣਾ ਸਕਦੀ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸੰਯੁਕਤ ਰਾਜ ਨੇ ਯੂਕੇ ਤੋਂ ਉਡਾਣ ਭਰਨ ਵਾਲੇ ਯਾਤਰੀਆਂ ਲਈ ਨਕਾਰਾਤਮਕ ਕੋਵਿਡ ਟੈਸਟਾਂ ਦੀ ਜ਼ਰੂਰਤ ਨੂੰ ਜਰੂਰੀ ਕੀਤਾ ਸੀ। ਏਅਰ ਲਾਈਨਜ਼ ਫਾਰ ਅਮਰੀਕਾ ਦੇ ਅਨੁਸਾਰ, ਸੰਯੁਕਤ ਰਾਜ ਵਿੱਚ ਇੱਕ ਸਾਲ ਪਹਿਲਾਂ ਦੇ ਮੁਕਾਬਲੇ ਦਸੰਬਰ ਵਿੱਚ ਅੰਤਰਰਾਸ਼ਟਰੀ ਯਾਤਰੀਆਂ ਦੀ ਆਮਦ “ਚ 76% ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans