Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਮਨਾਈ ਲੋਹੜੀ

ਫਾਜ਼ਿਲਕਾ, 14 ਜਨਵਰੀ (ਰਿਤਿਸ਼) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅਧਿਕਾਰੀਆਂ, ਦਫਤਰ ਡਿਪਟੀ ਕਮਿਸ਼ਨਰ ਦੀਆਂ ਸਮੂਹ ਸ਼ਾਖਾਵਾਂ ਦੇ ਮੁਖੀਆਂ ਤੇ ਕਰਮਚਾਰੀਆਂ ਨਾਲ ਕੈਂਪ ਹਾਉਸ ਵਿਖੇ ਲੋਹੜੀ ਮਨਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਹਰ ਇਕ ਲਈ ਖੁਸ਼ੀਆਂ ਲੈ ਕੇ ਆਵੇ।
ਲੋਹੜੀ ਦੇ ਪਾਵਨ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਿਥੇ ਲੋਹੜੀ ਦੀ ਨਿਘੀ ਵਧਾਈ ਦਿੱਤੀ ਉਥੇ ਉਨ੍ਹਾਂ ਸਮੂਹ ਹਾਜ਼ਰੀਨ ਨਾਲ ਗੱਲਾਬਾਤਾਂ ਵੀ ਕੀਤੀਆਂ। ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਸਟਾਫ ਨੂੰ ਦਫਤਰਾਂ ਵਿਖੇ ਕੰਮ-ਕਾਜ ਨੂੰ ਹੋਰ ਬਿਹਤਰ ਤਰੀਕੇ ਨਾਲ ਕਰਨ ਦੇ ਨਾਲ-ਨਾਲ ਦਫਤਰਾਂ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ।
ਇਸ ਦੌਰਾਨ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਲੋਹੜੀ ਦੀ ਵਧਾਈ ਦਿੰਦਿਆਂ ਆਸ਼ਵਾਸਨ ਦਿੱਤਾ ਕਿ ਉਹ ਲੋਕਾਂ ਨੂੰ ਦਫਤਰਾਂ ਵਿਖੇ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਲੋਕਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੁੱਜਦਾ ਕਰਨ ਲਈ ਹਰੇਕ ਸੰਭਵ ਉਪਰਾਲੇ ਕਰਨਗੇ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਜੈ ਬਹਿਲ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Listen Live

Subscription Radio Punjab Today

Our Facebook

Social Counter

  • 18051 posts
  • 0 comments
  • 0 fans

Log In