ਫਾਜ਼ਿਲਕਾ, 14 ਜਨਵਰੀ (ਰਿਤਿਸ਼) – ਐਸ.ਡੀ.ਐਮ.ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ 26 ਜਨਵਰੀ 2021 ਨੂੰ ਮਨਾਏ ਜਾਣ ਵਾਲੇ ਗਣਤੰਤਰਾ ਦਿਵਸ ਦੇ ਅਗਾਉ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।ਉਨਾਂ ਕਿਹਾ ਕਿ ਸਾਰਾ ਸਮਾਗਮ ਕੋਵਿਡ ਦੀਆਂ ਸਾਵਧਾਨੀਆਂ ਦੇ ਮੱਦੇਨਜਰ ਮਨਾਇਆ ਜਾਵੇਗਾ।
ਉਨਾਂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਸਾਲ ਦੀ ਤਰਾਂ ਇਸ ਸਾਲ ਵੀ ਗਣਤੰਤਰਤਾ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਦੇ ਮੱਦੇਨਜਰ ਉਹ ਆਪੋ ਆਪਣੇ ਵਿਭਾਗਾਂ ਨਾਲ ਸਬੰਧਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ।ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਵਰਿੰਦਰ ਕੁਮਾਰ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ, ਸ੍ਰੀ ਵਿਜੈ ਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।